ਜਨਮ ਦਿਨ ਦੀ ਪਾਰਟੀ ''ਚ ਚੱਲੀ ਗੋਲ਼ੀ, ਪੁਲਸ ਨੇ 2 ਨੌਜਵਾਨ ਕੀਤੇ ਕਾਬੂ

03/31/2023 2:25:02 AM

ਸਮਰਾਲਾ (ਵਿਪਨ ਭਾਰਦਵਾਜ) : ਸਮਰਾਲਾ 'ਚ ਜਨਮ ਦਿਨ ਦੀ ਪਾਰਟੀ 'ਚ ਗੋਲ਼ੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਪੁਲਸ ਨੇ ਮੌਕੇ 'ਤੇ ਦੋ ਨੌਜਵਾਨਾਂ ’ਤੇ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸਮਰਾਲਾ ਵਰਿਆਮ ਸਿੰਘ ਨੇ ਦੱਸਿਆ ਕਿ ਦੇਰ ਰਾਤ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਚਾਵਾ ਰੋਡ ਸਥਿਤ ਇਕ ਚਿਕਨ ਕਾਰਨਰ ਦੇ ਬਾਹਰ ਫਾਇਰਿੰਗ ਹੋਈ ਹੈ।

PunjabKesari

ਐੱਸ.ਐੱਚ.ਓ. ਭਿੰਦਰ ਸਿੰਘ ਖੰਗੂੜਾ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਪੜਤਾਲ ਕਰਨ ’ਤੇ ਪਤਾ ਲੱਗਿਆ ਕਿ ਚਿਕਨ ਕਾਰਨਰ ਵਿਚ ਕੁਝ ਨੌਜਵਾਨ ਜਨਮ ਦਿਨ ਦੀ ਪਾਰਟੀ ਕਰ ਰਹੇ ਸਨ। ਇਸ ਤੋਂ ਬਾਅਦ ਪਾਰਟੀ ਵਿੱਚ ਸ਼ਾਮਲ ਦੋ ਨੌਜਵਾਨਾਂ ਵੱਲੋਂ ਹਵਾਈ ਫਾਇਰ ਕੀਤੇ ਗਏ ਹਨ। ਇਸ ’ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਜਗਦੀਪ ਸਿੰਘ ਅਤੇ ਗੁਰਦੀਪ ਲਾਲ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ 32 ਬੋਰ ਦਾ ਪਿਸਟਲ ਵੀ ਬਰਾਮਦ ਕਰ ਲਿਆ ਹੈ।

ਇਹ ਵੀ ਪੜ੍ਹੋ : CM ਮਾਨ ਦੀ ਕਿਸਾਨਾਂ ਨੂੰ ਅਪੀਲ, ਖੇਤੀਬਾੜੀ 'ਚ ਮਿਸਾਲੀ ਤਬਦੀਲੀ ਲਿਆਉਣ ਦਾ ਦਿੱਤਾ ਸੱਦਾ


Mandeep Singh

Content Editor

Related News