ਪੰਜਾਬ ''ਚ ਵੱਡੀ ਵਾਰਦਾਤ, 30 ਏਕੜ ਪੈਲ਼ੀ ਦੇ ਰੌਲੇ ''ਚ ਚੱਲੀਆਂ ਗੋਲ਼ੀਆਂ, ਪਿਓ-ਪੁੱਤ ਸਣੇ ਤਿੰਨ ਦੀ ਮੌਤ

Wednesday, Jun 26, 2024 - 06:49 PM (IST)

ਪੰਜਾਬ ''ਚ ਵੱਡੀ ਵਾਰਦਾਤ, 30 ਏਕੜ ਪੈਲ਼ੀ ਦੇ ਰੌਲੇ ''ਚ ਚੱਲੀਆਂ ਗੋਲ਼ੀਆਂ, ਪਿਓ-ਪੁੱਤ ਸਣੇ ਤਿੰਨ ਦੀ ਮੌਤ

ਪਟਿਆਲਾ/ਰਾਜਪੁਰਾ (ਬਲਜਿੰਦਰ) : ਪਟਿਆਲਾ ਜ਼ਿਲ੍ਹ ਦੇ ਹਲਕਾ ਘਨੌਰ ਦੇ ਅਧੀਨ ਪੈਂਦੇ ਪਿੰਡ ਚਤਰ ਨਗਰ ਨੌਗਾਵਾ ਵਿਚ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚ ਅੰਨ੍ਹੇਵਾਹ ਚੱਲੀਆਂ ਗੋਲ਼ੀਆਂ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖਮੀ ਹੋਏ ਹਨ। ਸੂਤਰਾਂ ਮੁਤਾਬਕ ਮ੍ਰਿਤਕਾਂ ਵਿਚ ਪਿਓ-ਪੁੱਤ ਸ਼ਾਮਲ ਹਨ। ਜਾਣਕਾਰੀ ਅਨੁਸਾਰ ਇਹ ਝਗੜਾ 30 ਏਕੜ ਪੈਲ਼ੀ ਨੂੰ ਲੈ ਕੇ ਹੋਇਆ ਹੈ। ਦੋਵੇਂ ਧਿਰਾਂ ਉਸ ਜ਼ਮੀਨ 'ਤੇ ਕਬਜ਼ਾ ਲੈਣ ਲਈ ਪਹੁੰਚੀਆਂ ਹੋਈਆਂ ਸਨ, ਜਿੱਥੇ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਇਕ ਧਿਰ ਦੇ ਦੋ ਵਿਅਕਤੀਆਂ (ਜੋ ਪਿਓ-ਪੁੱਤ ਦੱਸੇ ਜਾ ਰਹੇ ਹਨ) ਦੀ ਮੌਤ ਹੋ ਗਈ ਅਤੇ ਦੂਸਰੇ ਧਿਰ ਦੇ ਇਕ ਵਿਅਕਤੀ ਦੀ ਮੌਤ ਹੋਈ ਹੈ। ਇਸ ਖੂਨੀ ਕਾਂਡ ਵਿਚ ਦੋ ਲੋਕ ਗੰਭੀਰ ਜ਼ਖਮੀ ਹੋਏ ਹਨ। 

ਇਹ ਵੀ ਪੜ੍ਹੋ : ਪੰਜਾਬ 'ਚ ਸਨਸਨੀਖੇਜ਼ ਵਾਰਦਾਤ, ਥਾਣੇ 'ਚ ਬੈਠੇ ਮੁਲਾਜ਼ਮਾਂ 'ਤੇ ਤਲਵਾਰ ਨਾਲ ਹਮਲਾ, ਦੇਖੋ ਰੌਂਗਟੇ ਖੜ੍ਹੇ ਕਰਦੀ ਵੀਡੀਓ

ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਵੱਡੀ ਗਿਣਤੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਤਿੰਨੇ ਲਾਸ਼ਾਂ ਖੇਤਾਂ ਵਿਚ ਪਈਆਂ ਸਨ। ਫਿਲਹਾਲ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। ਇਸ ਖੂਨੀ ਕਾਂਡ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। 

ਇਹ ਵੀ ਪੜ੍ਹੋ : ਨੂੰਹ ਨਾਲ ਸਬੰਧਾਂ ਦੇ ਸ਼ੱਕ 'ਚ ਮਾਮਾ ਬਣਿਆ ਹੈਵਾਨ, ਭਾਣਜੇ ਨੂੰ ਦਿੱਤੀ ਰੂਹ ਕੰਬਾਊ ਮੌਤ

 


author

Gurminder Singh

Content Editor

Related News