ਰਿਸ਼ਤੇਦਾਰਾਂ ਦੇ ਝਗੜੇ ਨੇ ਧਾਰਿਆ ਖੂਨੀ ਰੂਪ, ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ, NRI ਦੀ ਮੌਤ

Saturday, Dec 09, 2023 - 09:39 PM (IST)

ਰਿਸ਼ਤੇਦਾਰਾਂ ਦੇ ਝਗੜੇ ਨੇ ਧਾਰਿਆ ਖੂਨੀ ਰੂਪ, ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ, NRI ਦੀ ਮੌਤ

ਜਲੰਧਰ (ਮਹੇਸ਼) : ਢਿੱਲਵਾਂ ਰੋਡ 'ਤੇ ਸਥਿਤ ਇਕ ਮੈਰਿਜ ਪੈਲੇਸ 'ਚ ਜਨਮ ਦਿਨ ਦੀ ਪਾਰਟੀ ਦੌਰਾਨ ਰਿਸ਼ਤੇਦਾਰਾਂ ਵਿੱਚ ਝਗੜੇ ਤੋਂ ਬਾਅਦ ਗੋਲ਼ੀਆਂ ਚੱਲ ਗਈਆਂ। ਇਸ ਦੌਰਾਨ 2 ਨੌਜਵਾਨਾਂ ਦੇ ਗੋਲ਼ੀ ਲੱਗੀ, ਜਿਸ ਨਾਲ ਇਕ NRI ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਦਲਜੀਤ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ, ਜੋ ਅਮਰੀਕਾ ਦਾ ਸਿਟੀਜ਼ਨ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਦਫ਼ਤਰੀ ਸਟਾਫ਼ ਦੀ ਹੜਤਾਲ ਪਰ ਮੋਗਾ ’ਚ 'ਤਾਰਿਆਂ ਦੀ ਛਾਵੇਂ' ਹੋ ਰਹੀਆਂ ਰਜਿਸਟਰੀਆਂ

PunjabKesari

ਗੋਲ਼ੀ ਮ੍ਰਿਤਕ ਦੇ ਸਾਂਢੂ ਨੇ ਆਪਣੇ ਲਾਇਸੈਂਸੀ ਰਿਵਾਲਵਰ ਤੋਂ ਹੀ ਚਲਾਈ ਸੀ, ਜੋ ਕਿ ਮੌਕੇ ਤੋਂ ਫਰਾਰ ਹੋ ਗਿਆ। ਡਾ. ਬੀ.ਐੱਸ. ਜੌਹਲ ਨੇ ਦੱਸਿਆ ਕਿ ਦਲਜੀਤ ਸਿੰਘ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ ਅਤੇ ਉਸ ਦੀ ਛਾਤੀ ਵਿੱਚ ਗੋਲ਼ੀ ਲੱਗੀ ਸੀ। ਇਲਾਜ ਸ਼ੁਰੂ ਹੋਣ ਤੋਂ 15 ਮਿੰਟ ਬਾਅਦ ਹੀ ਦਲਜੀਤ ਸਿੰਘ (35) ਨੇ ਦਮ ਤੋੜ ਦਿੱਤਾ। ਜ਼ਖਮੀ ਹੋਏ ਨੌਜਵਾਨ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਵੇਂ ਲੜਕੇ ਤਰਨਤਾਰਨ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਗੈਂਗ ਨੇ ਬਾਗੇਸ਼ਵਰ ਧਾਮ ਵਾਲੇ ਬਾਬਾ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

PunjabKesari

ਥਾਣਾ ਰਾਮਾ ਮੰਡੀ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਐਤਵਾਰ ਸਵੇਰੇ ਮ੍ਰਿਤਕ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾਇਆ ਜਾਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News