ਅੰਮ੍ਰਿਤਸਰ: ਰਸਤੇ ਦੇ ਵਿਵਾਦ ''ਤੇ ਚੱਲੀਆਂ ਗੋਲੀਆਂ, ਦੋਵਾਂ ਧਿਰਾਂ ਦੇ ਲੋਕ ਜ਼ਖ਼ਮੀ

Sunday, Sep 13, 2026 - 12:24 PM (IST)

ਅੰਮ੍ਰਿਤਸਰ: ਰਸਤੇ ਦੇ ਵਿਵਾਦ ''ਤੇ ਚੱਲੀਆਂ ਗੋਲੀਆਂ, ਦੋਵਾਂ ਧਿਰਾਂ ਦੇ ਲੋਕ ਜ਼ਖ਼ਮੀ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੀਮਾਵਰਤੀ ਪਿੰਡ ਭੱਗੂਪੁਰ ਛੰਨਾ ਵਿੱਚ ਰਸਤੇ ਦੇ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਤਕਰਾਰ ਤੋਂ ਬਾਅਦ ਚੱਲੀਆਂ ਗੋਲੀਆਂ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੋਲੀਬਾਰੀ ਵਿੱਚ ਦੋਵਾਂ ਧਿਰਾਂ ਦੇ 3 ਤੋਂ 4 ਲੋਕ ਜ਼ਖ਼ਮੀ ਹੋਏ ਹਨ ਅਤੇ ਘਰਾਂ ਤੇ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਪਿੰਡ ਦੇ ਪੂਰਵ ਸਰਪੰਚ ਲਖਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਘਰ ਦੇ ਬਾਹਰ ਉਨ੍ਹਾਂ ਦੀ ਪੁਸ਼ਤੈਨੀ ਜ਼ਮੀਨ ਹੈ, ਜਿਸ ਵਿੱਚੋਂ ਲੰਘਦੇ ਰਸਤੇ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਉਨ੍ਹਾਂ ਇਲਜ਼ਾਮ ਲਾਇਆ ਕਿ ਸ਼ਨੀਵਾਰ ਸ਼ਾਮ ਨੂੰ ਪਿੰਡ ਦੇ ਹੀ ਸੁਬੇਗ ਸਿੰਘ, ਲਖਾ ਸਿੰਘ, ਜਿੰਦਰ ਸਿੰਘ, ਗੋਰੂ, ਕਾਲੂ, ਘੁੱਲਾ ਸਿੰਘ ਅਤੇ ਭੱਟੋ ਸਿੰਘ ਕਰੀਬ 40 ਤੋਂ 50 ਅਣਪਛਾਤੇ ਹਥਿਆਰਬੰਦ ਲੋਕਾਂ ਨਾਲ ਉਨ੍ਹਾਂ ਦੇ ਘਰ 'ਤੇ ਹਮਲਾ ਕਰਨ ਪਹੁੰਚੇ। ਹਮਲਾਵਰਾਂ ਨੇ 315 ਬੋਰ ਦੀਆਂ ਰਾਈਫਲਾਂ ਨਾਲ ਕਈ ਰੌਂਦ ਫਾਇਰਿੰਗ ਕੀਤੀ।

ਇਹ ਵੀ ਪੜ੍ਹੋ-ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !

ਇਸ ਘਟਨਾ ਵਿੱਚ ਲਖਵਿੰਦਰ ਸਿੰਘ ਦਾ ਭਤੀਜਾ ਰਵਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਪਹਿਲਾਂ ਲੋਪੋਕੇ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਪਰ ਹਾਲਤ ਚਿੰਤਾਜਨਕ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੋੜੀਂਦੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ

ਦੂਜੇ ਪਾਸੇ ਸੁਬੇਗ ਸਿੰਘ ਅਤੇ ਲਖਾ ਸਿੰਘ ਦੇ ਧੜੇ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਲਖਵਿੰਦਰ ਸਿੰਘ ਦੀ ਧਿਰ ਨੇ ਉਨ੍ਹਾਂ ਦਾ ਪੁਰਾਣਾ ਰਸਤਾ ਵਾਹ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਘਰ 'ਤੇ ਗੋਲੀਆਂ ਨਾਲ ਹਮਲਾ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਦੇ ਪਰਿਵਾਰ ਦੇ 3 ਤੋਂ 4 ਲੋਕ ਜ਼ਖ਼ਮੀ ਹੋਏ ਹਨ।

ਇਹ ਵੀ ਪੜ੍ਹੋ- RPG ਹਮਲੇ 'ਚ ਨਾਮਜ਼ਦ ਮੁਲਜ਼ਮ ਦਾ ਗੋਲੀਆਂ ਮਾਰ ਕੇ ਕਤਲ

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਡੀਐੱਸਪੀ ਜਗਬੀਰ ਸਿੰਘ ਔਲਖ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚੇ ਅਤੇ ਸਥਿਤੀ 'ਤੇ ਕਾਬੂ ਪਾਇਆ। ਡੀਐੱਸਪੀ ਨੇ ਦੱਸਿਆ ਕਿ ਦੋਵਾਂ ਧਿਰਾਂ ਵੱਲੋਂ ਫਾਇਰਿੰਗ ਹੋਈ ਹੈ। ਫਿਲਹਾਲ ਸ਼ਿਕਾਇਤ ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News