ਪੰਜਾਬ : ਵਿਆਹ ਸਮਾਗਮ ਦੌਰਾਨ ਚੱਲੀ ਗੋਲ਼ੀ, ਪੈ ਗਈਆਂ ਭਾਜੜਾਂ
Friday, Feb 13, 2026 - 05:58 PM (IST)
ਕਪੂਰਥਲਾ (ਗੁਰਪ੍ਰੀਤ)- ਕਪੂਰਥਲਾ ਵਿੱਚ ਇਕ ਵਿਆਹ ਸਮਾਗਮ ਦੌਰਾਨ ਗੋਲ਼ੀਆਂ ਚੱਲ ਗਈਆਂ। ਜਾਣਕਾਰੀ ਮੁਤਾਬਕ ਵਿਆਹ ਤੋਂ ਇਕ ਰਾਤ ਪਹਿਲਾਂ ਮੰਗੀ ਕਾਲੋਨੀ ਵਿੱਚ ਇਕ "ਜਾਗੋ" ਸਮਾਰੋਹ ਦੌਰਾਨ ਇਕ ਵਿਅਕਤੀ ਨੇ ਕਥਿਤ ਤੌਰ 'ਤੇ ਸਾਨੋ-ਸ਼ੌਕਤ ਵਿਖਾਉਂਦੇ ਹੋਏ ਫਾਇਰਿੰਗ ਕਰ ਦਿੱਤੀ ਪਰ ਗੋਲ਼ੀ ਉਥੇ ਮੌਜੂਦ ਇਕ ਵਿਅਕਤੀ ਦੀ ਛਾਤੀ ਵਿਚ ਜਾ ਲੱਗੀ। ਚਸ਼ਮਦੀਦਾਂ ਦੇ ਅਨੁਸਾਰ ਸਮਾਰੋਹ 'ਚ ਡੀ.ਜੀ. ਦਾ ਪ੍ਰੋਗਰਾਮ ਚੱਲ ਰਿਹਾ ਸੀ ਅਤੇ ਸਾਰੇ ਖ਼ੁਸ਼ੀ-ਖ਼ੁਸ਼ੀ ਡਾਂਸ ਕਰ ਰਹੇ ਸਨ। ਇਸੇ ਦੌਰਾਨ ਇਕ ਵਿਅਕਤੀ ਨੇ ਲਾਇਸੈਂਸੀ ਹਥਿਆਰ ਨਾਲ ਫਾਇਰਿੰਗ ਕਰ ਦਿੱਤੀ। ਇਕ ਗੋਲ਼ੀ ਇਕ ਨੌਜਵਾਨ ਨੂੰ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਸਥਾਨ 'ਤੇ ਹਫ਼ੜਾ-ਦਫ਼ੜੀ ਮਚ ਗਈ।

ਇਹ ਵੀ ਪੜ੍ਹੋ: ਗੋਰਾਇਆ 'ਚ ਵੱਡਾ ਹਾਦਸਾ! ਦੋ ਵਿਦਿਆਰਥੀਆਂ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
ਜ਼ਖ਼ਮੀ ਵਿਅਕਤੀ ਨੂੰ ਜਲੰਧਰ ਕੀਤਾ ਗਿਆ ਰੈਫ਼ਰ
ਜ਼ਖ਼ਮੀ ਵਿਅਕਤੀ ਨੂੰ ਤੁਰੰਤ ਸਥਾਨਕ ਹਸਪਤਾਲ ਵਿੱਚ ਮੁੱਢਲੀ ਸਹਾਇਤਾ ਦਿੱਤੀ ਗਈ, ਜਿਸ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਕਾਰਨ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। ਡਾਕਟਰਾਂ ਦੀ ਨਿਗਰਾਨੀ ਹੇਠ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸਿਟੀ ਪੁਲਸ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਘਟਨਾ ਦੀ ਪੂਰੀ ਸੱਚਾਈ ਦਾ ਪਤਾ ਲਗਾਉਣ ਲਈ ਘਟਨਾ ਦੀ ਵੀਡੀਓਗ੍ਰਾਫੀ ਵੀ ਇਕੱਠੀ ਕੀਤੀ ਜਾ ਰਹੀ ਹੈ।

ਗੋਲ਼ੀਬਾਰੀ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ
ਪੁਲਸ ਨੇ ਸਪੱਸ਼ਟ ਕੀਤਾ ਹੈ ਕਿ ਵਿਆਹਾਂ ਅਤੇ ਹੋਰ ਸਮਾਰੋਹਾਂ 'ਤੇ ਗੋਲੀਬਾਰੀ ਕਰਨਾ ਕਾਨੂੰਨੀ ਅਪਰਾਧ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਖ਼ੁਸ਼ੀ ਦੇ ਮੌਕਿਆਂ ਦੌਰਾਨ ਅਜਿਹੀਆਂ ਖ਼ਤਰਨਾਕ ਗਤੀਵਿਧੀਆਂ ਤੋਂ ਬਚਿਆ ਜਾਵੇ ਤਾਂ ਜੋ ਕਿਸੇ ਦੀ ਜਾਨ ਨੂੰ ਖ਼ਤਰਾ ਨਾ ਪਵੇ।

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਤਬਾਦਲਾ! ਜਲੰਧਰ ਤੋਂ ਚੇਨਈ ਟਰਾਂਸਫਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
