ਪਟਿਆਲਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਦੀ ਮੌਤ

Thursday, Nov 10, 2022 - 11:20 PM (IST)

ਪਟਿਆਲਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਦੀ ਮੌਤ

ਪਟਿਆਲਾ (ਬਲਜਿੰਦਰ) : ਦੇਵੀਗੜ੍ਹ ਰੋਡ ’ਤੇ ਸਥਿਤ ਜੌੜੀਆਂ ਸੜਕਾਂ ਕੋਲ ਦੇਰ ਸ਼ਾਮ ਜ਼ਮੀਨੀ ਵਿਵਾਦ ਨੂੰ ਲੈ ਕੇ ਖੁੱਲ੍ਹ ਕੇ ਗੋਲੀਆਂ ਚੱਲੀਆਂ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 5 ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਧਰਮ ਸਿੰਘ ਵਾਸੀ ਪਿੰਡ ਮੰਜਾਲ ਕਲਾਂ ਵੱਲੋਂ ਵਜੋਂ ਹੋਈ। ਜ਼ਖ਼ਮੀਆਂ ’ਚ ਨਵਪ੍ਰੀਤ ਸਿੰਘ, ਅਰਸ਼ਬੀਰ ਸਿੰਘ, ਪ੍ਰਭ ਨਿਸ਼ਾਨ ਸਿੰਘ ਤੇ 2 ਹੋਰ ਸ਼ਾਮਲ ਹਨ। ਇਨ੍ਹਾਂ ’ਚੋਂ ਨਵਪ੍ਰੀਤ ਨੂੰ ਗੰਭੀਰ ਜ਼ਖ਼ਮੀ ਹੋਣ ਕਰਕੇ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : SGPC ਚੋਣ ਜਿੱਤਣ ਤੋਂ ਬਾਅਦ ਮਜੀਠੀਆ ਦਾ ਬਿਆਨ- 'ਸ਼੍ਰੋਮਣੀ ਕਮੇਟੀ ਨੂੰ ਤੋੜਨ ’ਚ ਵਿਰੋਧੀ ਕਦੇ ਨਹੀਂ ਹੋਣਗੇ ਕਾਮਯਾਬ'

ਸੂਚਨਾ ਮਿਲਦੇ ਹੀ ਐੱਸ. ਐੱਸ. ਪੀ. ਪਟਿਆਲਾ ਦੀਪਕ ਪਾਰਿਕ ਖੁਦ ਘਟਨਾ ਵਾਲੀ ਥਾਂ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਇਹ ਝਗੜਾ ਜ਼ਮੀਨੀ ਵਿਵਾਦ ਕਾਰਨ ਹੋਇਆ ਹੈ। ਅਜੇ ਕੁਝ ਰਾਊਂਡ ਫਾਇਰ ਅਤੇ ਕੁਝ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਮੌਕੇ ’ਤੇ ਮੌਜੂਦ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਜ਼ਮੀਨੀ ਵਿਵਾਦ ਕਾਰਨ ਹੋਈ, ਜਿਸ ਵਿਚ ਜਗਦੀਸ਼ ਸਿੰਘ ਅਤੇ ਸੁਖਪ੍ਰੀਤ ਸਿੰਘ ਸਮੇਤ 3 ਵਿਅਕਤੀ ਕਾਰ ’ਚ ਸਵਾਰ ਹੋ ਕੇ ਆਏ, ਜਿਨ੍ਹਾਂ ਨੇ ਆਉਂਦੇ ਹੀ ਜ਼ਖ਼ਮੀਆਂ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਤੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਸਾਨੀਆ ਮਿਰਜ਼ਾ ਤੇ ਸ਼ੋਏਬ ਮਲਿਕ ਦਾ ਤਲਾਕ Confirm! ਦੋਸਤ ਨੇ ਕੀਤਾ ਖੁਲਾਸਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News