ਕਰਿਆਨਾ ਸਟੋਰ ''ਤੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕ ਸਹਿਮੇ

Tuesday, Aug 13, 2024 - 11:24 AM (IST)

ਕਰਿਆਨਾ ਸਟੋਰ ''ਤੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕ ਸਹਿਮੇ

ਤਰਨਤਾਰਨ (ਰਮਨ)-ਜ਼ਿਲ੍ਹੇ ਅਧੀਨ ਆਉਂਦੇ ਕਸਬਾ ਵਲਟੋਹਾ ਵਿਖੇ ਅੱਜ ਇਕ ਗੁਰੂ ਨਾਨਕ ਮੋਦੀਖਾਨਾ ਨਾਮਕ ਕਰਿਆਨਾ ਦੁਕਾਨ ਉਪਰ ਅਣਪਛਾਤੇ ਵਿਅਕਤੀਆਂ ਵੱਲੋਂ ਅੱਧੀ ਦਰਜਨ ਤੋਂ ਵੱਧ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ ਹਾਲਾਂਕਿ ਇਸ ਹਮਲੇ ਵਿਚ ਕੋਈ ਵੀ ਵਿਅਕਤੀ ਜ਼ਖਮੀ ਨਹੀਂ ਹੋਇਆ ਪ੍ਰੰਤੂ ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਕਾਫੀ ਜ਼ਿਆਦਾ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਲਗਾਤਾਰ ਵਾਪਰ ਰਹੀਆਂ ਅਜਿਹੀਆਂ ਵਾਰਦਾਤਾਂ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਨੇ ਵਲਟੋਹਾ ਮੇਨ ਚੌਂਕ ਵਿਚ ਧਰਨਾ ਲਗਾਉਂਦੇ ਹੋਏ ਪੁਲਸ ਪ੍ਰਸ਼ਾਸਨ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ, ਜਿਸ ਤੋਂ ਬਾਅਦ ਡੀ.ਐੱਸ.ਪੀ ਪ੍ਰੀਤ ਇੰਦਰ ਸਿੰਘ ਵੱਲੋਂ ਦਿੱਤੇ ਗਏ ਵਿਸ਼ਵਾਸ ਉਪਰੰਤ ਧਰਨਾ ਖ਼ਤਮ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਬਾਬੇ ਤੋਂ ਪੁੱਤ ਦੀ ਦਾਤ ਮੰਗਣ ਗਈ ਸੀ ਔਰਤ, ਇਸ਼ਨਾਨ ਦੇ ਬਹਾਨੇ ਮੋਟਰ 'ਤੇ ਲੈ ਕੇ ਕੀਤਾ ਵੱਡਾ ਕਾਂਡ

ਜਾਣਕਾਰੀ ਦੇਣ ਅਨੁਸਾਰ ਕਸਬਾ ਵਲਟੋਹਾ ਵਿਖੇ ਗੁਰੂ ਨਾਨਕ ਮੋਦੀਖਾਨਾ ਕਰਿਆਨਾ ਸਟੋਰ ਦੇ ਮਾਲਕ ਅਮਨਦੀਪ ਨੇ ਦੱਸਿਆ ਕਿ ਸ਼ਾਮ ਜਦੋਂ ਉਹ ਆਪਣੀ ਦੁਕਾਨ ਉਪਰ ਮੌਜੂਦ ਸੀ ਤਾਂ ਕੁਝ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਇਸ ਹਮਲੇ ਦੌਰਾਨ ਕਰੀਬ ਅੱਠ ਗੋਲੀਆਂ ਉਸਦੀ ਦੁਕਾਨ ਦੇ ਬਾਹਰ ਦੀਵਾਰ ਵਿਚ ਜਾ ਵੱਜੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਅਮਨਦੀਪ ਨੇ ਦੱਸਿਆ ਕਿ ਇਸ ਹਮਲੇ ਪਿੱਛੇ ਕੀ ਵਜ੍ਹਾ ਹੈ, ਉਸਨੂੰ ਕੋਈ ਜਾਣਕਾਰੀ ਨਹੀਂ ਹੈ ਅਤੇ ਨਾ ਹੀ ਉਸ ਪਾਸੋਂ ਕਿਸੇ ਨੇ ਕੋਈ ਫਿਰੌਤੀ ਮੰਗੀ ਹੈ।

ਇਹ ਵੀ ਪੜ੍ਹੋ- ਤੜਕਸਾਰ ਵੱਡੀ ਵਾਰਦਾਤ, ਸੈਰ ਕਰ ਰਹੇ ਵਿਅਕਤੀ 'ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ

ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ 500 ਮੀਟਰ ਦੂਰ ਥਾਣੇ ਦੇ ਪੁਲਸ ਕਰਮਚਾਰੀ ਮੌਕੇ ’ਤੇ ਪੁੱਜੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ। ਇਸ ਵਾਰਦਾਤ ਤੋਂ ਪ੍ਰੇਸ਼ਾਨ ਅੱਡਾ ਵਲਟੋਹਾ ਦੇ ਦੁਕਾਨਦਾਰਾਂ ਵੱਲੋਂ ਚੌਂਕ ਵਿਚ ਧਰਨਾ ਦੇ ਦਿੱਤਾ ਗਿਆ ਅਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਲੱਗੇ ਹੋਏ ਧਰਨੇ ਵਿਚ ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਪਹੁੰਚ ਕੇ ਸਮੂਹ ਦੁਕਾਨਦਾਰਾਂ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਭਰੋਸਾ ਦਿੱਤਾ, ਜਿਸ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਹੋਟਲ ਵਿਚ ਪੁਲਸ ਨੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ 'ਚ ਫੜੇ ਮੁੰਡੇ-ਕੁੜੀਆਂ

ਇਸ ਮੌਕੇ ਡੀ.ਐੱਸ.ਪੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਗੋਲੀਆਂ ਦਾ ਜਵਾਬ ਪੁਲਸ ਵੱਲੋਂ ਵੀ ਗੋਲੀਆਂ ਨਾਲ ਹੀ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿੱਖੀਪਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਇਸ ਹਮਲੇ ਪਿੱਛੇ ਫਿਰੌਤੀ ਦੀ ਕੋਈ ਗੱਲ ਸਾਹਮਣੇ ਨਹੀਂ ਆ ਰਹੀ ਹੈ ਪ੍ਰੰਤੂ ਪੁਲਸ ਵੱਲੋਂ ਹਮਲਾ ਕਰਨ ਵਾਲੇ ਵਿਅਕਤੀਆਂ ਦੀ ਭਾਲ ਕਰਦੇ ਹੋਏ ਪੁਲਸ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News