DJ ''ਤੇ ਗਾਣਾ ਲਗਾਉਣ ਨੂੰ ਲੈ ਕੇ ਹੋਈ ਤਕਰਾਰ, ਚੱਲੀਆਂ ਗੋਲ਼ੀਆਂ, ਭੰਨ੍ਹੀ ਕਾਰ ਤੇ ਬੁਲੇਟ ਮੋਟਰਸਾਈਕਲ

Thursday, Oct 26, 2023 - 06:24 PM (IST)

DJ ''ਤੇ ਗਾਣਾ ਲਗਾਉਣ ਨੂੰ ਲੈ ਕੇ ਹੋਈ ਤਕਰਾਰ, ਚੱਲੀਆਂ ਗੋਲ਼ੀਆਂ, ਭੰਨ੍ਹੀ ਕਾਰ ਤੇ ਬੁਲੇਟ ਮੋਟਰਸਾਈਕਲ

ਸਰਾਏ ਅਮਾਨਤ ਖਾਂ (ਨਰਿੰਦਰ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਬੁਰਜ (ਰਾਜਾਤਾਲ) ਵਿਖੇ ਬੀਤੀ ਰਾਤ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਕ ਮੁੰਡੇ ਦੇ ਧੀਮਾਨ ਦੀ ਚਲ ਰਹੀ ਪਾਰਟੀ ਵਿਚ ਕੁਝ ਨੌਜਵਾਨਾਂ ਵੱਲੋਂ ਡੀ. ਜੇ. 'ਤੇ ਗਾਣੇ ਲਗਾਉਣ ਨੂੰ ਲੈ ਕੇ ਗੋਲੀ ਚਲਾਈ ਗਈ, ਜਿਸ 'ਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ। ਇਸ ਲੜਾਈ ਦੌਰਾਨ ਸਵਿਫਟ ਕਾਰ ਤੇ ਬੁਲੇਟ ਮੋਟਰਸਾਈਕਲ ਪੂਰੀ ਤਰ੍ਹਾਂ ਨਾਲ ਭੰਨ੍ਹ ਦਿੱਤਾ ਗਿਆ।

ਇਹ ਵੀ ਪੜ੍ਹੋ- ਗਾਹਕ ਨੂੰ ਜ਼ਿੰਦਾ ਸੁੰਡੀਆਂ ਵਾਲਾ ਪਿੱਜ਼ਾ ਪਰੋਸਣ ਵਾਲੇ ਰੈਸਟੋਰੈਂਟ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਬੀਤੀ ਰਾਤ ਸਰਹੱਦੀ ਪਿੰਡ ਬੁਰਜ ਵਿਖੇ ਹਰਜਿੰਦਰ ਸਿੰਘ ਪੁੱਤਰ ਧੰਨਾ ਸਿੰਘ ਦੇ ਮੁੰਡੇ ਦੇ ਧੀਮਾਨ ਦੀ ਪਾਰਟੀ ਦੌਰਾਨ ਚਲ ਰਹੇ ਡੀ. ਜੇ. ਨੂੰ ਲੈ ਕੇ ਬਾਹਰੋਂ ਆਏ ਕੁਝ ਨੌਜਵਾਨਾਂ ਨੇ ਝਗੜਾ ਸ਼ੁਰੂ ਕਰ ਦਿੱਤਾ। ਇਸੇ ਦੌਰਾਨ ਨੌਜਵਾਨਾਂ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ਨਾਲ ਰਵਿੰਦਰ ਸਿੰਘ ਪੁੱਤਰ ਰਵੇਲ ਸਿੰਘ ਵਾਸੀ ਬੁਰਜ ਦੇ ਗੋਲੀ ਲੱਗਣ ਨਾਲ ਉਹ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। 

PunjabKesari

ਇਹ ਵੀ ਪੜ੍ਹੋ- ਸਰਕਾਰ ਦਾ ਵੱਡਾ ਕਦਮ, 30 ਨਵੰਬਰ ਤੱਕ ਆਯੁਸ਼ਮਾਨ ਕਾਰਡ ਬਣਾਉਣ ਵਾਲਿਆਂ ਲਈ ਅਹਿਮ ਐਲਾਨ

ਇਸੇ ਦੌਰਾਨ ਹੋਈ ਲੜਾਈ 'ਚ ਦੋ ਹੋਰ ਨੌਜਵਾਨ ਬਾਗ਼ੋਂ ਪੁੱਤਰ ਧੰਨਾ ਸਿੰਘ ਅਤੇ ਰਮੇਸ਼ ਪੁੱਤਰ ਹੀਰਾ ਸਿੰਘ ਵੀ ਜ਼ਖ਼ਮੀ ਹੋ ਗਏ ਜਦੋਂ ਕਿ ਕੁੱਝ ਨੌਜਵਾਨਾਂ ਨੇ ਉਥੇ ਖੜ੍ਹੀ ਸਵਿਫਟ ਕਾਰ ਅਤੇ ਇਕ ਬੁਲੇਟ ਮੋਟਰਸਾਈਕਲ ਦੀ ਬੁਰੀ ਤਰ੍ਹਾਂ ਭੰਨ੍ਹਤੋੜ ਕੀਤੀ । ਘਟਨਾ ਦਾ ਪਤਾ ਚਲਦਿਆਂ ਥਾਣਾ ਸਰਾਏ ਅਮਾਨਤ ਖਾਂ ਤੋਂ ਥਾਣਾ ਮੁਖੀ ਨਰਿੰਦਰ ਸਿੰਘ ਢੋਟੀ ਦੀ ਅਗਵਾਈ 'ਚ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਘਰ ਵਾਲਿਆਂ ਦੇ ਬਿਆਨਾਂ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨਰਿੰਦਰ ਸਿੰਘ ਢੋਟੀ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਰਵਿੰਦਰ ਸਿੰਘ ਦੇ ਪਿਤਾ ਰਵੇਲ ਸਿੰਘ ਦੇ ਬਿਆਨ ਦੇ ਆਧਾਰ 'ਤੇ ਥਾਣਾ ਸਰਾਏ ਅਮਾਨਤ ਖਾਂ ਵਿਖੇ ਸਾਹਿਲ ਪੁੱਤਰ ਰਵੀ ਕੁਮਾਰ ਝਬਾਲ ਰੋਡ ਅੰਮ੍ਰਿਤਸਰ ਅਤੇ 6-7 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਧਾਰਾ 307 ਅਧੀਨ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਕੁਦਰਤੀ ਨਜ਼ਾਰਿਆਂ ਨੂੰ ਚਾਰ ਚੰਨ ਲਗਾ ਰਹੀ ਪ੍ਰਵਾਸੀ ਮਹਿਮਾਨਾਂ ਦੀ ਚਹਿਕ, ਹੁਣ ਤੱਕ ਪਹੁੰਚੇ 1200 ਤੋਂ ਜ਼ਿਆਦਾ ਪੰਛੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News