ਮੋਹਾਲੀ ''ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ (ਵੀਡੀਓ)

Thursday, Sep 03, 2026 - 09:56 AM (IST)

ਮੋਹਾਲੀ ''ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ (ਵੀਡੀਓ)

ਮੋਹਾਲੀ : ਮੋਹਾਲੀ ਦੇ ਮਸ਼ਹੂਰ ਸੀ. ਪੀ.-67 ਮਾਲ ਦੇ ਸਾਹਮਣੇ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ। ਉਨ੍ਹਾਂ ਨੇ ਇਕ ਸੈਲੂਨ ਨੂੰ ਨਿਸ਼ਾਨਾ ਬਣਾ ਕੇ ਫਾਇਰਿੰਗ ਕੀਤੀ।

ਇਹ ਵੀ ਪੜ੍ਹੋ : ਸ਼ਿਮਲਾ ਜਾਣ ਵਾਲਿਆਂ ਲਈ ਵੱਡਾ ਅਲਰਟ, 11 ਸਤੰਬਰ ਤੱਕ ਟਰੇਨਾਂ ਰੱਦ, ਰਿਫੰਡ ਨੂੰ ਲੈ ਕੇ ਰੇਲਵੇ ਨੇ...

ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਦੇ DA ਬਾਰੇ ਨਵੀਂ ਅਪਡੇਟ, ਸੁਪਰੀਮ ਕੋਰਟ ਪੁੱਜਿਆ ਮਾਮਲਾ, ਕਲਰਕ ਤੋਂ ਕਾਂਸਟੇਬਲ ਤੱਕ...

ਫਾਇਰਿੰਗ ਦੇ ਕਾਰਨਾਂ ਅਤੇ ਦੋਸ਼ੀਆਂ ਦੀ ਪਛਾਣ ਨੂੰ ਲੈ ਕੇ ਪੁਲਸ ਜਾਂਚ 'ਚ ਜੁੱਟ ਗਈ ਹੈ। ਫਿਲਹਾਲ ਫਾਇਰਿੰਗ ਦੌਰਾਨ ਕਿਸੇ ਦੇ ਜ਼ਖਮੀ ਹੋਣ ਦੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
 


author

Babita

Content Editor

Related News