ਬਟਾਲਾ ''ਚ ਦਿਨ-ਦਿਹਾੜੇ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ

Saturday, Sep 19, 2026 - 04:09 PM (IST)

ਬਟਾਲਾ ''ਚ ਦਿਨ-ਦਿਹਾੜੇ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ

ਬਟਾਲਾ (ਗੁਰਪ੍ਰੀਤ)- ਦਿਨ-ਦਿਹਾੜੇ ਬਟਾਲਾ 'ਚ ਗੁਰਦਾਸਪੁਰ ਰੋਡ 'ਤੇ ਇਕ ਨੌਜਵਾਨ ਨੂੰ ਭੇਤਭਰੇ ਹਾਲਾਤ 'ਚ ਗੋਲੀ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਕਾਰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਲਿਆਂਦਾ ਗਿਆ। ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਰੈਫਰ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਗੁਰਦਾਸਪੁਰ ਰੋਡ ’ਤੇ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ। ਮੌਕੇ ’ਤੇ ਪਹੁੰਚਣ ’ਤੇ ਇਕ ਵਿਅਕਤੀ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹਾਲਤ 'ਚ ਮਿਲਿਆ। ਪੁਲਸ ਨੇ ਮੌਕੇ ਤੋਂ ਇਕ ਪਿਸਟਲ ਵੀ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਤੇ ਕਤਲ ਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ ਨਾਲ ਬਦਮਾਸ਼ ਜ਼ਖਮੀ

ਐੱਸਐੱਚਓ ਮੁਤਾਬਕ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਗੋਲੀ ਨੌਜਵਾਨ ਵੱਲੋਂ ਖੁਦ ਚਲਾਈ ਗਈ ਹੋ ਸਕਦੀ ਹੈ, ਪਰ ਹਾਲੇ ਇਹ ਸਪੱਸ਼ਟ ਨਹੀਂ ਹੋਇਆ ਕਿ ਉਸ ਨੇ ਖੁਦ ਗੋਲੀ ਮਾਰੀ ਜਾਂ ਅਚਾਨਕ ਗੋਲੀ ਚੱਲੀ। ਜ਼ਖ਼ਮੀ ਨੌਜਵਾਨ ਦੀ ਪਹਿਚਾਣ ਵੀ ਹਾਲੇ ਨਹੀਂ ਹੋ ਸਕੀ। ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ ਮਾਰੇ ਧੱਕੇ

ਉਧਰ, ਸਿਵਲ ਹਸਪਤਾਲ ਬਟਾਲਾ ਦੀ ਐਮਰਜੈਂਸੀ ਵਿੱਚ ਤਾਇਨਾਤ ਡਾਕਟਰ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਦੀ ਹਾਲਤ ਕਾਫ਼ੀ ਗੰਭੀਰ ਸੀ। ਉਸ ਨੂੰ ਤੁਰੰਤ ਮੁੱਢਲੀ ਸਹਾਇਤਾ ਦੇਣ ਉਪਰੰਤ ਬਿਹਤਰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਭੇਜ ਦਿੱਤਾ ਗਿਆ। ਪੁਲਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਗੋਲੀ ਲੱਗਣ ਦੇ ਅਸਲ ਕਾਰਨ ਦਾ ਪਤਾ ਲੱਗ ਸਕੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News