ਤਰਨਤਾਰਨ ’ਚ ਵੱਡੀ ਵਾਰਦਾਤ, ਭਾਜਪਾ ਆਗੂ ਦੇ ਘਰ ’ਤੇ ਚੱਲੀਆਂ ਗੋਲ਼ੀਆਂ

11/18/2023 6:38:24 PM

ਤਰਨਤਾਰਨ (ਰਮਨ, ਵਿਜੇ) : ਤਰਨਤਾਰਨ ਜ਼ਿਲ੍ਹੇ ਦੇ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਭੈਲ ਵਿਖੇ ਬੀਤੀ ਦੇਰ ਰਾਤ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਤਰਨ ਤਾਰਨ ਦੇ ਕੋਰ ਕਮੇਟੀ ਮੈਂਬਰ ਕੁਲਵੰਤ ਸਿੰਘ ਭੈਲ ਦੇ ਘਰ ਦੇ ਬਾਹਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਘਰ ਦੇ ਬਾਹਰਲੇ ਗੇਟ ਵਿਚ ਅਣਪਛਾਤੇ ਵਿਅਕਤੀਆਂ ਵੱਲੋਂ ਸਿੱਧੀਆਂ ਗੋਲੀਆਂ ਚਲਾਈਆਂ ਗਈਆਂ।

ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਘਟਨਾ, ਸਕੂਲ ’ਚ ਮੁੰਡੇ-ਕੁੜੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਕੰਧ ’ਤੇ ਲਿਖਿਆ ਨੋਟ

ਪ੍ਰਾਪਤ ਜਾਣਕਾਰੀ ਅਨੁਸਾਰ ਇੰਨ੍ਹਾਂ ਵਿਅਕਤੀਆਂ ਨੇ ਪਹਿਲਾਂ ਘਰ ਨੂੰ ਜਾਂਦੀ ਮੇਨ ਬਿਜਲੀ ਦੀ ਸਪਲਾਈ ਵਾਲੀ ਤਾਰ ਨੂੰ ਕੱਟ ਬਿਜਲੀ ਬੰਦ ਕਰ ਦਿੱਤੀ, ਇਸ ਘਟਨਾ ਨੂੰ ਅੰਜਾਮ ਦਿੱਤਾ ਤਾਂ ਜੋ ਘਰ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੁੱਝ ਵੀ ਕੈਦ ਨਾ ਹੋ ਸਕੇ। ਇਸ ਮੌਕੇ ਕੁਲਵੰਤ ਸਿੰਘ ਭੈਲ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਇਨ੍ਹਾਂ ਵਿਅਕਤੀਆਂ ਨੂੰ ਜਲਦ ਤੋਂ ਕਾਬੂ ਕੀਤਾ ਜਾਵੇ।

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਹ ਵੱਡਾ ਕਦਮ ਚੁੱਕਣ ਜਾ ਰਿਹਾ ਪੰਜਾਬ ਸਕੂਲ ਸਿੱਖਿਆ ਬੋਰਡ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News