ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਦੇ ਬਾਹਰ ਚੱਲੀਆਂ ਗੋਲ਼ੀਆਂ

Sunday, Dec 03, 2023 - 09:43 PM (IST)

ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਦੇ ਬਾਹਰ ਚੱਲੀਆਂ ਗੋਲ਼ੀਆਂ

ਫਰੀਦਕੋਟ : ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਦਿੱਲੀ ਸਥਿਤ ਘਰ ਦੇ ਬਾਹਰ ਅਣਪਛਾਤਿਆਂ ਨੇ ਗੋਲ਼ੀਆਂ ਚਲਾ ਦਿੱਤੀਆਂ ਹਨ। ਕੁਝ ਮਹੀਨੇ ਪਹਿਲਾਂ ਫਰੀਦਕੋਟ ਦੇ ਰਹਿਣ ਵਾਲੇ ਇਸ ਸ਼ਰਾਬ ਕਾਰੋਬਾਰੀ ਦੀਆਂ ਦੁਕਾਨਾਂ ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਪਿੱਛੇ ਗੈਂਗਸਟਰ ਗੋਲਡੀ ਬਰਾੜ ਦਾ ਹੱਥ ਦੱਸਿਆ ਜਾ ਰਿਹਾ ਸੀ, ਜਿਸ ਦਾ ਇਕ ਆਡੀਓ ਸੰਦੇਸ਼ ਵੀ ਵਾਇਰਲ ਹੋਇਆ ਸੀ, ਜਿਸ ਵਿੱਚ ਪੈਸਿਆਂ ਦੀ ਮੰਗ ਕੀਤੀ ਗਈ ਸੀ। ਫਰੀਦਕੋਟ ਪੁਲਸ ਨੇ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ, ਜਿਸ ਵਿੱਚ ਗੋਲਡੀ ਬਰਾੜ ਦਾ ਨਾਂ ਵੀ ਸ਼ਾਮਲ ਸੀ।

ਇਹ ਵੀ ਪੜ੍ਹੋ : ਤੇਲੰਗਾਨਾ ਚੋਣ ਨਤੀਜਿਆਂ ਦੌਰਾਨ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, DGP ਨੂੰ ਕੀਤਾ ਸਸਪੈਂਡ

ਦੱਸ ਦੇਈਏ ਕਿ ਦੀਪ ਮਲਹੋਤਰਾ ਦਾ ਨਾਂ ਦਿੱਲੀ ਅਤੇ ਪੰਜਾਬ ਦੇ ਵੱਡੇ ਸ਼ਰਾਬ ਕਾਰੋਬਾਰੀਆਂ ਵਿੱਚ ਗਿਣਿਆ ਜਾਂਦਾ ਹੈ। ਦੋਵਾਂ ਰਾਜਾਂ ਵਿੱਚ ਸ਼ਰਾਬ ਦੇ ਵੱਡੇ ਕਾਰੋਬਾਰ ’ਤੇ ਉਸ ਦੇ ਗਰੁੱਪ ਦਾ ਕੰਟਰੋਲ ਹੈ। ਉਨ੍ਹਾਂ ਦਾ ਜੱਦੀ ਘਰ ਫਰੀਦਕੋਟ ਵਿੱਚ ਹੈ। ਉਹ ਸਾਲ 2012 ਵਿੱਚ ਫਰੀਦਕੋਟ ਦੇ ਵਿਧਾਇਕ ਵੀ ਰਹਿ ਚੁੱਕੇ ਹਨ।

ਪੰਜਾਬੀ ਬਾਗ ਵਿਖੇ ਦੀਪ ਮਲਹੋਤਰਾ (ਸਾਬਕਾ ਵਿਧਾਇਕ, ਫਰੀਦਕੋਟ) ਦੇ ਘਰ ਦੇ ਬਾਹਰ ਗੋਲ਼ੀਬਾਰੀ ਦੀ ਘਟਨਾ ਸਬੰਧੀ ਅੱਜ ਸ਼ਾਮ ਐੱਸ.ਐੱਚ.ਓ. ਪੰਜਾਬੀ ਬਾਗ ਨੂੰ ਸੂਚਨਾ ਮਿਲੀ। ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ। ਜਾਂਚ ਕਰਨ 'ਤੇ ਮੌਕੇ 'ਤੇ ਕੁਝ ਖਾਲੀ ਕਾਰਤੂਸ ਮਿਲੇ ਹਨ। ਮੁੱਢਲੀ ਪੁੱਛਗਿੱਛ 'ਚ ਇਹ ਸਾਹਮਣੇ ਆਇਆ ਹੈ ਕਿ ਉਕਤ ਵਿਅਕਤੀ ਪੈਦਲ ਆਏ ਤੇ ਘਰ ਦੇ ਸਾਹਮਣੇ ਹਵਾ 'ਚ ਫਾਇਰਿੰਗ ਕਰਕੇ ਫਰਾਰ ਹੋ ਗਏ। ਕੋਈ ਜ਼ਖ਼ਮੀ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ : ਰਾਜਸਥਾਨ ਚੋਣਾਂ : ਹਾਰ ਤੋਂ ਬਾਅਦ ਅਸ਼ੋਕ ਗਹਿਲੋਤ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਸ਼ਿਕਾਇਤਕਰਤਾ ਨੂੰ ਅੱਜ ਕਿਸੇ ਤਰ੍ਹਾਂ ਦੀ ਧਮਕੀ ਮਿਲਣ ਦੀ ਕੋਈ ਸੂਚਨਾ ਨਹੀਂ ਹੈ। ਹਾਲਾਂਕਿ, ਇਸ ਪਹਿਲੂ 'ਤੇ ਗੌਰ ਕੀਤਾ ਜਾ ਰਿਹਾ ਹੈ। ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਕ੍ਰਾਈਮ ਟੀਮ ਨੂੰ ਬਾਰੀਕੀ ਨਾਲ ਜਾਂਚ ਲਈ ਮੌਕੇ 'ਤੇ ਬੁਲਾਇਆ ਗਿਆ ਹੈ। ਇਸ ਮਾਮਲੇ ਦੀ ਜਾਂਚ ਲਈ ਪੁਲਸ ਟੀਮਾਂ ਨੂੰ ਕੰਮ ਸੌਂਪਿਆ ਗਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News