ਪੰਜਾਬੀ ਗਾਇਕ ਸ਼੍ਰੀ ਬਰਾੜ ਗ੍ਰਿਫਤਾਰ, ਗੀਤ ’ਚ ਗੰਨ ਕਲਚਰ ਤੇ ਪੁਲਸ ਨੂੰ ਨੀਵਾਂ ਦਿਖਾਉਣ ’ਤੇ ਹੋਈ ਕਾਰਵਾਈ

Tuesday, Jan 05, 2021 - 05:51 PM (IST)

ਪੰਜਾਬੀ ਗਾਇਕ ਸ਼੍ਰੀ ਬਰਾੜ ਗ੍ਰਿਫਤਾਰ, ਗੀਤ ’ਚ ਗੰਨ ਕਲਚਰ ਤੇ ਪੁਲਸ ਨੂੰ ਨੀਵਾਂ ਦਿਖਾਉਣ ’ਤੇ ਹੋਈ ਕਾਰਵਾਈ

ਪਟਿਆਲਾ (ਇੰਦਰਜੀਤ ਬਖਸ਼ੀ)– ਪੰਜਾਬੀ ਗਾਇਕ ਤੇ ਗੀਤਕਾਰ ਸ਼੍ਰੀ ਬਰਾੜ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੀ ਬਰਾੜ ਵਿਵਾਦਾਂ ’ਚ ਘਿਰ ਚੁੱਕੇ ਹਨ, ਜਿਨ੍ਹਾਂ ਨੂੰ ਇਕ ਗੀਤ ਦੇ ਚਲਦਿਆਂ ਗ੍ਰਿਫਤਾਰ ਕੀਤਾ ਗਿਆ ਹੈ। ਸ਼੍ਰੀ ਬਰਾੜ ਦੀ ਗ੍ਰਿਫਤਾਰੀ ‘ਜਾਨ’ ਗੀਤ ਨੂੰ ਲੈ ਕੇ ਕੀਤੀ ਗਈ ਹੈ ਤੇ ਗੀਤ ਨਾਲ ਜੁੜੀ ਬਾਕੀ ਟੀਮ ’ਤੇ ਵੀ ਪੁਲਸ ਕਾਰਵਾਈ ਕਰ ਰਹੀ ਹੈ।

ਥਾਣਾ ਸਿਵਲ ਲਾਈਨ ਵਿਖੇ ਦਰਜ ਮਾਮਲੇ ਦੀ ਪੁਸ਼ਟੀ ਕਰਦਿਆਂ ਐੱਸ. ਐੱਸ. ਪੀ. ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਸ਼੍ਰੀ ਬਰਾੜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸ਼੍ਰੀ ਬਰਾੜ ’ਤੇ ਆਈ. ਪੀ. ਸੀ. ਦੀ ਧਾਰਾ 294 ਤੇ 540 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਗੀਤ ਦੀ ਬਾਕੀ ਟੀਮ ’ਤੇ ਵੀ ਇਨ੍ਹਾਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਗੀਤ ਕਰਕੇ ਹੋਈ ਕਾਰਵਾਈ

ਦੱਸਣਯੋਗ ਹੈ ਕਿ ‘ਜਾਨ’ ਗੀਤ ਗਾਇਕਾ ਬਾਰਬੀ ਮਾਨ ਵਲੋਂ ਗਾਇਆ ਗਿਆ ਹੈ। ਇਸ ਗੀਤ ’ਚ ਬਾਰਬੀ ਮਾਨ, ਗੁਰਨੀਤ ਦੋਸਾਂਝ ਤੇ ਸ਼੍ਰੀ ਬਰਾੜ ਮੁੱਖ ਕਿਰਦਾਰ ਨਿਭਾਉਂਦੇ ਨਜ਼ਰ ਆ ਰਹੇ ਹਨ। ਗੀਤ ਦੇ ਬੋਲ ਵੀ ਸ਼੍ਰੀ ਬਰਾੜ ਵਲੋਂ ਲਿਖੇ ਗਏ ਹਨ। ਗੀਤ ’ਚ ਗੰਨ ਕਲਚਰ ਨੂੰ ਪ੍ਰਮੋਟ ਕਰਨ ਤੇ ਪੁਲਸ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ’ਤੇ ਪਟਿਆਲਾ ਪੁਲਸ ਵਲੋਂ ਐਕਸ਼ਨ ਲਿਆ ਗਿਆ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।


author

Rahul Singh

Content Editor

Related News