'ਮੇਰੇ ਪੁੱਤਰ ਨੂੰ ਇਨ੍ਹਾਂ ਗੋਲੀ ਮਾਰ 'ਤੀ ਏ', ਨਹੀਂ ਸੁਣੇ ਜਾਂਦੇ ਵੈਣ ਪਾਉਂਦੀ ਮਾਂ ਦੇ ਬੋਲ

Tuesday, Nov 05, 2024 - 05:20 PM (IST)

'ਮੇਰੇ ਪੁੱਤਰ ਨੂੰ ਇਨ੍ਹਾਂ ਗੋਲੀ ਮਾਰ 'ਤੀ ਏ', ਨਹੀਂ ਸੁਣੇ ਜਾਂਦੇ ਵੈਣ ਪਾਉਂਦੀ ਮਾਂ ਦੇ ਬੋਲ

ਫਿਰੋਜ਼ਪੁਰ : ਫਿਰੋਜ਼ਪੁਰ ਜ਼ਿਲ੍ਹੇ ਅੰਦਰ ਗੋਲੀਆਂ ਚੱਲਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਤਾਜ਼ਾ ਮਾਮਲੇ 'ਚ ਗੋਲੀਆਂ ਵੱਜਣ ਕਾਰਨ ਇੱਥੇ ਪਿੰਡ ਖਲਚੀਆਂ 'ਚ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚਿਆਂ ਕਾਰਨ ਹੋਈ ਲੜਾਈ ਨੇ ਖ਼ੂਨੀ ਰੂਪ ਧਾਰਨ ਕਰ ਲਿਆ ਅਤੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਦੌਰਾਨ ਨੌਜਵਾਨ ਨੂੰ ਗੋਲੀ ਵੱਜੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਕਦੋਂ ਪਵੇਗਾ ਮੀਂਹ! ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

ਮ੍ਰਿਤਕ ਦੀ ਪਛਾਣ ਰਵੀ (35) ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਮਨਪ੍ਰੀਤ ਸਿੰਘ ਅਤੇ ਮਾਂ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਪਿੰਡ 'ਚ ਉਨ੍ਹਾਂ ਦਾ ਦੂਜੀ ਧਿਰ ਨਾਲ ਬੱਚਿਆਂ ਕਾਰਨ ਝਗੜਾ ਹੋਇਆ ਸੀ ਅਤੇ ਪੰਚਾਇਤ ਨੇ ਰਾਜ਼ੀਨਾਮਾ ਕਰਵਾ ਦਿੱਤਾ ਸੀ ਪਰ ਇਸ ਤੋਂ ਬਾਅਦ ਇਸ ਲੜਾਈ ਨੇ ਖ਼ੂਨੀ ਰੂਪ ਧਾਰਨ ਕਰ ਲਿਆ ਅਤੇ ਗੋਲੀਆਂ ਚੱਲ ਗਈਆਂ। ਮ੍ਰਿਤਕ ਦੀ ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਘਰ ਬੁਲਾ ਕੇ ਮੇਰਾ ਮੁੰਡਾ ਮਾਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਈ ਐਡਵਾਈਜ਼ਰੀ

ਜਵਾਨ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗੋਲੀ ਚਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਮੋਰਚਰੀ 'ਚ ਰਖਵਾ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

 


author

Babita

Content Editor

Related News