AAP ਆਗੂ ਦੇ ਘਰ ''ਤੇ ਪੁਲਸ ਦੀ ਮੌਜੂਦਗੀ ''ਚ ਚੱਲੀਆਂ ਗੋਲੀਆਂ
Monday, Oct 21, 2024 - 06:35 PM (IST)

ਪੱਟੀ (ਸੌਰਭ)- ਤਰਨਤਾਰਨ ਦੇ ਪੱਟੀ ਤੋਂ ਸਰਪੰਚੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਰਣਜੀਤ ਸਿੰਘ ਚੀਮਾ ਦੇ ਘਰ ਅੰਦਰ ਗੋਲੀਆਂ ਚਲਾਈਆਂ ਗਈਆਂ ਅਤੇ ਘਰ ਦੀ ਭੰਨਤੋੜ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼
ਇਸ ਦੌਰਾਨ ਪਿੰਡ ਚੀਮਾ ਕਲਾਂ ਦੇ ਨਵ-ਨਿਯੁਕਤ ਸਰਪੰਚ ਜਗਰੂਪ ਸਿੰਘ ਚੀਮਾ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਵਲੋਂ ਪੁਲਸ ਦੀ ਮੌਜੂਦਗੀ 'ਚ ਹੀ ਘਰ ਅੰਦਰ ਤਾੜ ਤਾੜ ਗੋਲੀਆਂ ਚਲਾਈਆਂ ਗਈਆਂ ਅਤੇ ਪੁਲਸ ਨੇ ਮੌਕੇ 'ਤੇ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ।
ਇਹ ਵੀ ਪੜ੍ਹੋ- ਨੌਜਵਾਨ ਪੀੜੀ ਕਿਉਂ ਹੋ ਰਹੀ ਸਾਈਲੈਂਟ ਹਾਰਟ ਅਟੈਕ ਦਾ ਸ਼ਿਕਾਰ, ਜਾਣੋ ਕੀ ਹੋ ਸਕਦੀ ਵਜ੍ਹਾ
ਇਸ ਮੌਕੇ ਸਰਪੰਚ ਦੇ ਭਰਾ ਨੇ ਦੱਸਿਆ ਕਿ ਜਦੋਂ ਜਗਰੂਪ ਸਿੰਘ ਚੀਮਾ ਨੂੰ ਉਮੀਦਵਾਰ ਐਲਾਨਿਆ ਸੀ, ਉਸ ਦਿਨ ਤੋਂ ਹੀ ਮੈਨੂੰ ਧਮਕੀਆਂ ਭਰੇ ਫੋਨ ਆਉਣੇ ਸ਼ੁਰੂ ਹੋ ਗਏ ਸਨ। ਜਿਸ ਤੋਂ ਬਾਅਦ ਇਸ ਦੀ ਸੂਚਨਾ ਪੁਲਸ ਨੂੰ ਵੀ ਦਿੱਤੀ ਗਈ ਸੀ ਪਰ ਅੱਜ ਮੁਲਜ਼ਮਾਂ ਦੀ ਹੱਦ ਹੋ ਗਈ ਕਿ ਉਨ੍ਹਾਂ ਨੇ ਘਰ ਆ ਕੇ ਫਾਇਰਿੰਗ ਕੀਤੀ ਜਿਸ 'ਚ ਸਰਪੰਚ ਜਗਰੂਪ ਸਿੰਘ ਚੀਮਾ ਗੰਭੀਰ ਜ਼ਖ਼ਮੀ ਹੋ ਗਏ ਹਨ।
ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8