ਪੰਜਾਬ 'ਚ ਵੱਡੀ ਵਾਰਦਾਤ, ਜੇਲ੍ਹ 'ਚੋਂ ਰਿਹਾਅ ਹੋਏ ਸਾਥੀ ਨੂੰ ਲੈਣ ਆਏ ਨੌਜਵਾਨਾਂ 'ਤੇ ਚੱਲੀਆਂ ਗੋਲੀਆਂ

06/21/2024 11:36:06 PM

ਫਿਰੋਜ਼ਪੁਰ, (ਕੁਮਾਰ)– ਸ਼ੁੱਕਰਵਾਰ ਦੇਰ ਸ਼ਾਮ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਬਾਹਰ ਗੋਲੀਆਂ ਚੱਲਣ ਨਾਲ ਲਲਿਤ ਕੁਮਾਰ ਉਰਫ ਲਾਲੀ ਨਾਂ ਦਾ ਵਿਅਕਤੀ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਸ ਮੌਕੇ ਖੜਕ ਸਿੰਘ ਨਾਂ ਦੇ ਵਿਅਕਤੀ ਨੇ ਦੱਸਿਆ ਕਿ ਉਸ ਦੇ ਇਕ ਦੋਸਤ ਦੀ ਜ਼ਮਾਨਤ ਹੋ ਗਈ ਸੀ, ਜਿਸ ਨੂੰ ਉਹ ਜੇਲ੍ਹ ਵਿਚੋਂ ਲੈਣ ਆਇਆ ਹੋਇਆ ਸੀ ਅਤੇ ਜੇਲ ਦੇ ਬਾਹਰ ਖੜ੍ਹਾ ਸੀ। ਇਸੇ ਦੌਰਾਨ ਇਕ ਬੁਲੇਟ ਮੋਟਰਸਾਈਕਲ ’ਤੇ ਤਿੰਨ ਵਿਅਕਤੀ ਆਏ ਅਤੇ ਉਨ੍ਹਾਂ ਨੇ ਲਲਿਤ ਕੁਮਾਰ ਉਰਫ ਲਾਲੀ ’ਤੇ ਗੋਲੀਆਂ ਚਲਾਈਆਂ ਅਤੇ ਗੋਲੀ ਲੱਗਣ ਕਾਰਨ ਲਲਿਤ ਕੁਮਾਰ ਜ਼ਖਮੀ ਹੋ ਗਿਆ।

ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਗੋਲੀ ਲੱਗਣ ਨਾਲ ਜ਼ਖਮੀ ਹੋਏ ਲਲਿਤ ਕੁਮਾਰ ਦਾ ਇਲਾਜ ਚੱਲ ਰਿਹਾ ਹੈ ਅਤੇ ਪੁਲਸ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਹਮਲਾਵਰਾਂ ਦੀ ਭਾਲ ਜਾਰੀ ਹੈ।


Rakesh

Content Editor

Related News