ਅਬੋਹਰ ''ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ

Sunday, Sep 27, 2026 - 04:24 PM (IST)

ਅਬੋਹਰ ''ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ

ਅਬੋਹਰ (ਸੁਨੀਲ ਭਾਰਦਵਾਜ) : ਪੁਰਾਣੀ ਫਾਜ਼ਿਲਕਾ ਰੋਡ ’ਤੇ ਸੰਤ ਨਗਰ ਇਲਾਕੇ 'ਚ ਅੱਜ ਦੁਪਹਿਰ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਇੱਕ ਨਕਾਬਪੋਸ਼ ਨੌਜਵਾਨ ਨੇ ਪੰਚਾਇਤ ਮੀਟਿੰਗ ਦੌਰਾਨ ਇੱਕ ਨੌਜਵਾਨ ’ਤੇ ਗੋਲੀਆਂ ਚੱਲਾ ਦਿਤੀਆਂ। ਇਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਗੰਭੀਰ ਹਾਲਤ ਕਾਰਨ ਉਸਨੂੰ ਰੈਫ਼ਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਸੰਤ ਨਗਰ ਦੇ ਰਹਿਣ ਵਾਲੇ ਰਾਜ ਕੁਮਾਰ ਦਾ ਪੁੱਤਰ ਅਜੈ (28 ਸਾਲ) ਅਤੇ ਸ੍ਰੀ ਵਾਲਮੀਕਿ ਮੰਦਰ ਦੇ ਕੁੱਝ ਹੋਰ ਸੇਵਕ ਮੰਦਰ ਲਈ ਸ਼ੈੱਡ ਬਣਾਉਣ ਸਬੰਧੀ ਇੱਕ ਮੀਟਿੰਗ ਤੋਂ ਬਾਅਦ ਮੰਦਰ ਦੇ ਬਾਹਰ ਖੜ੍ਹੇ ਸਨ।

ਇੱਕ ਨਕਾਬਪੋਸ਼ ਨੌਜਵਾਨ ਨੇ ਨੇੜੇ ਆ ਕੇ ਅਜੈ ’ਤੇ ਸਿੱਧੇ ਦੋ ਗੋਲੀਆਂ ਚਲਾਈਆਂ, ਇੱਕ ਗੋਲੀ ਉਸਦੀ ਛਾਤੀ ਵਿੱਚ ਲੱਗੀ। ਉਹ ਮੌਕੇ ’ਤੇ ਹੀ ਡਿੱਗ ਪਿਆ ਅਤੇ ਹਮਲਾਵਰ ਭੱਜ ਗਿਆ। ਹਾਲਾਂਕਿ ਲੋਕਾਂ ਨੇ ਉਸਦਾ ਪਿੱਛਾ ਕੀਤਾ ਪਰ ਉਹ ਫੜ੍ਹਿਆ ਨਹੀਂ ਜਾ ਸਕਿਆ। ਮੌਕੇ ’ਤੇ ਮੌਜੂਦ ਲੋਕ ਅਜੈ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸਦੀ ਗੰਭੀਰ ਹਾਲਤ ਕਾਰਨ ਤੁਰੰਤ ਰੈਫ਼ਰ ਕਰ ਦਿੱਤਾ। ਸੂਚਨਾ ਮਿਲਣ ’ਤੇ ਸਿਟੀ ਪੁਲਸ ਸਟੇਸ਼ਨ ਨੰਬਰ-1 ਦੇ ਸਹਾਇਕ ਸਬ-ਇੰਸਪੈਕਟਰ ਅਮਨਦੀਪ ਪੁਲਸ ਟੀਮ ਨਾਲ ਮੌਕੇ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ।
 


author

Babita

Content Editor

Related News