ਜਲੰਧਰ 'ਚ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਚੱਲੀਆਂ ਤਾਬੜਤੋੜ ਗੋਲੀਆਂ

Saturday, May 21, 2022 - 11:49 PM (IST)

ਜਲੰਧਰ 'ਚ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਚੱਲੀਆਂ ਤਾਬੜਤੋੜ ਗੋਲੀਆਂ

ਜਲੰਧਰ : ਜਲੰਧਰ ਸ਼ਹਿਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼ਨੀਵਾਰ ਰਾਤ ਬਸਤੀ ਦਾਨਿਸ਼ਮੰਦਾ ਦੇ ਸ਼ਿਵਾਜੀ ਨਗਰ 'ਚ ਇਕ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਹਾਲਾਂਕਿ ਇਸ ਗੋਲੀਬਾਰੀ ਦੌਰਾਨ ਕੋਈ ਜ਼ਖਮੀ ਨਹੀਂ ਹੋਇਆ। ਇਸ ਦੇ ਨਾਲ ਹੀ ਇਸ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ।

ਇਹ ਵੀ ਪੜ੍ਹੋ : ਸਟੇਟ ਸਕੂਲ ਆਫ਼ ਸਪੋਰਟਸ ਜਲੰਧਰ ਵਿਖੇ 25 ਤੇ 26 ਮਈ ਨੂੰ ਹੋਣਗੇ ਸਪੋਰਟਸ ਵਿੰਗ ਦੇ ਟਰਾਇਲ

ਤਹਿਸੀਲ ਕੰਪਲੈਕਸ 'ਚ ਕੰਮ ਕਰਨ ਵਾਲੇ ਕਾਂਗਰਸੀ ਆਗੂ ਦੀਪਕ ਉਰਫ ਦੀਪੂ ਦਾ ਕਹਿਣਾ ਹੈ ਕਿ ਉਹ ਘਰ ਦੇ ਬਾਹਰ ਖੜ੍ਹਾ ਸੀ ਤਾਂ ਹਥਿਆਰਾਂ ਨਾਲ ਲੈਸ ਕੁਝ ਨੌਜਵਾਨ ਆਏ ਤੇ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਦੀਪੂ ਨੇ ਸੱਤਾਧਾਰੀ ਪਾਰਟੀ ਦੇ ਆਗੂ ਦੇ ਭਰਾ 'ਤੇ ਹਮਲਾ ਕਰਵਾਉਣ ਦਾ ਦੋਸ਼ ਲਗਾਇਆ ਹੈ। ਹਾਲਾਂਕਿ ਪਤਾ ਲੱਗਾ ਹੈ ਕਿ ਦੂਜੀ ਧਿਰ ਦੇ ਕੁਝ ਨੌਜਵਾਨ ਵੀ ਹਸਪਤਾਲ 'ਚ ਦਾਖਲ ਹੋਏ ਹਨ ਅਤੇ ਉਨ੍ਹਾਂ ਨੇ ਦੀਪੂ 'ਤੇ ਗੋਲੀ ਚਲਾਉਣ ਦਾ ਦੋਸ਼ ਲਗਾਇਆ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News