ਤਰਨਤਾਰਨ ''ਚ ਵੱਡੀ ਵਾਰਦਾਤ, ਮਾਮੂਲੀ ਝਗੜੇ ਦੌਰਾਨ ਦਿਨ-ਦਿਹਾੜੇ ਚੱਲੀਆਂ ਗੋਲ਼ੀਆਂ

Wednesday, Jun 12, 2024 - 06:59 PM (IST)

ਤਰਨਤਾਰਨ ''ਚ ਵੱਡੀ ਵਾਰਦਾਤ, ਮਾਮੂਲੀ ਝਗੜੇ ਦੌਰਾਨ ਦਿਨ-ਦਿਹਾੜੇ ਚੱਲੀਆਂ ਗੋਲ਼ੀਆਂ

ਤਰਨਤਾਰਨ (ਰਮਨ)- ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਭੈਣੀ ਮੱਸਾ ਸਿੰਘ ਵਿਖੇ ਜ਼ਮੀਨੀ ਰਸਤੇ ਨੂੰ ਲੈ ਕੇ ਹੋਏ ਝਗੜੇ ਵਿਚ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ 5 ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਨੇ ਵੱਡੀ ਗਿਣਤੀ ਵਿੱਚ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-ਜਲੰਧਰ ਵਿਖੇ GST ਭਵਨ ਦੀ 5ਵੀਂ ਮੰਜ਼ਿਲ 'ਚ ਮਚੇ ਅੱਗ ਦੇ ਭਾਂਬੜ, ਕੰਮ ਕਰਦੇ ਸਟਾਫ਼ 'ਚ ਮਚੀ ਹਫ਼ੜਾ-ਦਫ਼ੜੀ

ਪ੍ਰਾਪਤ ਜਾਣਕਾਰੀ ਅਨੁਸਾਰ ਜਾਣਕਾਰੀ ਦਿੰਦੇ ਚਮਕੌਰ ਸਿੰਘ ਨੇ ਦੱਸਿਆ ਕਿ ਜ਼ਮੀਨੀ ਰਸਤੇ ਵਿੱਚ ਜਾਂਦੀ ਪਹੀ ਨੂੰ ਲੈ ਕੇ ਇਹ ਝਗੜਾ ਹੋਇਆਂ ਇਸ ਦੌਰਾਨ ਕੁਝ ਵਿਅਕਤੀਆਂ ਵੱਲੋਂ ਗੋਲ਼ੀਆਂ ਚਲਾਈਆਂ ਗਈਆਂ, ਜਿਸ ਦੌਰਾਨ 5 ਲੋਕ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿੱਚ ਇਕ ਵਿਅਕਤੀ ਜੋ ਕੇ ਲੜਾਈ ਕਰ ਰਹੇ ਵਿਅਕਤੀਆਂ ਨੂੰ ਸਮਝਾਉਣ ਲਈ ਆਇਆ ਸੀ, ਉਸ ਦੇ ਵੀ ਗੋਲ਼ੀ ਮਾਰ ਦਿੱਤੀ ਗਈ। ਜਾਂਚ ਅਧਿਕਾਰੀ ਐੱਸ. ਐੱਚ. ਓ. ਵਿਨੋਦ ਕੁਮਾਰ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨ ਲੈ ਕੇ ਕਾਨੂੰਨ ਅਨੁਸਾਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਮੁਕੇਰੀਆਂ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਿਤਾ ਦੇ ਭੋਗ ਤੋਂ ਬਾਅਦ ASI ਪੁੱਤਰ ਦੀ ਹੋ ਗਈ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News