ਡਿਊਟੀ ’ਚ ਕੋਤਾਹੀ ਵਰਤਣੀ SDO ਫਗਵਾੜਾ ਨੂੰ ਪਈ ਮਹਿੰਗੀ, ਜਾਰੀ ਹੋਇਆ ‘ਕਾਰਨ ਦੱਸੋ’ ਨੋਟਿਸ

07/22/2022 12:11:05 PM

ਫਗਵਾੜਾ (ਜਲੋਟਾ)– ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ. ਨਯਨ ਜੱਸਲ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹ ਜਾਂ ਕਿਸੇ ਹੋਰ ਕੁਦਰਤੀ ਆਫ਼ਤ ਵਰਗੀ ਸਥਿਤੀ ਪੈਦਾ ਹੋਣ ’ਤੇ ਡਿਪਟੀ ਕਮਿਸ਼ਨਰ, ਕਪੂਰਥਲਾ ਵਿਸ਼ੇਸ਼ ਸਾਰੰਗਲ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਬਿਨਾਂ ਕਿਸੇ ਦੇਰੀ ਦੇ ਲੋੜੀਂਦੀ ਕਾਰਵਾਈ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੀ ਰਾਤ ਤੋਂ ਉੱਪ ਮੰਡਲ ਫਗਵਾੜਾ ਦੇ ਵੱਖ-ਵੱਖ ਖੇਤਰਾਂ ’ਚ ਲਗਾਤਾਰ ਪੈ ਰਹੀ ਬਰਸਾਤ ਕਾਰਨ ਪਿੰਡ ਦਰਵੇਸ਼ ਪਿੰਡ, ਤਹਿਸੀਲ ਫਗਵਾੜਾ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕੇ ਵਿਚ ਸਥਿਤੀ ਦਾ ਡਿਪਟੀ ਕਮਿਸ਼ਨਰ, ਕਪੂਰਥਲਾ ਵੱਲੋਂ ਜਾਇਜ਼ਾ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਇਹ ਸਾਹਮਣੇ ਆਇਆ ਕਿ ਐੱਸ. ਡੀ. ਓ. ਲੋਕ ਨਿਰਮਾਣ ਵਿਭਾਗ, ਪ੍ਰਾਂਤਕ ਉੱਪ ਮੰਡਲ ਫਗਵਾੜਾ ਜਸਪ੍ਰੀਤ ਸਿੰਘ ਆਪਣੀ ਡਿਊਟੀ ’ਤੇ ਹਾਜ਼ਰ ਨਹੀਂ ਸੀ, ਜਿਸ ਦਾ ਡਿਪਟੀ ਕਮਿਸ਼ਨਰ, ਕਪੂਰਥਲਾ ਵੱਲੋਂ ਗੰਭੀਰ ਨੋਟਿਸ ਲਿਆ ਗਿਆ। ਉਨ੍ਹਾਂ ਦੱਸਿਆ ਕਿ ਚਾਲੂ ਬਰਸਾਤੀ ਮੌਸਮ ਦੌਰਾਨ ਸਟੇਸ਼ਨ ਛੱਡਣ ਤੋਂ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਤਲਾਹ ਦਿੱਤੀ ਜਾਣੀ ਲਾਜ਼ਮੀ ਹੈ।

ਇਹ ਵੀ ਪੜ੍ਹੋ:  ਵਿਦੇਸ਼ੋਂ ਆਏ ਫੋਨ ਨੇ ਘਰ 'ਚ ਵਿਛਾਏ ਸੱਥਰ, ਮਾਹਿਲਪੁਰ ਦੇ ਵਿਅਕਤੀ ਦੀ ਲਿਬਨਾਨ ’ਚ ਸ਼ੱਕੀ ਹਾਲਾਤ ’ਚ ਮੌਤ

ਉਨ੍ਹਾਂ ਦੱਸਿਆ ਕਿ ਐੱਸ. ਡੀ. ਓ. ਲੋਕ ਨਿਰਮਾਣ ਵਿਭਾਗ, ਪ੍ਰਾਂਤਕ ਉਪ ਮੰਡਲ ਵੱਲੋਂ ਡਿਊਟੀ ਵਿਚ ਕੁਤਾਹੀ ਵਰਤਣ ’ਤੇ ‘ਕਾਰਨ ਦੱਸੋ’ ਨੋਟਿਸ ਜਾਰੀ ਕਰਦਿਆਂ ਆਪਣਾ ਪੱਖ ਲਿਖਤੀ ਰੂਪ ਵਿਚ ਦੋ ਦਿਨਾਂ ਦੇ ਵਿਚ-ਵਿਚ ਰੱਖਣ ਦੀ ਹਦਾਇਤ ਕੀਤੀ ਗਈ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਕਾਤਲ ਗੈਂਗਸਟਰ ਮਨੂੰ ਤੇ ਜਗਰੂਪ ਰੂਪਾ ਦਾ ਪੰਜਾਬ ਪੁਲਸ ਵੱਲੋਂ ਐਨਕਾਊਂਟਰ, ਜਾਣੋ ਕਦੋਂ ਕੀ-ਕੀ ਹੋਇਆ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News