ਤਰਨਤਾਰਨ ''ਚ ਗੁੰਡਾਗਰਦੀ ਦਾ ਨੰਗਾ ਨਾਚ, ਮਾਮੂਲੀ ਗੱਲ ਨੂੰ ਲੈ ਕੇ ਚੱਲੀਆਂ ਗੋਲੀਆਂ, ਜਾਣੋ ਪੂਰਾ ਮਾਮਲਾ
Saturday, Oct 14, 2023 - 06:39 PM (IST)
ਤਰਨਤਾਰਨ (ਵਿਜੇ) : ਜ਼ਿਲ੍ਹਾ ਤਰਨ-ਤਾਰਨ ਦੇ ਥਾਣਾ ਵਲਟੋਹਾ ਅਧੀਨ ਪੈਂਦੇ ਪਿੰਡ ਦਾਸੂਵਾਲ ਵਿਖੇ ਕੁਝ ਵਿਅਕਤੀਆਂ ਵੱਲੋਂ ਦੇਰ ਰਾਤ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਕੁਝ ਵਿਅਕਤੀਆਂ ਨੇ ਘਰ ਵਿੱਚ ਦਾਖਲ ਹੋ ਕੇ ਗੱਡੀਆਂ ਭੰਨੀਆਂ ਅਤੇ ਗੋਲੀਆਂ ਚਲਾਉਂਦੇ ਹੋਏ ਘਰ ਦੇ ਸਾਰੇ ਸਾਮਾਨ ਦੀ ਵੀ ਬੁਰੀ ਤਰ੍ਹਾਂ ਨਾਲ ਭੰਨ-ਤੋੜ ਕੀਤੀ। ਇਸ ਉਪਰੰਤ ਜਾਣਕਾਰੀ ਦਿੰਦੇ ਹੋਏ ਘਰ ਦੇ ਮੁਖੀਆ ਨੌਜਵਾਨ ਵਿਅਕਤੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਕੰਮ ਕਾਜ ਲਈ ਕਿਤੇ ਬਾਹਰ ਗਿਆ ਹੋਇਆ ਸੀ ਤਾਂ ਜਦ ਉਹ ਦੇਰ ਰਾਤ ਆਪਣੇ ਘਰ ਵਾਪਸ ਆ ਰਿਹਾ ਸੀ ਤਾਂ ਘਰ ਦੇ ਨਜਦੀਕ ਪਿੰਡ ਦੇ ਹੀ ਕੁਝ ਵਿਅਕਤੀ ਆਪਣੀ ਗੱਡੀ ਬੰਦ ਕਰਕੇ ਖੜੇ ਹੋਏ ਸਨ ਅਤੇ ਹਨੇਰੇ ਕਾਰਨ ਉਸ ਦਾ ਮੋਟਰਸਾਈਕਲ ਉਨ੍ਹਾਂ ਦੀ ਗੱਡੀ 'ਚ ਵੱਜ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੌਜਵਾਨਾਂ ਨੇ ਉਸ ਨਾਲ ਕਾਫ਼ੀ ਤੂੰ-ਤੂੰ ਮੈਂ-ਮੈਂ ਕੀਤੀ ਪਰ ਉੱਥੇ ਇਕੱਠੇ ਹੋਏ ਲੋਕਾਂ ਨੇ ਉਨ੍ਹਾਂ ਨੂੰ ਛੁਡਵਾ ਕੇ ਘਰ ਭੇਜ ਦਿੱਤਾ।
ਇਹ ਵੀ ਪੜ੍ਹੋ- ਸਾਬਕਾ ਵਿਧਾਇਕ ਸੇਖੜੀ ਨੇ ਮੁੰਡੇ ਨਾਲ ਰਲ਼ ਕੁੱਟਿਆ ਆਪਣਾ ਭਰਾ, ਵੇਖੋ ਵੀਡੀਓ
ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਹੀ ਦੇਰ ਬਾਅਦ ਉਹੀ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਉਸਦੇ ਘਰ ਆ ਗਏ ਅਤੇ ਘਰ 'ਚ ਖੜੀਆਂ, ਗੱਡੀਆਂ ਭੰਨ ਦਿੱਤੀਆਂ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਹ ਗੋਲੀਆਂ ਉਨ੍ਹਾਂ ਦੇ ਘਰ 'ਤੇ ਲੱਗੀ ਟੈਂਕੀ ਤੇ ਕੰਧਾਂ 'ਚ ਵੱਜੀਆਂ । ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸਾਰੇ ਪਰਿਵਾਰ ਨੇ ਘਰ ਦੇ ਨੇੜੇ ਝੋਨੇ ਦੀ ਫ਼ਸਲ 'ਚ ਲੰਮੇ ਪੈ ਕੇ ਆਪਣੀ ਜਾਨ ਬਚਾਈ, ਜਿਸ ਤੋਂ ਬਾਅਦ ਇਹ ਨੌਜਵਾਨ ਗੁੰਡਾਗਰਦੀ ਕਰਦੇ ਹੋਏ ਉਥੋਂ ਚਲੇ ਗਏ।
ਇਹ ਵੀ ਪੜ੍ਹੋ- ਨਸ਼ਿਆ ਖ਼ਿਲਾਫ਼ ਜੰਗ 'ਚ ਅੰਮ੍ਰਿਤਸਰ CP ਦੀ ਪਹਿਲਕਦਮੀ, 40 ਹਜ਼ਾਰ ਵਿਦਿਆਰਥੀਆਂ ਨਾਲ ਚਲਾਉਣਗੇ ਵੱਡੀ ਮੁਹਿੰਮ
ਪੀੜਤ ਵਿਅਕਤੀ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਤੁਰੰਤ ਥਾਣਾ ਵਲਟੋਹਾ ਪੁਲਸ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਇਨ੍ਹਾਂ ਨੌਜਵਾਨਾਂ ਵੱਲੋਂ ਚਲਾਈਆਂ ਗੋਲੀਆਂ ਦੇ ਖੋਲ ਇਕੱਠੇ ਕੀਤੇ ਤੇ ਆਪਣੇ ਨਾਲ ਲੈ ਗਏ। ਪੀੜਤ ਘਰ ਦੇ ਮੁਖੀਆ ਗੁਰਵਿੰਦਰ ਸਿੰਘ ਅਤੇ ਪਰਿਵਾਰ ਨੇ ਜ਼ਿਲ੍ਹਾ ਤਰਨ-ਤਾਰਨ ਦੇ ਐੱਸ.ਐੱਸ.ਪੀ. ਤੋਂ ਮੰਗ ਕੀਤੀ ਕਿ ਗੁੰਡਾਗਰਦੀ ਕਰਨ ਵਾਲੇ ਵਿਅਕਤੀਆਂ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਉਹਨਾਂ ਨੂੰ ਇਨਸਾਫ਼ ਦਵਾਇਆ ਜਾਵੇ। ਥਾਣਾ ਵਲਟੋਹਾ ਦੇ ਐੱਸ.ਐੱਚ.ਓ. ਗੁਰਚਰਨ ਸਿੰਘ ਨੇ ਕਿਹਾ ਕਿ ਉਹ ਜਾਂਚ ਕਰ ਰਹੇ ਹਨ ਅਤੇ ਜੋ ਵੀ ਕਾਨੂੰਨੀ ਕਾਰਵਾਈ ਬਣੇਗੀ ਉਹ ਕੀਤੀ ਜਾਵੇਗੀ। ਗੁੰਡਾਗਰਦੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ- 4 ਸਾਲਾ ਬੱਚੇ ਦੀ ਮੌਤ 'ਤੇ ਹਸਪਤਾਲ 'ਚ ਹੰਗਾਮਾ, ਹਿਰਾਸਤ 'ਚ ਲਏ ਚਾਚਾ ਤੇ ਮਾਮਾ, ਜਾਣੋ ਪੂਰਾ ਮਾਮਲਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8