ਨੈਸ਼ਨਲ ਕਬੱਡੀ ਖਿਡਾਰੀ ਸਰਬਜੀਤ ਸੱਬਾ ਦੇ ਫਾਰਮ ਹਾਊਸ ’ਤੇ ਅੰਨ੍ਹੇਵਾਹ ਚੱਲੀਆਂ ਗੋਲ਼ੀਆਂ

Friday, Mar 18, 2022 - 12:27 PM (IST)

ਨੈਸ਼ਨਲ ਕਬੱਡੀ ਖਿਡਾਰੀ ਸਰਬਜੀਤ ਸੱਬਾ ਦੇ ਫਾਰਮ ਹਾਊਸ ’ਤੇ ਅੰਨ੍ਹੇਵਾਹ ਚੱਲੀਆਂ ਗੋਲ਼ੀਆਂ

ਮੁਕੰਦਪੁਰ (ਸੰਜੀਵ)- ਥਾਣਾ ਮੁਕੰਦਪੁਰ ਅਧੀਨ ਆਉਂਦੇ ਪਿੰਡ ਗੁਣਾਚੌਰ ਵਿਖੇ ਨੈਸ਼ਨਲ ਕਬੱਡੀ ਖਿਡਾਰੀ ਸਰਬਜੀਤ ਸਿੰਘ ਸੱਬਾ ਦੇ ਫਾਰਮ ਹਾਊਸ ’ਤੇ ਆ ਕੇ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ। ਸਰਬਜੀਤ ਸਿੰਘ ਸੱਬਾ ਦੇ ਚਾਚਾ ਸ਼ਿਵਰਾਜ ਰਾਣਾ ਨੇ ਦੱਸਿਆ ਕਿ ਮੈਂ ਅਤੇ ਮੇਰੇ ਪਰਿਵਾਰਕ ਮੈਂਬਰ ਫਾਰਮ ਹਾਊਸ ’ਤੇ ਸੀ ਅਤੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਮੇਰੇ ਭਤੀਜੇ ਦਾ ਨਾਂ ਸੱਬਾ ਕਹਿ ਕੇ ਆਵਾਜ਼ ਮਾਰੀ। ਸਰਬਜੀਤ ਸਿੰਘ ਸੱਬਾ ਕਮਰੇ ਵਿਚ ਸੁੱਤਾ ਪਿਆ ਸੀ ਅਤੇ ਮੈਂ ਗੇਟ ਖੋਲ੍ਹਣ ਲਈ ਤੁਰ ਪਿਆ ਤਾਂ ਉਨ੍ਹਾਂ ਦੋਵਾਂ ਵਿਚੋਂ ਇਕ ਨੇ ਇਕਦਮ ਫਾਇਰ ਕਰਨੇ ਸ਼ੁਰੂ ਕਰ ਦਿੱਤੇ। 

ਇਹ ਵੀ ਪੜ੍ਹੋ: CM ਭਗਵੰਤ ਮਾਨ ਬੋਲੇ, 'ਪੰਜਾਬ ਨੂੰ ਲੰਡਨ-ਪੈਰਿਸ ਨਹੀਂ ਸਗੋਂ ਅਸਲੀ ਪੰਜਾਬ ਬਣਾਉਣਾ ਹੈ'

ਅੱਗੇ ਬੋਲਦੇ ਹੋਏ ਦੱਸਿਆ ਕਿ ਮੈਂ ਤੁਰੰਤ ਪਿੱਛੇ ਹਟ ਗਿਆ। ਫਾਇਰ ਕਰਨ ਉਪਰੰਤ ਦੋਵੇਂ ਵਿਅਕਤੀ ਫਰਾਰ ਹੋ ਗਏ। ਅਸੀਂ ਥਾਣਾ ਮੁਕੰਦਪੁਰ ਦੇ ਐੱਸ. ਐੱਚ. ਓ. ਹਰਜਿੰਦਰ ਸਿੰਘ ਨੂੰ ਇਸ ਘਟਨਾ ਸਬੰਧੀ ਫੋਨ ਕਰ ਦਿੱਤਾ। ਜਦੋਂ ਇਸ ਸਬੰਧੀ ਐੱਸ. ਐੱਚ. ਓ. ਹਰਜਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ਇਕੱਠਿਆਂ ਬਲੀਆਂ ਸੜਕ ਹਾਦਸੇ 'ਚ ਮਰੇ ਦੋ ਭਰਾਵਾਂ ਸਣੇ 3 ਦੋਸਤਾਂ ਦੀਆਂ ਚਿਖ਼ਾਵਾਂ, ਰੋ-ਰੋ ਹਾਲੋ ਬੇਹਾਲ ਹੋਈਆਂ ਮਾਂਵਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News