ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਸ਼ਰੇਆਮ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ

Tuesday, Apr 16, 2024 - 06:36 PM (IST)

ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਸ਼ਰੇਆਮ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ

ਫਰੀਦਕੋਟ (ਜਗਤਾਰ) : ਫਰੀਦਕੋਟ ਦੇ ਸ਼ਹਿਰ ਕੋਟਕਪੂਰਾ 'ਚ ਦੇਰ ਰਾਤ ਦੋ ਗੁੱਟਾਂ ਦੀ ਆਪਸੀ ਰੰਜਿਸ਼ ਦੇ ਚੱਲਦੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਵਿਚ 23 ਸਾਲ ਨੌਜਵਾਨ ਵੱਖੀ 'ਚ ਗੋਲੀ ਲੱਗਣ ਨਾਲ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਜਿਸ ਨੂੰ ਗੰਭੀਰ ਹਾਲਾਤ 'ਚ ਫਰੀਦਕੋਟ ਦੇ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉੱਥੇ ਇਸ ਦੇ ਦੋ ਹੋਰ ਸਾਥੀਆਂ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਜਿਸ ਕਾਰਨ ਉਹ ਵੀ ਬੁਰੀ ਤਰ੍ਹਾਂ ਜ਼ਖਮੀ ਹਨ। ਜਿਨ੍ਹਾਂ ਦਾ ਇਲਾਜ ਕੋਟਕਪੂਰਾ ਦੇ ਸਿਵਲ ਹਸਪਤਾਲ 'ਚ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਅਸੀਂ ਗੋਲਡੀ ਬਰਾੜ ਦੇ ਬੰਦੇ ਬੋਲ ਰਹੇ, 30 ਲੱਖ ਦੇ ਨਹੀਂ ਤਾਂ ਤੇਰੇ ਪੁੱਤ ਤੇ ਜਵਾਈ ਨੂੰ ਮਾਰ ਦੇਵਾਂਗੇ

ਜਾਣਕਾਰੀ ਦਿੰਦੇ ਹੋਏ ਐੱਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਕੋਟਕਪੂਰਾ 'ਚ ਕਲ ਦੇਰ ਸ਼ਾਮ ਆਪਸੀ ਰੰਜਿਸ਼ ਦੇ ਚੱਲਦੇ ਕੁੱਝ ਕਾਰ ਸਵਾਰਾਂ ਵੱਲੋਂ ਸ਼ਮਨ ਉਰਫ ਸੈਮ ਨਾਮਕ ਨੌਜਵਾਨ 'ਤੇ ਫਾਇਰਿੰਗ ਕਰ ਦਿੱਤੀ ਗਈ ਜਿਸ ਦੇ ਚੱਲਦੇ ਉਸਦੀ ਸੱਜੀ ਵੱਖੀ 'ਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ ਅਤੇ ਦੋ ਹੋਰ ਲੋਕਾਂ ਦੇ ਵੀ ਸੱਟਾਂ ਲੱਗੀਆਂ। ਉਨ੍ਹਾਂ ਕਿਹਾ ਕਿ ਇਹ ਕੋਟਕਪੂਰਾ ਦੇ ਦੋ ਲੋਕਲ ਗਰੁੱਪ ਹਨ, ਜਿਨ੍ਹਾਂ ਦੀ ਆਪਸੀ ਰੰਜਿਸ਼ ਚੱਲ ਰਹੀ ਜਿਸ ਦੇ ਚੱਲਦੇ ਕੱਲ੍ਹ ਇਹ ਘਟਨਾ ਵਾਪਰੀ। ਪੁਲਸ ਨੇ ਵਾਰਦਾਤ ਵਾਲੀ ਥਾਂ ਤੋਂ ਤਿੰਨ ਖੋਲ ਬਰਾਮਦ ਕੀਤੇ ਗਏ ਹਨ। ਜ਼ਖਮੀ ਦੇ ਬਿਆਨਾਂ 'ਤੇ ਪੰਜ ਲੋਕਾਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਜਿਸ 'ਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ ਜਦਕਿ ਮੁਲਜ਼ਮਾਂ ਦੀ ਭਾਲ 'ਚ ਛਾਪੇਮਾਰੀ ਜਾਰੀ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਚਿੰਤਾ ਭਰੀ ਖ਼ਬਰ, ਵੱਡੀ ਕਾਰਵਾਈ ਦੀ ਤਿਆਰੀ 'ਚ ਸਿੱਖਿਆ ਵਿਭਾਗ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News