ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ‘ਚ ਚੱਲੀਆਂ ਗੋਲੀਆਂ, ਕਾਊਂਟਰ ‘ਤੇ ਬੈਠੇ ਨੌਜਵਾਨ ‘ਤੇ ਕੀਤਾ ਹਮਲਾ
Saturday, Oct 04, 2025 - 12:27 PM (IST)

ਅੰਮ੍ਰਿਤਸਰ (ਜ.ਬ.)-ਸ੍ਰੀ ਦਰਬਾਰ ਸਾਹਿਬ ਦੇ ਨੇੜੇ ਢੋਲੀ ਮੁਹੱਲਾ ਸਥਿਤ ਇਕ ਹੋਟਲ ਰਾਇਲ ਇਨ ’ਚ ਬੀਤੀ ਰਾਤ ਇਕ ਨੌਜਵਾਨ ’ਤੇ ਹਮਲਾ ਅਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪੁਲਸ ਹਰਕਤ ਵਿਚ ਆ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ, ਲਵਪ੍ਰੀਤ ਸਿੰਘ ਨਾਮ ਦੇ ਇਕ ਨੌਜਵਾਨ ਨੇ ਦੋ-ਤਿੰਨ ਦਿਨ ਪਹਿਲਾਂ ਰਾਇਲ ਇਨ ਹੋਟਲ ਕਿਰਾਏ ’ਤੇ ਲਿਆ ਸੀ।
ਇਹ ਵੀ ਪੜ੍ਹੋ-ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ ’ਚ ਫਿਰ ਛੱਡਿਆ ਪਾਣੀ, ਲੋਕਾਂ ਨੂੰ ਉੱਚੀਆਂ ਥਾਂਵਾਂ ’ਤੇ ਜਾਣ ਦੀ ਅਪੀਲ
ਉਸਨੇ ਦੱਸਿਆ ਕਿ ਬੀਤੀ ਦੇਰ ਰਾਤ ਕੁਝ ਅਣਪਛਾਤੇ ਨੌਜਵਾਨ ਉਸਦੇ ਹੋਟਲ ਵਿਚ ਦਾਖਲ ਹੋਏ ਅਤੇ ਕਾਊਂਟਰ ’ਤੇ ਬੈਠੇ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਲਵਪ੍ਰੀਤ ਸਿੰਘ ਨੇ ਦੱਸਿਆ ਕਿ ਹਮਲਾ ਬਣਾਣੇ ਮਾਰਕਟ ਕਰਨ ਤੋਂ ਬਾਅਦ ਗੋਲੀ ਵੀ ਚਲਾਈ, ਜੋ ਹੋਟਲ ਦੀ ਸ਼ੀਸ਼ੇ ’ਤੇ ਲੱਗੀ, ਜਿਸ ਨਾਲ ਉਹ ਟੁੱਟ ਗਿਆ।
ਇਹ ਵੀ ਪੜ੍ਹੋ- CM ਮਾਨ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ 'ਆਪ' ਦਾ ਉਮੀਦਵਾਰ
ਉਸ ਨੇ ਅੱਗੇ ਕਿਹਾ ਕਿ ਹਮਲਾਵਰਾਂ ਨੇ ਘਟਨਾ ਦੌਰਾਨ ਭਾਰੀ ਨੁਕਸਾਨ ਕੀਤਾ ਅਤੇ ਇੱਟ ਪੱਥਰ ਵੀ ਚਲਾਏ। ਪੁਲਸ ਨੇ ਕਿਹਾ ਕਿ ਹੋਟਲ ਤੋਂ ਫੁਟੇਜ ਜ਼ਬਤ ਕਰ ਲਈ ਗਈ ਹੈ ਅਤੇ ਫੋਰੈਂਸਿਕ ਜਾਂਚ ਲਈ ਭੇਜ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਚਾਵਾਂ ਨਾਲ ਕੈਨੇਡਾ ਭੇਜੀ ਪਤਨੀ ਨੇ ਵਿਖਾਏ ਤੇਵਰ, ਪ੍ਰੇਸ਼ਾਨੀ ਦੇ ਚੱਲਦਿਆਂ ਮੁੰਡੇ ਨੇ ਤੋੜਿਆ ਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8