ਡੇਅਰੀ ''ਤੇ ਦੁੱਧ ਪਾ ਘਰ ਪਰਤ ਰਹੇ ਨੌਜਵਾਨ ''ਤੇ ਚਲਾਈਆਂ ਗੋਲੀਆਂ

Saturday, Nov 08, 2025 - 05:21 PM (IST)

ਡੇਅਰੀ ''ਤੇ ਦੁੱਧ ਪਾ ਘਰ ਪਰਤ ਰਹੇ ਨੌਜਵਾਨ ''ਤੇ ਚਲਾਈਆਂ ਗੋਲੀਆਂ

ਤਰਨਤਾਰਨ (ਰਮਨ)- ਡੇਅਰੀ 'ਤੇ ਦੁੱਧ ਪਾ ਘਰ ਪਰਤ ਰਹੇ ਨੌਜਵਾਨ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਇਸ ਦੌਰਾਨ ਪੀੜਤ ਨੌਜਵਾਨ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪ੍ਰੰਤੂ ਥਾਣਾ ਸਦਰ ਤਰਨ ਤਾਰਨ ਦੀ ਪੁਲਸ ਵੱਲੋਂ ਤਿੰਨ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਉਹਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 9, 10, 11 ਤੇ 14 ਤਰੀਖ ਨੂੰ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ, ਜਾਣੋ ਵਜ੍ਹਾ

ਜਾਣਕਾਰੀ ਦਿੰਦੇ ਹੋਏ ਰਣਜੋਤ ਸਿੰਘ ਪੁੱਤਰ ਗੁਰਭੇਜ ਸਿੰਘ ਵਾਸੀ ਪਿੰਡ ਝੰਡੇਰ ਨੇ ਦੱਸਿਆ ਕਿ ਬੀਤੀ 5 ਨਵੰਬਰ ਦੀ ਰਾਤ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਪਿੰਡ ਸੰਗੇ ਵਿਖੇ ਡੇਅਰੀ 'ਤੇ ਦੁੱਧ ਪਾ ਕੇ ਵਾਪਸ ਚੰਡੇਰ ਆ ਰਿਹਾ ਸੀ ਤਾਂ ਰਸਤੇ ਵਿੱਚ ਅਵਤਾਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਝੰਡੇਰ ਦੀ ਬਹਿਕ ਸਾਹਮਣੇ ਪਿਤਾ ਗੁਰਭੇਜ ਸਿੰਘ ਕੋਲ ਰੁਕ ਗਿਆ। ਇਸ ਦੌਰਾਨ ਅਚਾਨਕ ਇੱਕ ਆਈ-20 ਕਾਰ 'ਤੇ ਸਵਾਰ ਤਿੰਨ ਵਿਅਕਤੀ ਜਿਨ੍ਹਾਂ ਵਿੱਚ ਕਾਰ ਚਾਲਕ ਉਸੇ ਪਿੰਡ ਦਾ ਨਿਵਾਸੀ ਯੁਵਰਾਜ ਸਿੰਘ ਪੁੱਤਰ ਹਰਪ੍ਰੀਤ ਸਿੰਘ ਅਤੇ ਉਸ ਨਾਲ ਅਜੇ ਪੁੱਤਰ ਹੀਰਾ ਸਿੰਘ ਵਾਸੀ ਝੰਡੇਰ ਅਤੇ ਇੱਕ ਅਨਪਛਾਤਾ ਵਿਅਕਤੀ ਸ਼ਾਮਿਲ ਸਨ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ‘ਤੇ ਜਾਨਲੇਵਾ ਹਮਲਾ, ਭਿਆਨਕ ਅੱਗ 'ਚ ਝੁਲਸੇ

ਰਣਜੋਤ ਸਿੰਘ ਨੇ ਦੱਸਿਆ ਕਿ ਕਾਰ ਵਿੱਚੋਂ ਉਤਰਦੇ ਸਾਰ ਹੀ ਯੁਵਰਾਜ ਸਿੰਘ ਨੇ ਪਿਸਤੌਲ ਨਾਲ ਉਸ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਸਿੱਧੇ ਦੋ ਫਾਇਰ ਕੀਤੇ। ਜਿਸਦੇ ਤਹਿਤ ਇੱਕ ਫਾਇਰ ਉਸਦੇ ਮੋਟਰਸਾਈਕਲ ਦੀ ਪੈਟਰੋਲ ਟੈਂਕੀ ਉੱਪਰ ਜਾ ਲੱਗਾ ਅਤੇ ਦੂਸਰਾ ਸੜਕ 'ਤੇ ਜਾ ਵੱਜਾ। ਕਾਰ ਸਵਾਰ ਅਣਪਛਾਤੇ ਤੀਸਰੇ ਵਿਅਕਤੀ ਨੇ ਉਸਦੇ ਸਿਰ ਉੱਪਰ ਬੇਸਬਾਲ ਨਾਲ ਵਾਰ ਕੀਤੇ, ਜਿਸ ਨਾਲ ਉਸਦੇ ਸਿਰ ਵਿੱਚੋਂ ਖੂਨ ਵਗਣ ਲੱਗ ਪਿਆ ਅਤੇ ਉਹ ਜ਼ਮੀਨ ਉੱਪਰ ਡਿੱਗ ਪਿਆ। ਨਜ਼ਦੀਕ ਹੀ ਉਸਦੇ ਪਿਤਾ ਵੱਲੋਂ ਜਦੋਂ ਮਾਰ ਦਿੱਤਾ ਗਿਆ ਦਾ ਰੌਲਾ ਪਾਇਆ ਗਿਆ ਤਾਂ ਤਿੰਨੇ ਹਮਲਾਵਰ ਆਪਣੀ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸਵੇਰੇ ਵੱਡੀ ਵਾਰਦਾਤ, ਅਕਾਲੀ ਆਗੂ ਨੂੰ ਮਾਰੀਆਂ ਗੋਲੀਆਂ

ਰਣਜੋਤ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਤੁਰੰਤ ਹਸਪਤਾਲ ਲਿਜਾਇਆ ਗਿਆ। ਰਣਜੋਤ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਵੀ ਦੁਸ਼ਮਣੀ ਨਹੀਂ ਹੈ ਪ੍ਰੰਤੂ ਕਾਰ ਸਵਾਰ ਵਿਅਕਤੀਆਂ ਨੇ ਉਸਨੂੰ ਜਾਣ ਤੋਂ ਮਾਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਰਣਜੋਤ ਸਿੰਘ ਅਤੇ ਉਸਦੇ ਪਰਿਵਾਰਿਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਤੋਂ ਗੁਹਾਰ ਲਗਾਈ ਹੈ ਕਿ ਫਰਾਰ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ। ਉਧਰ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਇਸ ਮਾਮਲੇ ਸੰਬੰਧੀ ਥਾਣਾ ਸਦਰ ਤਰਨ ਤਾਰਨ ਵਿਖੇ ਤਿੰਨ ਮੁਲਾਜ਼ਮਾਂ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਕੰਬ ਜਾਣਾ ਸੀ ਪੰਜਾਬ, ਵਿਦੇਸ਼ੀ ਹਥਿਆਰਾਂ ਸਣੇ KLF ਨਾਲ ਜੁੜੇ ਦੋ ਮੁਲਜ਼ਮ ਗ੍ਰਿਫ਼ਤਾਰ, ਪਹਿਲਾਂ ਵੀ ਕਰ ਚੁੱਕੇ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Shivani Bassan

Content Editor

Related News