ਸ੍ਰੀ ਅਕਾਲ ਤਖਤ ਸਾਹਿਬ ਵਲੋਂ ਗੁਰੂ ਸਾਹਿਬਾਨ ਦੀਆਂ ਮੂਰਤੀਆਂ ਵੇਚਣ ’ਤੇ ਪਾਬੰਦੀ

Tuesday, Oct 22, 2019 - 01:51 PM (IST)

ਜਲੰਧਰ (ਵੈਬ ਡੈਸਕ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਗੁਰੂ ਸਾਹਿਬਾਨ ਦੀਆਂ ਮੂਰਤੀਆਂ ਵੇਚਣ ’ਤੇ ਪੂਰਨ ਤੌਰ ਉਤੇ ਪਾਬੰਦੀ ਲਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਸੰਬੰਧੀ ਜਾਰੀ ਕੀਤੇ ਗਏ ਇਕ ਪ੍ਰੈਸ ਨੋਟ ਰਾਹੀਂ ਦੱਸਿਆ ਗਿਆ ਕਿ ਇਹ ਫੈਸਲਾ ਸੰਗਤਾਂ ਵੱਲੋਂ ਪੁੱਜੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਪੰਥਕ ਜਥੇਬੰਦੀਆਂ ਦੀ ਰਾਏ ਨਾਲ ਲਿਆ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਫੈਸਲਾ ਲਿਆ ਗਿਆ ਕਿ ਗੁਰਦੁਆਰਾ ਸਾਹਿਬਾਨ ’ਚ ਇਲੈਕਟ੍ਰੋਨਿਕ ਚੰਦੋਆ ਸਾਹਿਬ ਲਾਉਣ ਦੀ ਵੀ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। 

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ, ਸਿੱਖ ਜਥੇਬੰਦੀਆਂ ਅਤੇ ਵਿਦਵਾਨਾਂ ਨਾਲ ਕੀਤੀ ਵਿਚਾਰ ਚਰਚਾ ਉਪਰੰਤ ਫੈਸਲਾ ਲਿਆ ਹੈ, ਜਿਸ ਦੇ ਸਬੰਧ 'ਚ ਉਨ੍ਹਾਂ ਵਲੋਂ ਪ੍ਰੈੱਸ ਨੋਟ ਜਾਰੀ ਕੀਤਾ ਗਿਆ ਹੈ। ਪ੍ਰੈੱਸ ਨੋਟ 'ਚ ਉਨ੍ਹਾਂ ਕਿਹਾ ਕਿ ਪਹਿਲਾਂ ਜਿੰਨੀਆਂ ਸ਼ਤਾਬਦੀਆਂ ਮਨਾਈਆਂ ਗਈਆਂ ਹਨ, ਉਨ੍ਹਾਂ 'ਚੋਂ ਮੁੱਖ ਸਟੇਜ ਸਬੰਧਤ ਸਥਾਨ ਵਲੋਂ ਸਜਾਈ ਜਾਂਦੀ ਰਹੀ ਹੈ। ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ 'ਚ ਸਿੱਖ ਰਹਿਤ ਮਰਿਆਦਾ ਮੁਤਾਬਕ ਸਮਾਗਮ ਕੀਤੇ ਜਾਂਦੇ ਰਹੇ ਹਨ। ਇਸੇ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਮੌਕੇ ਵੀ ਮੁੱਖ ਸਟੇਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਹੋਵੇਗੀ, ਜਿਸ ਦਾ ਸਮੁੱਚਾ ਪ੍ਰਬੰਧ ਦਫਤਰ, ਗੁਰਦੁਆਰਾ ਸ੍ਰੀ ਬੇਰ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਜਾਵੇ।


KamalJeet Singh

Content Editor

Related News