ਗਿੱਦੜਬਾਹਾ ’ਚ ਚੱਲੀਆਂ ਗੋਲ਼ੀਆਂ, ਪੁਲਸ ਨੇ ਦੋ ਨੌਜਵਾਨ ਕੀਤੇ ਕਾਬੂ
Saturday, Nov 05, 2022 - 11:46 PM (IST)

ਸ੍ਰੀ ਮੁਕਤਸਰ ਸਾਹਿਬ : ਇਸ ਸਮੇਂ ਦੀ ਵੱਡੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਤੋਂ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗਿੱਦੜਬਾਹਾ ’ਚ ਕੁਝ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਹੈ ਅਤੇ ਇਹ ਗੋਲ਼ੀਆਂ ਪੁਲਸ ਦੀ ਮੌਜੂਦਗੀ 'ਚ ਚਲਾਈਆਂ ਗਈਆਂ ਹਨ। ਇਸ ਦੇ ਨਾਲ ਹੀ ਪੁਲਸ ਨੇ ਤੁਰੰਤ ਹਰਕਤ ’ਚ ਆ ਕੇ ਦੋ ਨੌਜਵਾਨਾਂ ਨੂੰ ਫੜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : ਸੁਖਬੀਰ ਬਾਦਲ ਦਾ CM ਮਾਨ ’ਤੇ ਹਮਲਾ, ‘ਪੰਜਾਬ ਦੀ ਵਾਗਡੋਰ ਦਿੱਲੀ ਹਵਾਲੇ ਕਰ ਘੁੰਮ ਰਹੇ ਗੁਜਰਾਤ ਤੇ ਹਿਮਾਚਲ
ਜ਼ਿਕਰਯੋਗ ਹੈ ਕਿ ਹਰ ਰੋਜ਼ ਗੋਲ਼ੀਬਾਰੀ ਅਤੇ ਕਤਲ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਬੀਤੇ ਦਿਨੀਂ ਅੰਮ੍ਰਿਤਸਰ ’ਚ ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਦੀ ਘਟਨਾ ਤੋਂ ਬਾਅਦ ਪੰਜਾਬ ’ਚ ਅੱਜ ਫਿਰ ਤੋਂ ਗੋਲ਼ੀਬਾਰੀ ਹੋਈ ਹੈ, ਜਿਸ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਅਜਿਹੀਆਂ ਘਟਨਾਵਾਂ ਪੁਲਸ ਪ੍ਰਸ਼ਾਸਨ ਲਈ ਕਾਫ਼ੀ ਸਿਰਦਰਦੀ ਬਣੀਆਂ ਹੋਈਆਂ ਹਨ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲਕਾਂਡ : NIA ਨੇ ਗਾਇਕਾ ਜੈਨੀ ਜੌਹਲ ਤੋਂ ਕੀਤੀ ਪੁੱਛਗਿੱਛ