ਪਟਿਆਲਾ ਬੱਸ ਸਟੈਂਡ ’ਤੇ ਚੱਲੀਆਂ ਗੋਲ਼ੀਆਂ, ਨੌਜਵਾਨਾਂ ਵਿਚਾਲੇ ਹੋਇਆ ਖੂਨੀ ਭੇੜ

Tuesday, Jan 09, 2024 - 04:02 PM (IST)

ਪਟਿਆਲਾ ਬੱਸ ਸਟੈਂਡ ’ਤੇ ਚੱਲੀਆਂ ਗੋਲ਼ੀਆਂ, ਨੌਜਵਾਨਾਂ ਵਿਚਾਲੇ ਹੋਇਆ ਖੂਨੀ ਭੇੜ

ਪਟਿਆਲਾ (ਕੰਵਲਜੀਤ) : ਪਟਿਆਲਾ ਦੇ ਨਵੇਂ ਬੱਸ ਸਟੈਂਡ ’ਤੇ ਗੋਲ਼ੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਥੇ ਇਕ ਨੌਜਵਾਨ ਦੀ 15 ਤੋਂ 20 ਨੌਜਵਾਨਾਂ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਾ ਰਹੀ ਸੀ। ਇਸ ਦੌਰਾਨ ਪੀੜਤ ਨੌਜਵਾਨ ਦੇ ਸਾਥੀ ਨੇ ਆਪਣੇ ਬਚਾਅ ਲਈ ਗੋਲ਼ੀਆਂ ਚਲਾ ਦਿੱਤੀਆਂ। ਉਸ ਵਲੋਂ ਕੁੱਲ 5 ਤੋਂ 7 ਫਾਇਰ ਕੀਤੇ ਗਏ। ਫਿਲਹਾਲ ਗੋਲ਼ੀ ਚੱਲਣ ਨਾਲ ਕੋਈ ਵੀ ਜ਼ਖਮੀ ਨਹੀਂ ਹੋਇਆ ਹੈ ਪਰ ਇਕ ਨੌਜਵਾਨ ਜਿਸ ਦੀ ਕੁੱਟਮਾਰ ਕੀਤੀ ਗਈ ਸੀ, ਉਹ ਜ਼ਖਮੀ ਹੈ। ਫਿਲਹਾਲ ਜ਼ਖਮੀ ਨੌਜਵਾਨ ਇਸ ਸਮੇਂ ਪੁਲਸ ਦੀ ਹਿਰਾਸਤ ਵਿਚ ਹੈ ਜਿਸ ਤੋਂ ਪੁਲਸ ਪੁੱਛਗਿੱਛ ਕਰ ਰਹੀ ਹੈ ਕਿ ਆਖਿਰਕਾਰ ਮਾਮਲਾ ਕੀ ਸੀ ਕਿਉਂ ਉੱਥੇ ਗੋਲ਼ੀਆਂ ਚੱਲੀਆਂ ਅਤੇ ਲੜਾਈ ਦਾ ਕਾਰਣ ਕੀ ਸੀ। 

ਇਹ ਵੀ ਪੜ੍ਹੋ : ਇੰਸਟਾਗ੍ਰਾਮ ’ਤੇ ਵੀਡੀਓ ਪਾਉਂਦੀ ਸੀ ਪਤਨੀ, ਨਹੀਂ ਰੁਕੀ ਤਾਂ ਪਤੀ ਨੇ ਵੱਢ ਦਿੱਤੇ ਗੁੱਟ, ਅੱਖ ਵੀ ਆ ਗਈ ਬਾਹਰ

ਘਟਨਾ ਸਥਾਨ ’ਤੇ ਮੌਜੂਦ ਲੋਕਾਂ ਦੇ ਦੱਸਣ ਮੁਤਾਬਕ ਇਥੇ ਨੌਜਵਾਨਾਂ ਦੇ ਦੋ ਗੁੱਟ ਆਪਸ ਵਿਚ ਲੜੇ ਰਹੇ ਸਨ, ਲੜਾਈ ਵਿਚ ਨੌਜਵਾਨਾਂ ਵਿਚਾਲੇ ਗੋਲੀਆਂ ਤੱਕ ਚੱਲ ਗਈਆਂ। ਫਿਲਹਾਲ ਪੁਲਸ ਇਸ ਸਾਰੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।

ਇਹ ਵੀ ਪੜ੍ਹੋ : ਵਿਆਹ ਵਾਲੇ ਘਰ ’ਤੇ 100 ਤੋਂ ਵੱਧ ਨੌਜਵਾਨਾਂ ਨੇ ਕੀਤਾ ਹਮਲਾ, ਇੰਨੀਆਂ ਗੋਲੀਆਂ ਚੱਲੀਆਂ ਕਿ ਕੰਬ ਗਏ ਲੋਕ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News