ਗੋਲ਼ੀਆਂ ਦੀ ਆਵਾਜ਼ ਨਾਲ ਦਹਿਲਿਆ ਜਲੰਧਰ! ਕੰਬਿਆ ਇਲਾਕਾ, ਸਹਿਮੇ ਲੋਕ
Sunday, Nov 16, 2025 - 02:14 PM (IST)
ਜਲੰਧਰ (ਸੋਨੂੰ)- ਜਲੰਧਰ ਦੀ ਮਿੱਠੂ ਬਸਤੀ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੇ ਤਾੜ-ਤਾੜ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਗੋਲ਼ੀਆਂ ਚੱਲਣ ਦੀ ਘਟਨਾ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ਵਿੱਚ ਸਾਫ਼ ਦਿਖਾਈ ਦਿੰਦਾ ਹੈ ਕਿ ਕਿਵੇਂ ਇਲਾਕਾ ਭੀੜ-ਭੜੱਕੇ ਨਾਲ ਭਰਿਆ ਹੋਇਆ ਸੀ, ਲੋਕ ਆਪਣੀਆਂ ਦੁਕਾਨਾਂ ਵਿੱਚ ਬੈਠੇ ਸਨ ਅਚਾਨਕ ਕੁਝ ਲੋਕ ਹਮਲਾ ਕਰਦੇ ਹਨ। ਹਵਾ ਵਿੱਚ ਗੋਲ਼ੀਆਂ ਚਲਾਉਂਦੇ ਹਨ ਅਤੇ ਇਕ ਆਦਮੀ ਦਾ ਪਿੱਛਾ ਕਰਦੇ ਹਨ।
ਮਿੱਠੂ ਬਸਤੀ ਦੇ ਵਸਨੀਕ ਗੁਰੂਦੇਵ ਸਿੰਘ ਰਿੰਪੀ ਨੇ ਕਿਹਾ ਕਿ ਉਸ ਦੀ ਆਪਣੇ ਸਹੁਰਿਆਂ ਨਾਲ ਨਹੀਂ ਬਣਦੀ। ਉਸ ਨੇ ਦੋਸ਼ ਲਗਾਇਆ ਕਿ ਇਹ ਹਮਲਾ ਉਸ ਦੇ ਸਾਢੂੰ ਅਤੇ ਸਾਲੇ ਨੇ ਕਰਵਾਇਆ ਹੈ। ਉਸ ਨੇ ਕਿਹਾ ਕਿ ਉਸ ਨੇ ਆਪਣੇ ਸਾਲੇ ਦੀ ਬਹੁਤ ਮਦਦ ਕੀਤੀ ਸੀ। ਉਸ ਦਾ ਸਾਲਾ ਪਹਿਲਾਂ ਵੀ ਜੇਲ੍ਹ ਵਿੱਚ ਸੀ, ਅਤੇ ਉਸ ਨੇ ਉਸ ਦੀ ਜ਼ਮਾਨਤ ਲਈ ਪੈਸੇ ਵੀ ਭਰੇ ਸਨ ਪਰ ਸਾਲੇ ਨੇ ਦੋਸ਼ ਲਗਾਇਆ ਕਿ ਉਸ ਨੇ ਵਕੀਲ ਨਾਲ ਮਿਲ ਕੇ ਉਸ ਦੀ ਜ਼ਮਾਨਤ ਵਿੱਚ ਦੇਰੀ ਕਰਵਾਈ ਹੈ, ਜਿਸ ਕਾਰਨ ਉਹ ਲਗਾਤਾਰ ਪਰਿਵਾਰ ਵਿੱਚ ਟਕਰਾਅ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਇਹ ਵੀ ਪੜ੍ਹੋ: Punjab: ਪਾਰਕ 'ਚ ਵਿਅਕਤੀ ਦੀ ਮਿਲੀ ਲਾਸ਼ ਵੇਖ ਉੱਡੇ ਪਰਿਵਾਰ ਦੇ ਹੋਸ਼, ਅਗਲੇ ਮਹੀਨੇ ਸੀ ਧੀ ਦਾ ਵਿਆਹ
ਗੁਰਦੇਵ ਨੇ ਦੱਸਿਆ ਕਿ ਉਦੋਂ ਤੋਂ ਹੀ ਪੂਰੇ ਪਰਿਵਾਰ ਨੇ ਉਸ ਦੇ ਸਹੁਰਿਆਂ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਸੀ। ਪੀੜਤ ਨੇ ਦੋਸ਼ ਲਗਾਇਆ ਕਿ ਉਸ ਦਾ ਸਾਂਢੂੰ ਕਰਨੇਲ ਅਤੇ ਉਸ ਦਾ ਸਾਲਾ ਉਸ ਨੂੰ ਕਾਫ਼ੀ ਸਮੇਂ ਤੋਂ ਤੰਗ ਕਰ ਰਹੇ ਹਨ, ਇਹ ਮੰਗ ਕਰਦੇ ਹੋਏ ਕਿ ਉਹ ਉਨ੍ਹਾਂ ਨਾਲ ਗੱਲ ਕਰਨਾ ਸ਼ੁਰੂ ਕਰੇ ਨਹੀਂ ਤਾਂ ਉਹ ਆਪਣੀ ਭੈਣ ਨੂੰ ਆਪਣੇ ਨਾਲ ਲੈ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੀ ਧੀ ਨੇ ਵਿਦੇਸ਼ 'ਚ ਗੱਡੇ ਝੰਡੇ, ਇਟਲੀ ਪੁਲਸ ’ਚ ਭਰਤੀ ਹੋ ਕੇ ਚਮਕਾਇਆ ਨਾਂ
ਪੀੜਤ ਨੇ ਦੱਸਿਆ ਕਿ ਉਸ ਦਾ ਅਤੇ ਉਸ ਦੀ ਪਤਨੀ ਦੇ ਆਪਸ ਵਿੱਚ ਚੰਗੇ ਸੰਬੰਧ ਹਨ ਪਰ ਉਹ ਖ਼ੁਦ ਆਪਣੇ ਪੇਕੇ ਪਰਿਵਾਰ ਨਾਲ ਬੋਲਚਾਲ ਨਹੀਂ ਰੱਖਣਾ ਚਾਹੁੰਦੀ ਹੈ। ਉਸ ਨੇ ਦੱਸਿਆ ਕਿ ਇਸ ਦੁਸ਼ਮਣੀ ਕਾਰਨ ਉਹ ਆਪਣੇ ਨਾਲ ਲਗਭਗ ਦੋ ਦਰਜਨ ਬਦਮਾਸ਼ਾਂ ਨੂੰ ਲੈ ਕੇ ਆਇਆ ਸੀ, ਜਿਨ੍ਹਾਂ ਨੇ ਉਸ 'ਤੇ ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕਰਦੇ ਹੋਏ ਗੋਲ਼ੀਆਂ ਚਲਾਈਆਂ। ਬਸਤੀ ਬਾਬਾ ਖੇਲਾ ਪੁਲਸ ਸਟੇਸ਼ਨ ਦੀ ਪੁਲਸ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਪੁਲਸ ਨੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਕੈਬਨਿਟ ਦਾ ਫ਼ੈਸਲਾ, 24 ਨਵੰਬਰ ਨੂੰ ਅਨੰਦਪੁਰ ਸਾਹਿਬ 'ਚ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
