ਸਾਬਕਾ ਫੌਜੀ ਦੇ ਘਰ ’ਤੇ ਚਲਾਈਆਂ ਗੋਲੀਆਂ, cctv ''ਚ ਕੈਦ ਹਮਲਾਵਰ
Friday, Dec 12, 2025 - 06:47 PM (IST)
ਗੁਰਦਾਸਪੁਰ (ਹਰਮਨ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਜਾਗੋਵਾਲ ਬਾਂਗਰ ਵਿਖੇ ਵੀਰਵਾਰ ਦੀ ਰਾਤ ਨੂੰ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਸਾਬਕਾ ਫੌਜੀ ਮਾਧਾ ਸਿੰਘ ਦੇ ਘਰ ਰਾਤ ਸਮੇਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣਾ ਹੈ। ਇਹ ਵਾਰਦਾਤ ਸੀਸੀਟੀਵੀ ਵਿਚ ਕੈਦ ਹੋਈ ਹੈ ਜਿਸ ਦੀ ਫੁਟੇਜ ਲੈ ਕੇ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਕਤ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਵੀਰਵਾਰ ਦੀ ਰਾਤ ਨੂੰ 9.40 ’ਤੇ ਉਨ੍ਹਾਂ ਦੇ ਘਰ ਦੇ ਬਾਹਰ ਕੁਝ ਵਿਅਕਤੀ ਜਸਪਾਲ ਸਿੰਘ ਦਾ ਨਾਮ ਲੈ ਕੇ ਉਸ ਨੂੰ ਵੰਗਾਰ ਰਹੇ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ ਸਾਰੇ ਸਕੂਲਾਂ 'ਚ ਤੁਰੰਤ ਛੁੱਟੀ ਦੇ ਹੁਕਮ, ਪੁਲਸ ਅਲਰਟ
ਇਸ ਦੌਰਾਨ ਉਨ੍ਹਾਂ ਨੇ ਘਰ 'ਤੇ ਇੱਕ ਫਾਇਰ ਵੀ ਕੀਤਾ ਅਤੇ ਦੂਸਰੇ ਵਿਅਕਤੀ ਦਾ ਪਿਸਤੌਲ ਮੌਕੇ 'ਤੇ ਨਹੀਂ ਚੱਲਿਆ, ਜਿਸ ਦੀ ਸੀਸੀਟੀਵੀ ਪਰਿਵਾਰ ਅਤੇ ਪੁਲਸ ਨੂੰ ਵੀ ਮਿਲ ਚੁੱਕੀ ਹੈ। ਜਸਪਾਲ ਸਿੰਘ ਨੇ ਦੱਸਿਆ ਕਿ ਉਹ ਇੱਕ ਨਿੱਜੀ ਖੰਡ ਮਿਲ ਵਿੱਚ ਕੰਮ ਕਰਦਾ ਹੈ ਅਤੇ ਕੁਝ ਦਿਨ ਪਹਿਲਾਂ ਕੁਝ ਲੋਕਾਂ ਨੇ ਉਸ ਨੂੰ ਵੰਗਾਰ ਰਹੇ ਸੀ ਅਤੇ ਮਿੱਲ 'ਚ ਆਉਂਦੇ ਜਾਂਦੇ ਸਮੇਂ ਉਸ ਦਾ ਨੁਕਸਾਨ ਕਰਨ ਦੀ ਵੀ ਧਮਕੀ ਦਿੱਤੀ ਸੀ। ਉਸ ਨੇ ਦੱਸਿਆ ਕਿ ਹੁਣ ਇਹ ਪਤਾ ਨਹੀਂ ਕਿ ਇਹ ਹਮਲਾਵਰ ਕੌਣ ਸਨ।
ਇਹ ਵੀ ਪੜ੍ਹੋ- ਗਰਭਵਤੀ ਨਾ ਹੋਣ ਕਾਰਣ ਨੂੰਹ ਨੂੰ ਦਿੱਤੇ ਜਾਂਦੇ ਸੀ ਤਸੀਹੇ, ਤੰਗ ਆਈ ਨੇ ਗਲ ਲਾਈ ਮੌਤ, 10 ਮਹੀਨੇ ਪਹਿਲਾਂ...
ਉਨ੍ਹਾਂ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਸਮੇਂ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਇਸ ਉਪਰੰਤ ਥਾਣਾ ਮੁਖੀ ਕਾਹਨੂੰਵਾਨ ਗੁਰਨਾਮ ਸਿੰਘ ਪੁਲਸ ਫੋਰਸ ਸਮੇਤ ਪਿੰਡ ਵਿੱਚ ਪਹੁੰਚੇ ਅਤੇ ਸ਼ੱਕੀਆਂ ਦੀ ਭਾਲ ਸ਼ੁਰੂ ਕਰ ਦਿੱਤੀ। ਮੌਕੇ 'ਤੇ ਪਹੁੰਚੇ ਐਸਐਚ ਓ ਗੁਰਨਾਮ ਸਿੰਘ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪੁਲਸ ਵੱਲੋਂ ਸਾਰੀਆਂ ਥਿਊਰੀਆਂ 'ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੰਮ ਕਰਨ ਵਾਲਾ ਵਿਅਕਤੀ ਕਿਸੇ ਫੈਕਟਰੀ ਵਿੱਚ ਮਾਮੂਲੀ ਮਜ਼ਦੂਰ ਹੈ, ਇਸ ਲਈ ਇਸ ਮਾਮਲੇ ਵਿੱਚ ਕਿਸੇ ਫਿਰੌਤੀ ਜਾਂ ਹੋਰ ਰੰਗਦਾਰੀ ਦਾ ਕੋਈ ਮਸਲਾ ਨਹੀਂ ਹੈ ਪਰ ਇਹ ਕੋਈ ਨਿੱਜੀ ਰੰਜਿਸ਼ ਵੀ ਹੋ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 12, 13, 14 ਤੇ 15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ALERT ਜਾਰੀ
ਇਸ ਸਬੰਧੀ ਜਦੋਂ ਹਲਕਾ ਡੀਐਸਪੀ ਕਲਵੰਤ ਸਿੰਘ ਮਾਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪੁਲਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਪੁਲਸ ਇਸ ਮਸਲੇ ਨੂੰ ਹੱਲ ਕਰ ਲਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ
