ਫਿਰੋਜ਼ਪੁਰ ’ਚ ਪੁਰਾਣੀ ਰੰਜਿਸ਼ ਕਾਰਨ ਸ਼ਰੇਆਮ ਚੱਲੀਆਂ ਗੋਲੀਆਂ, ਨੌਜਵਾਨ ਅਮਿਤ ਦੀ ਹੋਈ ਮੌਤ
Sunday, Sep 10, 2023 - 06:56 PM (IST)
ਫਿਰੋਜ਼ਪੁਰ (ਕੁਮਾਰ)- ਫਿਰੋਜ਼ਪੁਰ ਦੇ ਕੈਂਡਲਵੁੱਡ ਪੈਲੇਸ ਨਜ਼ਦੀਕ ਕਰੀਬ 9 ਹਥਿਆਰਬੰਦ ਲੋਕਾਂ ਨੇ ਸ਼ਰੇਆਮ ਗੋਲੀਆਂ ਚਲਾਉਂਦੇ ਹੋਏ ਅਮਿਤ ਪੁੱਤਰ ਸੋਹਣ ਲਾਲ ਵਾਸੀ ਬਸਤੀ ਭੱਟੀਆਂ ਵਾਲੀ ਨੂੰ ਗੋਲੀਆਂ ਮਾਰ ਦਿੱਤੀਆਂ। ਜਿਸਨੂੰ ਤੁਰੰਤ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਇਲਾਜ ਲਈ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਅੱਧੀ ਰਾਤ ਨੂੰ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬ ਦੇ ਗੱਭਰੂ ਦੀ ਹੋਈ ਮੌਤ, ਦੋ ਬੱਚਿਆਂ ਦਾ ਪਿਓ ਸੀ ਮ੍ਰਿਤਕ
ਇਸ ਕਤਲ ਦੇ ਸਬੰਧ ’ਚ ਪੁਲਸ ਨੇ ਯਾਕੂਬ ਉਰਫ਼ ਜੈਕੀ ਪੁੱਤਰ ਨੰਦਲਾਲ ਵਾਸੀ ਹਾਊਸਿੰਗ ਬੋਰਡ ਕਲੋਨੀ, ਰਾਹੁਲ ਸੰਧੂ ਉਰਫ਼ ਆਕਾਸ਼ ਪੁੱਤਰ ਮਨਜੀਤ ਕੁਮਾਰ, ਵਿਜੇ ਅਤੇ ਮਨਜੀਤ ਕੁਮਾਰ ਪੁੱਤਰ ਆਸ਼ਿਕ, ਕਾਲਾ ਪੁੱਤਰ ਆਹਮਾ ਵਾਸੀ ਨੌਰੰਗ ਕੇ ਲੇਲੀ ਵਾਲਾ, ਜ਼ੋਨ ਪੁੱਤਰ ਮਹਿੰਦਰ ਕੁਮਾਰ ਵਾਸੀ ਖਲਚੀਆਂ ਕਦੀਮ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈਪੀਸੀ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਫਿਲਹਾਲ ਸਾਰੇ ਕਾਤਲ ਫ਼ਰਾਰ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਘਟਨਾ ਸਥਾਨ ’ਤੇ ਪਹੁੰਚੇ ਐਸ.ਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਸ੍ਰੀ ਰਣਧੀਰ ਕੁਮਾਰ ਨੇ ਦੱਸਿਆ ਕਿ ਦੋਵਾਂ ਧਿਰਾਂ ਦੀ ਪੁਰਾਣੀ ਰੰਜਿਸ਼ ਸੀ, ਜਿਸ ਕਾਰਨ ਹਮਲਾਵਰਾਂ ਨੇ ਗੋਲੀ ਚਲਾ ਦਿੱਤੀ। ਉਨ੍ਹਾਂ ਕਿਹਾ ਕਿ ਜਲਦ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ
ਥਾਣਾ ਸਿਟੀ ਫਿਰੋਜ਼ਪੁਰ ਦੇ ਏਐੱਸਆਈ ਹਰਨੇਕ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨੀ ਪੁੱਤਰ ਸੋਹਣ ਲਾਲ ਵਾਸੀ ਬਸਤੀ ਭੱਟੀਆਂ ਫ਼ਿਰੋਜ਼ਪੁਰ ਸ਼ਹਿਰ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਹੈ ਕਿ ਉਹ ਆਪਣੇ ਚਾਚਾ ਮਹਿੰਦਰ ਪਾਲ ਵਾਸੀ ਬਸਤੀ ਨਿਜ਼ਾਮਦੀਨ ਅਤੇ ਆਪਣੇ ਭਰਾ ਅਮਿਤ ਪੁੱਤਰ ਸੋਹਨ ਲਾਲ ਦੇ ਨਾਲ ਵਾਪਸ ਸ਼ਹਿਰ ਵੱਲ ਆ ਗਿਆ ਸੀ ਅਤੇ ਉਸਦਾ ਚਾਚਾ ਐਕਟਿਵਾ ਸਕੂਟਰ ’ਤੇ ਥੋੜ੍ਹਾ ਪਿੱਛੇ ਆ ਰਿਹਾ ਸੀ ਅਤੇ ਜਦੋਂ ਉਹ ਕੈਂਡਲ ਵੁੱਡ ਪੈਲੇਸ ਨੇੜੇ ਪਹੁੰਚੇ ਤਾਂ ਨਾਮਜ਼ਦ ਵਿਅਕਤੀਆਂ ਨੇ ਉਸ ਦੇ ਭਰਾ ਅਮਿਤ ਨੂੰ ਘੇਰ ਲਿਆ ਅਤੇ ਉਸ ’ਤੇ ਪਿਸਤੌਲਾਂ ਨਾਲ ਅੰਣੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਉਸ ਦਾ ਭਰਾ ਅਮਿਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਫਿਰੋਜ਼ਪੁਰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ। ਜਿੱਥੇ ਬੀਤੀ ਸਵੇਰੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਬਟਾਲਾ ਵਿਖੇ ਫ਼ੈਕਟਰੀ ’ਚ ਕੰਮ ਕਰਦੀ ਔਰਤ ਨਾਲ ਵਾਪਰਿਆ ਭਾਣਾ, ਹੋਈ ਦਰਦਨਾਕ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8