ਜਲੰਧਰ ’ਚ ‘ਬਾਬਾ ਸੋਢਲ’ ਮੇਲੇ ਦੀਆਂ ਰੌਣਕਾਂ, ਵੱਡੀ ਗਿਣਤੀ ’ਚ ਨਤਮਸਤਕ ਹੋਣ ਪੁੱਜ ਰਹੇ ਸ਼ਰਧਾਲੂ

Friday, Sep 09, 2022 - 05:45 PM (IST)

ਜਲੰਧਰ ’ਚ ‘ਬਾਬਾ ਸੋਢਲ’ ਮੇਲੇ ਦੀਆਂ ਰੌਣਕਾਂ, ਵੱਡੀ ਗਿਣਤੀ ’ਚ ਨਤਮਸਤਕ ਹੋਣ ਪੁੱਜ ਰਹੇ ਸ਼ਰਧਾਲੂ

ਜਲੰਧਰ (ਵੈੱਬ ਡੈਸਕ, ਸੋਨੂੰ)— ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਮੇਲਾ ਅੱਜ ਜਲੰਧਰ ਸ਼ਹਿਰ ਵਿਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੇਲੇ ਦਾ ਆਗਾਜ਼ ਬੀਤੇ ਦਿਨ ਯਾਨੀ ਕਿ 8 ਸਤੰਬਰ ਤੋਂ ਹੀ ਹੋ ਗਿਆ ਸੀ, ਜੋਕਿ ਤਿੰਨ ਦਿਨਾਂ ਤੱਕ ਚੱਲੇਗਾ। ਪੁੱਤ ਦੀ ਦਾਤ ਪਾਉਣ ਵਾਲੇ ਢੋਲ, ਵਾਜਿਆਂ ਦੇ ਨਾਲ ਬਾਬਾ ਜੀ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ। ਬਾਬਾ ਸੋਢਲ ਮਾਰਗ ’ਤੇ ਬੱਚਿਆਂ ਦੇ ਖਿਡੌਣੇ ਅਤੇ ਵੱਖ-ਵੱਖ ਤਰ੍ਹਾਂ-ਤਰ੍ਹਾਂ ਦੇ ਭਾਂਡਿਆਂ ਦੀਆਂ ਦੁਕਾਨਾਂ ਵੀ ਸਜਾਈਆਂ ਗਈਆਂ ਹਨ। 

PunjabKesari

ਦੱਸਣਯੋਗ ਹੈ ਕਿ ਚੱਢਾ ਬਰਾਦਰੀ ਵੱਲੋਂ ਵੀਰਵਾਰ ਸ਼ਾਮ ਨੂੰ ਪਹਿਲਾਂ ਝੰਡੇ ਦੀ ਰਸਮ ਅਦਾ ਕੀਤੀ ਗਈ ਅਤੇ ਅੱਜ ਸਵੇਰੇ 10 ਵਜੇ ਦੇ ਕਰੀਬ ਹਵਨ ਕਰਨ ਮਗਰੋਂ ਮੇਲੇ ਦੀ ਸ਼ੁਰੂਆਤ ਹੋਈ। ਮੇਲੇ ’ਚ ਤਾਇਨਾਤ ਸਿਹਤ ਮਹਿਕਮੇ ਦੀ ਟੀਮ ਦੀ ਨਿਗਰਾਨੀ ਮੈਡੀਕਲ ਅਫ਼ਸਰਾਂ ਵੱਲੋਂ ਕੀਤੀ ਜਾ ਰਹੀ ਹੈ। ਸ਼ਰਧਾਲੂਆਂ ਦੀ ਸੁਰੱਖਿਆ ਲਈ ਐਂਬੂਲੈਂਸ ਦਾ ਪ੍ਰਬੰਧ ਵੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਮੂੰਹੋਂ ਮੰਗੀਆਂ ਮੁਰਾਦਾਂ ਪੂਰੀਆਂ ਕਰਦੇ ਨੇ 'ਬਾਬਾ ਸੋਢਲ' ਜੀ, ਜਾਣੋ 200 ਸਾਲ ਪੁਰਾਣਾ ਇਤਿਹਾਸ

PunjabKesari

ਇਥੇ ਦੱਸਣਯੋਗ ਹੈ ਕਿ ਕੋਰੋਨਾ ਦੇ ਕਾਰਨ ਦੋ ਸਾਲ ਮੇਲਾ ਰਸਮੀ ਤੌਰ ’ਤੇ ਨਹੀਂ ਮਨਾਇਆ ਗਿਆ ਸੀ। ਕੋਰੋਨਾ ਦੀ ਗਾਈਡਲਾਈਨ ਕਰਕੇ ਲੋਕ ਘਰਾਂ ’ਚੋਂ ਬਾਹਰ ਨਹੀਂ ਨਿਕਲੇ ਸਨ ਅਤੇ ਮੇਲਾ ਨਹੀਂ ਮਨਾ ਸਕੇ ਸਨ ਪਰ ਇਸ ਵਾਰ ਲੱਖਾਂ ਦੀ ਗਿਣਤੀ ’ਚ ਸ਼ਰਧਾਲੂਆਂ ਦੇ ਪੁੱਜਣ ਦੀ ਉਮੀਦ ਜਤਾਈ ਜਾ ਰਹੀ ਹੈ। 

PunjabKesari

ਮੇਲੇ ’ਚ ਵੈਕਸੀਨੇਸ਼ਨ ਦਾ ਵੀ ਕੀਤਾ ਗਿਆ ਹੈ ਪ੍ਰਬੰਧ 
ਮੰਦਿਰ ਕੰਪਲੈਕਸ ’ਚ ਇਸ ਵਾਰ ਕੋਰੋਨਾ ਦੇ ਬਚਾਅ ਲਈ ਵੈਕਸੀਨੇਸ਼ਨ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਸਿੱਧ ਬਾਬਾ ਸੋਢਲ ਸੁਧਾਰ ਟਰੱਸਟ ਵੱਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ ਵੀ ਲਗਾਇਆ ਗਿਆ ਹੈ। ਚੱਢਾ ਬਿਰਾਦਰੀ ਦੇ ਪ੍ਰਧਾਨ ਪੰਕਜ ਚੱਢਾ ਨੇ ਦੱਸਿਆ ਕਿ ਜਿਹੜੇ ਲੋਕਾਂ ਨੇ ਕੋਰੋਨਾ ਤੋਂ ਬਚਾਅ ਲਈ ਡੋਜ਼ ਨਹੀਂ ਲਈ ਹੈ, ਉਹ ਕੈਂਪਸ ’ਚ ਇਸ ਦਾ ਫਾਇਦਾ ਉਠਾ ਸਕਦੇ ਹਨ। ਸ਼ਰਧਾਲੂਆਂ ਲਈ ਮੇਲੇ ਵਿਚ ਝੂਲੇ ਵੀ ਲਗਾਏ ਗਏ ਹਨ। 

ਇਹ ਵੀ ਪੜ੍ਹੋ: ਜਲੰਧਰ ਪੁਲਸ ਦੀ ਵੱਡੀ ਸਫ਼ਲਤਾ, ਗੁੱਜਰ ਗੈਂਗ ਦੇ ਤਿੰਨ ਸ਼ੂਟਰ ਹਥਿਆਰਾਂ ਸਣੇ ਕੀਤੇ ਗ੍ਰਿਫ਼ਤਾਰ

PunjabKesari
ਇਹ ਜਾਰੀ ਕੀਤਾ ਗਿਆ ਰੂਟ ਪਲਾਨ
ਏ. ਡੀ. ਸੀ. ਪੀ. ਟਰੈਫਿਕ ਕੰਵਰਜੀਤ ਸਿੰਘ ਚਾਹਲ ਨੇ ਦੱਸਿਆ ਕਿ 8 ਤੋਂ 10 ਸਤੰਬਰ ਤੱਕ ਦੋਆਬਾ ਚੌਂਕ ਤੋਂ ਕਿਸੇ ਵੀ ਵਾਹਨ ਨੂੰ ਮੰਦਿਰ ਵੱਲ ਨਹੀਂ ਆਉਣ ਦਿੱਤਾ ਜਾਵੇਗਾ, ਜਦਕਿ ਕਿਸ਼ਨਪੁਰਾ ਚੌਂਕ ਤੋਂ ਹੈਵੀ ਵ੍ਹੀਕਲਾਂ ਅਤੇ ਹੋਰ ਗੱਡੀਆਂ ਨੂੰ ਲੰਮਾ ਪਿੰਡ ਚੌਂਕ ਵੱਲ ਮੂਵ ਕਰਵਾਇਆ ਜਾਵੇਗਾ। ਦੋ ਪਹੀਆ ਵਾਹਨ ਅਤੇ ਚਾਰ ਪਹੀਆ ਵਾਹਨ ਦੋਆਬਾ ਚੌਂਕ ਤੋਂ ਲੈ ਕੇ ਪਠਾਨਕੋਟ ਚੌਂਕ ਤੱਕ, ਛੋਟਾ ਸਈਪੁਰ, ਵੱਡਾ ਸਈਪੁਰ, ਸ਼੍ਰੀ ਦੇਵੀ ਤਲਾਬ ਦੇ ਬਾਹਰ ਰਾਮ ਨਗਰ, ਵਰਕਸ਼ਾਪ ਚੌਂਕ ਵਿਚ ਪਾਰਕ ਕੀਤੇ ਜਾ ਸਕਦੇ ਹਨ।  

PunjabKesari

ਟਾਂਡਾ ਚੌਂਕ, ਅੱਡਾ ਹੁਸ਼ਿਆਰਪੁਰ ਚੌਂਕ, ਚੰਦਨ ਨਗਰ ਰੇਲਵੇ ਕਰਾਸਿੰਗ, ਨਿਊ ਸਬਜ਼ੀ ਮੰਡੀ ਇੰਡਸਟਰੀਅਲ ਏਰੀਆ, ਪਟੇਲ ਚੌਂਕ, ਰਾਮ ਨਗਰ ਫਾਟਕ, ਰੇਲਵੇ ਕਰਾਸਿੰਗ ਟਾਂਡਾ ਫਾਟਕ, ਗਾਜ਼ੀਗੁੱਲਾ ਚੌਂਕ ਅਤੇ ਪਠਾਨਕੋਟ ਚੌਂਕ ਤੋਂ ਮੰਦਿਰ ਵੱਲ ਕਿਸੇ ਵੀ ਵਾਹਨ ਨੂੰ ਨਹੀਂ ਆਉਣ ਦਿੱਤਾ ਜਾਵੇਗਾ। ਡਾਇਵਰਟ ਕੀਤੇ ਰਸਤਿਆਂ ’ਤੇ ਲੋਕਾਂ ਦੀ ਸਹੂਲਤ ਲਈ ਟਰੈਫਿਕ ਮੁਲਾਜ਼ਮ ਮੌਜੂਦ ਰਹਿਣਗੇ। ਸੋਢਲ ਫਾਟਕ ਵੀ ਦੋ ਦਿਨਾਂ ਲਈ ਬੰਦ ਰਹੇਗਾ। ਏ. ਡੀ. ਸੀ. ਪੀ. ਚਾਹਲ ਨੇ ਕਿਹਾ ਕਿ ਲੋਕ ਡਾਇਵਰਟ ਕੀਤੇ ਰੂਟ ਦੀ ਹੀ ਵਰਤੋਂ ਕਰਨ। ਇਸ ਤੋਂ ਇਲਾਵਾ ਲੋਕ ਟਰੈਫਿਕ ਪੁਲਸ ਵੱਲੋਂ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ 0181-2227296 ’ਤੇ ਵੀ ਸੰਪਰਕ ਕਰ ਸਕਦੇ ਹਨ। 

ਇਹ ਵੀ ਪੜ੍ਹੋ: ਅਟੁੱਟ ਸ਼ਰਧਾ ਤੇ ਅਥਾਹ ਆਸਥਾ ਦਾ ਪ੍ਰਤੀਕ ਹਨ 'ਬਾਬਾ ਸੋਢਲ' ਜੀ

PunjabKesari

PunjabKesari

PunjabKesari

ਇਹ ਵੀ ਪੜ੍ਹੋ: ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਮੇਲੇ ਦਾ ਆਗਾਜ਼, ਦੋਆਬਾ ਚੌਂਕ ਸਣੇ ਇਹ 11 ਰਸਤੇ ਕੀਤੇ ਗਏ ਡਾਇਵਰਟ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News