ਤਰਨਤਾਰਨ 'ਚ ਵੱਡੀ ਵਾਰਦਾਤ, ਸਕਾਰਪੀਓ ਕਾਰ ’ਚ ਸਵਾਰ 3 ਨੌਜਵਾਨਾਂ ’ਤੇ ਚੱਲੀਆਂ ਤਾਬੜਤੋੜ ਗੋਲ਼ੀਆਂ

Thursday, Dec 21, 2023 - 06:51 PM (IST)

ਤਰਨਤਾਰਨ (ਰਮਨ) : ਥਾਣਾ ਸਿਟੀ ਤਰਨ ਤਰਨ ਅਧੀਨ ਆਉਂਦੇ ਪਿੰਡ ਮਲੀਆ ਵਿਖੇ ਸਵਿਫਟ ਕਾਰ ਸਵਾਰ ਪੰਜ ਅਣਪਛਾਤੇ ਵਿਅਕਤੀਆਂ ਵੱਲੋਂ ਸਕਾਰਪੀਓ ਸਵਾਰ ਤਿੰਨ ਨੌਜਵਾਨਾਂ ਉੱਪਰ ਗੋਲੀਆਂ ਅਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਦੌਰਾਨ ਇੱਕ ਨੌਜਵਾਨ ਦੇ ਹੱਥ ’ਤੇ ਗੋਲ਼ੀ ਲੱਗਣ ਅਤੇ ਇੱਕ ਦੇ ਸਿਰ ’ਚ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ ਅਤੇ ਥਾਣਾ ਸਿਟੀ ਤਰਨਤਰਨ ਦੀ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸਰਕਾਰਪੀਓ ਸਵਾਰ ਜਗਰੂਪ ਸਿੰਘ ਪੁੱਤਰ ਗੁਰਭੇਜ ਸਿੰਘ ਵਾਸੀ ਕੱਦ ਗਿੱਲ, ਆਕਾਸ਼ਦੀਪ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਕੱਦਗਿਲ ਅਤੇ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਰਟੌਲ ਆਪਣੀ ਸਕਾਰਪੀਓ ਕਾਰ ’ਚ ਸਵਾਰ ਹੋ ਕੇ ਤਰਨਤਾਰਨ ਸ਼ਹਿਰ ਆ ਰਹੇ ਸਨ।

ਇਹ ਵੀ ਪੜ੍ਹੋ : ਕੀ ਅਮਨ ਅਰੋੜਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਖ਼ਾਰਜ, ਜਾਣੋ ਕੀ ਕਹਿੰਦਾ ਹੈ ਕਾਨੂੰਨ?

ਜਦੋਂ ਇਹ ਪਿੰਡ ਮਲੀਆ ਨਜ਼ਦੀਕ ਪਹੁੰਚੇ ਤਾਂ ਇੱਕ ਸਵਿਫਟ ਸਵਾਰ ਪੰਜ ਅਣਪਛਾਤੇ ਵਿਅਕਤੀਆਂ ਵੱਲੋਂ ਸਕਾਰਪੀਓ ਕਾਰ ਨੂੰ ਰੋਕਦੇ ਹੋਏ ਪਿਸਤੌਲ ਨਾਲ ਅੰਨ੍ਹੇਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਇਸ ਦੌਰਾਨ ਹਮਲਾਵਰਾਂ ਵੱਲੋਂ ਸਰਕਾਰਪੀਓ ਕਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਵੀ ਹਮਲਾ ਕੀਤਾ ਗਿਆ। ਕਰੀਬ ਇੱਕ ਦਰਜਨ ਫਾਇਰਿੰਗ ਕਰਨ ਤੋਂ ਬਾਅਦ ਸਵਿਫਟ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਏ। ਇਸ ਹਮਲੇ ਦੌਰਾਨ ਇਲਾਕੇ ’ਚ ਦਹਿਸ਼ਤ ਭਰਿਆ ਮਾਹੌਲ ਪੈਦਾ ਹੋ ਗਿਆ, ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਤਰਨ ਤਰਨ ਦੇ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਮੌਕੇ ’ਤੇ ਪਹੁੰਚੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ। ਇਸ ਹਮਲੇ ਦੌਰਾਨ ਆਕਾਸ਼ਦੀਪ ਸਿੰਘ ਦੇ ਸਿਰ ’ਚ ਸੱਟ ਲੱਗਣ ਨਾਲ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਜਦਕਿ ਗਗਨਦੀਪ ਸਿੰਘ ਦੇ ਹੱਥ ’ਚ ਗੋਲੀ ਲੱਗ ਗਈ। ਜਿਨ੍ਹਾਂ ਨੂੰ ਹਸਪਤਾਲ ’ਚ ਇਲਾਜ ਲਈ ਭਰਤੀ ਕਰਵਾ ਦਿੱਤਾ ਗਿਆ ਹੈ। ਉਧਰ ਪੁਲਸ ਵੱਲੋਂ ਇਸ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਕੈਬਨਿਟ ਸਬ-ਕਮੇਟੀ ਵੱਲੋਂ ਦਿਵਿਆਂਗ ਵਰਗ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਚਾਰ ਵਟਾਂਦਰਾ, ਦਿੱਤੇ ਇਹ ਆਦੇਸ਼ 

‘ਜਗਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Anuradha

Content Editor

Related News