ਵੱਡੀ ਖ਼ਬਰ : ਪੰਜਾਬ ''ਚ ਕਾਂਗਰਸੀ ਉਮੀਦਵਾਰ ਦੀ ਰੈਲੀ ਦੌਰਾਨ ਹੰਗਾਮਾ, ਗੋਲੀਆਂ ਚੱਲਣ ਦਾ ਦਾਅਵਾ

Saturday, May 18, 2024 - 06:32 PM (IST)

ਵੱਡੀ ਖ਼ਬਰ : ਪੰਜਾਬ ''ਚ ਕਾਂਗਰਸੀ ਉਮੀਦਵਾਰ ਦੀ ਰੈਲੀ ਦੌਰਾਨ ਹੰਗਾਮਾ, ਗੋਲੀਆਂ ਚੱਲਣ ਦਾ ਦਾਅਵਾ

ਅੰਮ੍ਰਿਤਸਰ (ਵੈੱਬ ਡੈਸਕ, ਦਲਜੀਤ, ਫਰਿਆਦ)- ਪੰਜਾਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਸਾਹਮਣੇ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਦੀ ਰੈਲੀ 'ਚ ਗੋਲੀਆਂ ਚਲਾਈਆਂ ਹਨ ਜਿਸ ਨਾਲ ਲੋਕਾਂ 'ਚ ਹਫੜਾ-ਦਫੜੀ ਮੱਚ ਗਈ। ਜਾਣਕਾਰੀ ਅਨੁਸਾਰ ਅਜਨਾਲਾ 'ਚ ਔਜਲਾ ਵੱਲੋਂ ਚੋਣ ਰੈਲੀ ਕੀਤੀ ਜਾ ਰਹੀ ਸੀ ਤਾਂ ਕੁਝ ਲੋਕਾਂ ਵਲੋਂ ਅਚਾਨਕ ਗੋਲੀਆਂ ਚਲਾਈਆਂ ਗਈਆਂ। 

ਇਹ ਵੀ ਪੜ੍ਹੋ-  ਹੀਟ ਵੇਵ ਨੇ ਕੱਢੇ ਵੱਟ, ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

PunjabKesari

ਦੱਸਿਆ ਜਾ ਰਿਹਾ ਹੈ ਕਿ ਜਦੋਂ ਗੁਰਜੀਤ ਸਿੰਘ ਔਜਲਾ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਨ੍ਹਾਂ ਦੇ ਸਮਰਥਕਾਂ ਦੀ ਕੁਝ ਨੌਜਵਾਨਾਂ ਨਾਲ ਝਗੜਾ ਹੋ ਗਿਆ, ਜਿਨ੍ਹਾਂ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਅਤੇ  ਮੌਕੇ ਤੋਂ ਫ਼ਰਾਰ ਹੋ ਗਏ। ਕਿਹਾ ਜਾ ਰਿਹਾ ਹੈ ਕਿ ਗੋਲੀ ਇੱਕ ਨੌਜਵਾਨ ਨੂੰ ਲੱਗੀ ਹੈ। ਫਿਲਹਾਲ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ-  ਸ਼ੱਕੀ ਹਾਲਾਤ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਦੱਸ ਦੇਈਏ ਇਹ ਰੈਲੀ ਅਜਨਾਲਾ ਦੇ ਇੱਕ ਪੈਲੇਸ ਵਿਖੇ ਅੱਜ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ 'ਚ ਕਾਂਗਰਸ ਆਗੂਆਂ ਤੇ ਵਰਕਰਾਂ ਵੱਲੋਂ ਕੀਤੀ ਗਈ ਸੀ । ਇਸ ਸਬੰਧੀ ਪੁਲਸ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਬਲਬੀਰ ਸਿੰਘ ਬੱਲ ਨੇ ਜਾਣਕਾਰੀ ਦਿੱਤੀ ਕਿ  ਪਿੰਡ ਉਗਰ ਔਲਖ ਵਾਸੀ ਨੌਜਵਾਨ ਲਵਲੀ ਕੁਮਾਰ ਪੁੱਤਰ ਹਰਜਿੰਦਰ ਕੁਮਾਰ  ਗੋਲੀ ਲੱਗਣ ਨਾਲ ਜ਼ਖ਼ਮੀ ਹੋਇਆ। ਜਦੋਂ ਕਿ ਉਸ ਦੇ ਹੋਰ ਇੱਕ ਸਾਥੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲੇ ਕੀਤਾ ਗਿਆ ਅਤੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਹੈ । 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News