10 ਬੁਲਟ ਮੋਟਰਸਾਈਕਲਾਂ ਦੇ ਚਾਲਕਾਂ ਨੂੰ ਜਾਰੀ ਕੀਤੇ ਕਾਰਨ ਦੱਸੋ ਨੋਟਿਸ
Wednesday, Jul 11, 2018 - 07:41 AM (IST)

ਫਰੀਦਕੋਟ (ਹਾਲੀ) - ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਰੰਭ ਕੀਤੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਪੁਲਸ ਵੱਲੋਂ ਬੱਸ ਸਟੈਂਡ ਵਿਖੇ ਨਾਕਾ ਲਾ ਕੇ ਸ਼ੋਰ ਪ੍ਰਦੂਸ਼ਣ ਕਰਨ ਵਾਲੇ 10 ਬੁਲਟ ਮੋਟਰਸਾਈਕਲਾਂ ਦੇ ਚਾਲਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ, ਜਦਕਿ ਕੁਲ 15 ਬੁਲਟ ਮੋਟਰਸਾਈਕਲਾਂ ਦੀ ਜਾਂਚ ਕੀਤੀ ਗਈ।
ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟੋਰਲ ਬੋਰਡ ਦੇ ਐੱਸ. ਡੀ. ਓ. ਰੋਹਿਤ ਸਿੰਗਲਾ ਅਤੇ ਜ਼ਿਲਾ ਟਰੈਫਿਕ ਪੁਲਸ ਇੰਚਾਰਜ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਬੁਲਟ ਮੋਟਰਸਾਈਕਲਾਂ ’ਤੇ ਪਟਾਕੇ ਪਾਉਣ ਵਾਲੇ 10 ਚਾਲਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟੋਰਲ ਬੋਰਡ ਦੇ ਨਿਯਮਾਂ ਅਨੁਸਾਰ ਪ੍ਰੈਸ਼ਰ ਹਾਰਨ ਵਜਾਉਣਾ ਅਤੇ ਮੋਟਰਸਾਈਕਲਾਂ ਨਾਲ ਪਟਾਕੇ ਪਾਉਣਾ ਕਾਨੂੰਨੀ ਅਪਰਾਧ ਹੈ। ਇਹ ਚੈਕਿੰਗ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ੋਰ ਪ੍ਰਦੂਸ਼ਣ ਨੂੰ ਘੱਟ ਕਰਨ ’ਚ ਸਹਿਯੋਗ ਕੀਤਾ ਜਾਵੇ ਕਿਉਂਕਿ ਸ਼ੋਰ ਪ੍ਰਦੂਸ਼ਣ ਦਾ ਮੁਨੱਖੀ ਸਿਹਤ ’ਤੇ ਬਹੁਤ ਮਾਡ਼ਾ ਅਸਰ ਹੁੰਦਾ ਹੈ। ਇਸ ਸਮੇਂ ਸਿਟੀ ਟਰੈਫਿਕ ਇੰਚਾਰਜ ਸੁਖਜਿੰਦਰ ਸਿੰਘ ਬੇਦੀ ਅਤੇ ਉਨ੍ਹਾਂ ਦੀ ਟੀਮ ਵੀ ਹਾਜ਼ਰ ਸੀ।
Related News
ਪੰਜਾਬ ਦੇ ਇਸ ਜ਼ਿਲ੍ਹੇ ਲਈ ਖ਼ਤਰੇ ਦੀ ਘੰਟੀ ਤੇ ਸਰਕਾਰ ਨੇ ਕਾਰੋਬਾਰੀਆਂ ਨੂੰ ਦਿੱਤੀ ਵੱਡੀ ਰਾਹਤ, ਪੜ੍ਹੋ top-10 ਖ਼ਬਰਾਂ
