ਪੰਜਾਬ ''ਚ ਰੂਹ ਕੰਬਾਊ ਵਾਰਦਾਤ, ਖੇਤਾਂ ''ਚ ਝੋਨਾ ਲਗਵਾ ਰਹੇ ਕਿਸਾਨ ''ਤੇ ਚਲਾਈਆਂ ਗੋਲ਼ੀਆਂ

Monday, Jul 08, 2024 - 07:15 PM (IST)

ਪੰਜਾਬ ''ਚ ਰੂਹ ਕੰਬਾਊ ਵਾਰਦਾਤ, ਖੇਤਾਂ ''ਚ ਝੋਨਾ ਲਗਵਾ ਰਹੇ ਕਿਸਾਨ ''ਤੇ ਚਲਾਈਆਂ ਗੋਲ਼ੀਆਂ

ਜਲੰਧਰ/ਨੂਰਮਹਿਲ (ਸੋਨੂੰ)- ਜਲੰਧਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਸੁੰਨੜ ਕਲਾਂ ਵਿੱਚ  ਇਕ ਕਿਸਾਨ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਇਸ ਘਟਨਾ ਵਿਚ ਕਿਸਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। 

PunjabKesari

ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਪ੍ਰਚਾਰ ਦਾ ਆਖ਼ਰੀ ਦਿਨ: ਕਾਨੂੰਨ ਵਿਵਸਥਾ ਨੂੰ ਲੈ ਕੇ ਕਾਂਗਰਸ ਨੇ 'ਆਪ' 'ਤੇ ਲਾਏ ਵੱਡੇ ਇਲਜ਼ਾਮ

ਦਰਅਸਲ ਖੇਤਾਂ ਵਿੱਚ ਝੋਨਾ ਲਗਵਾ ਰਹੇ ਆਪਣੀ ਲੇਬਰ ਕੋਲ ਪਹੁੰਚੇ ਕਿਸਾਨ ਰੇਸ਼ਮ ਸਿੰਘ ਪੁੱਤਰ ਅਮਰੀਕ ਸਿੰਘ 'ਤੇ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੇ ਪੱਟ ਵਿੱਚ ਗੋਲ਼ੀ ਲੱਗਣ ਕਾਰਨ ਉਹ ਗੰਭੀਰ ਫੱਟੜ ਹੋ ਗਿਆ। ਗੰਭੀਰ ਰੂਪ ਵਿਚ ਜ਼ਖ਼ਮੀ ਹਾਲਾਤ ਵਿਚ ਕਿਸਾਨ ਰੇਸ਼ਮ ਸਿੰਘ ਨੂੰ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਲਿਜਾਇਆ ਗਿਆ ਹੈ। ਮੌਕੇ 'ਤੇ ਪੁੱਜੀ ਥਾਣਾ ਨੂਰਮਹਿਲ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਗੋਲ਼ੀਆਂ ਚਲਾਉਣ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। 

PunjabKesari

ਇਹ ਵੀ ਪੜ੍ਹੋ- 8ਵੀਂ, 10ਵੀਂ ਤੇ 12ਵੀਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਨੂੰ ਲੈ ਕੇ ਸਿੱਖਿਆ ਵਿਭਾਗ ਸਖ਼ਤ, ਜਾਰੀ ਕੀਤੀਆਂ ਇਹ ਹਦਾਇਤਾਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News