ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ 'ਤੇ ਸ਼ਰੇਆਮ ਚਲਾਈਆਂ ਗੋਲ਼ੀਆਂ

Wednesday, Nov 08, 2023 - 05:33 PM (IST)

ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ 'ਤੇ ਸ਼ਰੇਆਮ ਚਲਾਈਆਂ ਗੋਲ਼ੀਆਂ

ਅੰਮ੍ਰਿਤਸਰ- ਗੁਰੂ ਨਗਰੀ ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ 'ਤੇ ਸ਼ਰੇਆਮ ਗੋਲ਼ੀਆਂ ਚਲਾਈਆਂ ਗਈਆਂ ਹਨ। ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਪ੍ਰਭਜੀਤ 'ਤੇ ਅੱਜ ਸਵੇਰੇ ਸੈਰ ਦੌਰਾਨ ਫਾਇਰਿੰਗ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਬਦਮਾਸ਼ਾਂ ਨੇ ਕਈ ਰਾਊਂਡ ਫਾਇਰ ਕੀਤੇ। ਇੰਸਪੈਕਟਰ ਪ੍ਰਭਜੀਤ ਨੂੰ 4 ਗੋਲ਼ੀਆਂ ਲੱਗਣ ਦੀ ਖ਼ਬਰ ਮਿਲੀ ਹੈ ਪਰ ਉਸ ਨੇ ਬੁਲੇਟ ਪਰੂਫ਼ ਜੈਕੇਟ ਪਹਿਨੀ ਹੋਣ ਕਾਰਨ ਉਸ ਦਾ ਬਚਾਅ ਹੋ ਗਿਆ।

ਇਹ ਵੀ ਪੜ੍ਹੋ: ਹੱਥੀਂ ਉਜਾੜ ਲਿਆ ਘਰ, ਸ਼ਾਹਕੋਟ ਵਿਖੇ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਦਿੱਤੀ ਬੇਰਹਿਮ ਮੌਤ

ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਪ੍ਰਭਜੀਤ ਫ਼ਿਰੋਜ਼ਪੁਰ ਵਿੱਚ ਤਾਇਨਾਤ ਹਨ। ਇਹ ਘਟਨਾ ਅੰਮ੍ਰਿਤਸਰ ਦੇ ਭੁੱਲਰ ਐਵੇਨਿਊ ਵਿਖੇ ਵਾਪਰੀ। ਇਹ ਵੀ ਪਤਾ ਲੱਗਾ ਹੈ ਕਿ ਪ੍ਰਭਜੀਤ ਨੂੰ ਕਾਫ਼ੀ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਸਨ। ਪ੍ਰਭਜੀਤ ਦਾ ਅੱਜ ਬਚਾਅ ਹੋ ਗਿਆ ਕਿਉਂਕਿ ਉਸ ਨੇ ਬੁਲੇਟ ਦੀ ਜੈਕੇਟ ਪਾਈ ਹੋਈ ਸੀ, ਨਹੀਂ ਤਾਂ ਕੋਈ ਵੱਡੀ ਘਟਨਾ ਵਾਪਰ ਸਕਦੀ ਸੀ। ਫਿਲਹਾਲ ਪੁਲਸ ਨੇ ਇਸ ਘਟਨਾ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਦਿੱਤੀ ਹੈ। ਉਕਤ ਘਟਨਾ ਸਬੰਧੀ ਪੁਲਸ ਵੱਲੋਂ ਤਫ਼ਤੀਸ਼ ਜਾਰੀ ਹੈ।

ਇਹ ਵੀ ਪੜ੍ਹੋ: ਲਾਈਵ ਸਟ੍ਰੀਮਿੰਗ ਦੌਰਾਨ ਰੇਡੀਓ ਜਰਨਲਿਸਟ ਦਾ ਗੋਲ਼ੀ ਮਾਰ ਕੇ ਕਤਲ, ਗੋਲ਼ੀ ਬੁੱਲ੍ਹ ’ਤੇ ਲੱਗ ਸਿਰ ਤੋਂ ਹੋਈ ਪਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News