ਗੁਰਪੁਰਬ ਤੋਂ ਪਹਿਲਾਂ ਪੰਜਾਬ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਹ ਇਲਾਕਾ
Wednesday, Jan 28, 2026 - 04:04 PM (IST)
ਜਲੰਧਰ (ਸੋਨੂੰ)- ਜਲੰਧਰ ਦੇ ਬੂਟਾ ਮੰਡੀ 'ਚ ਗੋਲ਼ੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਕ ਪੁਰਾਣੀ ਦੁਸ਼ਮਣੀ ਨੂੰ ਲੈ ਕੇ ਵਿਵਾਦ ਹੋਇਆ, ਜਿਸ ਵਿੱਚ ਸਲੀਮ ਨਾਮ ਦੇ ਇਕ ਵਿਅਕਤੀ ਦਾ ਭਰਾ ਜ਼ਖ਼ਮੀ ਹੋ ਗਿਆ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸਲੀਮ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਨੂੰ ਲੈ ਕੇ ਉਸ ਦੇ ਭਰਾ 'ਤੇ ਗੋਲ਼ੀਆਂ ਚਲਾਈਆਂ ਗਈਆਂ ਹਨ। ਜ਼ਖ਼ਮੀ ਭਰਾ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਦੀ ਰਿਹਾਇਸ਼ 'ਤੇ ED ਦੀ ਰੇਡ

ਪੀੜਤ ਨੇ ਦੱਸਿਆ ਕਿ ਚਾਚੇ ਦੇ ਪੁੱਤਰ ਦਾ ਝਗੜਾ ਹੋਇਆ ਸੀ। ਪਹਿਲਾਂ ਤਾਂ ਦੋਸਤ ਇਕੱਠੇ ਖੇਡ ਰਹੇ ਸਨ ਅਤੇ ਫਿਰ ਅਚਾਨਕ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ। ਜਿਸ ਤੋਂ ਬਾਅਦ ਇਸ ਝਗੜੇ ਨੂੰ ਲੈ ਕੇ ਸਮਝੌਤਾ ਵੀ ਹੋ ਗਿਆ ਸੀ। ਇਸ ਘਟਨਾ ਨੂੰ ਲੈ ਕੇ ਦੂਜੇ ਪੱਖ ਦਾ ਨਾਹਰ ਅਤੇ ਸਾਹਿਲ ਸਮੇਤ ਦੂਜੀ ਧਿਰ ਦੇ ਚਾਰ ਮੈਂਬਰ ਪਹੁੰਚੇ ਅਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਭਰਾ ਜ਼ਖ਼ਮੀ ਹੋ ਗਿਆ। ਔਰਤ ਨੇ ਦੱਸਿਆ ਕਿ ਗਰਮੀਆਂ ਵਿਚ ਵੀ ਉਸ ਦੇ ਪੁੱਤਰ ਦੀ ਪਹਿਲਾਂ ਕੁੱਟਮਾਰ ਕੀਤੀ ਗਈ ਸੀ।
ਜਿਸ ਤੋਂ ਬਾਅਦ ਦੂਜੇ ਪੱਖ ਨੇ ਮੁਆਫ਼ੀ ਮੰਗ ਲਈ ਸੀ ਅਤੇ ਮਾਮਲਾ ਵੀ ਖ਼ਤਮ ਹੋ ਗਿ ਸੀ ਪਰ ਅੱਜ ਉਨ੍ਹਾਂ ਨੇ ਫਿਰ ਤੋਂ ਬੇਟੇ ਨੂੰ ਘੇਰ ਕੇ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਦੇ ਬਾਅਦ ਉਸ ਨੇ ਘਰ ਜਾ ਕੇ ਘਟਨਾ ਬਾਰੇ ਭਰਾ ਨੂੰ ਦੱਸ ਰਿਹਾ ਸੀ ਕਿ ਇਸੇ ਦੌਰਾਨ ਉਸ 'ਤੇ ਹਮਲਾਵਰਾਂ ਨੇ ਗੋਲ਼ੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਏ। ਪੀੜਤ ਦੇ ਅਨੁਸਾਰ ਗੋਲ਼ੀਆਂ ਦੇਸੀ ਪਿਸਤੌਲ ਤੋਂ ਚਲਾਈਆਂ ਗਈਆਂ ਸਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੀ ਮਹਿਲਾ ਅਫ਼ਸਰ ਧਨਪ੍ਰੀਤ ਕੌਰ ਖ਼ਿਲਾਫ਼ ਜਲੰਧਰ ਦੀ ਅਦਾਲਤ ਵੱਲੋਂ ਜ਼ਮਾਨਤੀ ਵਾਰੰਟ ਜਾਰੀ
ਮੌਕੇ ਉਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਗੋਲ਼ੀਆਂ ਚੱਲਣ ਦੀ ਸੂਚਨਾ ਮਿਲੀ ਸੀ ਅਤੇ ਉਹ ਤੁਰੰਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਪੁਲਸ ਨੇ ਕਿਹਾ ਕਿ ਮੌਕੇ ਤੋਂ ਇਕ ਖੋਲ ਵੀ ਬਰਾਮਦ ਹੋਇਆ ਹੈ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਬਖ਼ਸ਼ਾ ਨਹੀਂ ਜਾਵੇਗਾ। ਦੋਵੇਂ ਧਿਰਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ 'ਚ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ! 26 ਦਿਨਾਂ ਬਾਅਦ ਤੋੜਿਆ ਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
