ਸ੍ਰੀ ਅਕਾਲ ਤਖ਼ਤ ਸਾਹਿਬ : ਸ਼ਰਧਾ ਨਾਲ ਮਨਾਇਆ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਤਾਗੱਦੀ ਦਿਵਸ

Friday, May 15, 2020 - 03:46 PM (IST)

ਸ੍ਰੀ ਅਕਾਲ ਤਖ਼ਤ ਸਾਹਿਬ : ਸ਼ਰਧਾ ਨਾਲ ਮਨਾਇਆ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਤਾਗੱਦੀ ਦਿਵਸ

ਅੰਮ੍ਰਿਤਸਰ (ਅਨਜਾਣ): ਸ੍ਰੀ ਅਕਾਲ ਤਾਖ਼ਤ ਸਾਹਿਬ 'ਤੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਤੇ ਅਰਦਾਸ ਉਪਰੰਤ ਹੁਕਮਨਾਮਾ ਲਿਆ ਗਿਆ, ਉਪਰੰਤ ਕੜਾਹ ਪ੍ਰਸ਼ਾਦਿ ਦੀ ਦੇਗ ਵਰਤਾਈ ਗਈ। ਗੁਰਤਾਗੱਦੀ ਦਿਵਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਲੌ ਸਜਾਏ ਗਏ, ਜਿਨ੍ਹਾਂ 'ਚ ਹਾਜੀ ਮਸਤਾਨ ਵੱਲੋਂ ਚੜ੍ਹਾਏ ਗਏ ਚੰਦਨ ਦੀ ਸਵਾ ਮਣ ਲੱਕਣ ਦਾ ਚੌਰ ਸਾਹਿਬ, ਨੀਲਮ ਦਾ ਮੋਰ ਤੇ ਸੋਨੇ ਦੇ 10 ਛੋਟੇ ਅਤੇ 2 ਵੱਡੇ ਛੱਬੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੁਸ਼ੋਭਿਤ ਕੀਤੇ ਗਏ। ਗੁਰੂ ਸਾਹਿਬ ਜੀ ਦੀ ਤਾਬਿਆ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਧੀਕ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਬੈਠੇ।

ਇਹ ਵੀ ਪੜ੍ਹੋ: ਜਲੰਧਰ: ਹੁਣ ਕੇਂਦਰ ਸਰਕਾਰ ਦੀਆਂ ਨਵੀਆਂ ਹਦਾਇਤਾਂ ਮੁਤਾਬਕ ਡਿਸਚਾਰਜ ਹੋਣਗੇ ਕੋਰੋਨਾ ਰੋਗੀ

PunjabKesari

ਇਹ ਵੀ ਪੜ੍ਹੋ: ਟੁੱਟੀ ਪਾਸ਼ ਤੇ ਦਾਸ ਦੀ ਜੋੜੀ, ਪੰਜ ਦਹਾਕੇ ਪ੍ਰਕਾਸ਼ ਸਿੰਘ ਬਾਦਲ ਦੇ ਸਾਰਥੀ ਰਹੇ ਗੁਰਦਾਸ ਬਾਦਲ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਗਤਾਂ ਨੂੰ ਗੁਰਤਾਗੱਦੀ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ
ਸਮਾਗਮ 'ਚ ਸ਼ਾਮਲ ਹੁੰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਗਤਾਂ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਗੁਰਤਾਗੱਦੀ ਸੰਭਾਲਣ ਸਮੇਂ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਪਹਿਨੀਆਂ ਅਤੇ ਜ਼ਬਰ ਤੇ ਜ਼ੁਲਮ ਦੇ ਵਿਰੁੱਧ ਚਾਰ ਜੰਗਾਂ ਵੀ ਲੜੀਆਂ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਵਾਹਿਗੁਰੂ ਕਰੇ ਕਿ ਕੋਰੋਨਾ ਦੀ ਮਹਾਮਾਰੀ ਦਾ ਅੰਤ ਹੋਵੇ ਅਤੇ ਸੰਗਤਾਂ ਗੁਰੂ ਸਾਹਿਬ ਦੇ ਖੁਲ੍ਹੇ ਦਰਸ਼ਨ ਦੀਦਾਰੇ ਕਰ ਸਕਣ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਸ੍ਰੀ ਹਰਿਮੰਦਰ ਸਾਹਿਬ ਤੇ ਪ੍ਰਤੀਕਰਮਾ 'ਚ ਸਥਿਤ ਇਤਿਹਾਸਕ ਪਵਿੱਤਰ ਅਸਥਾਨਾਂ 'ਤੇ ਦੀਪ ਮਾਲਾ ਵੀ ਕੀਤੀ ਜਾਵੇਗੀ।

PunjabKesari

ਪੁਲਸ ਨਾਕਿਆਂ ਦੌਰਾਨ ਤਿਨ ਪਹਿਰੇ ਦੀਆਂ ਸੰਗਤਾਂ ਤੇ ਸੇਵਾਦਾਰਾਂ ਨੇ ਹੀ ਸੰਭਾਲੀ ਮਰਯਾਦਾ
ਗੁਰਤਾਗੱਦੀ ਦਿਵਸ ਨੂੰ ਲੈ ਕੇ ਭਾਵੇਂ ਦੂਰ-ਦੁਰਾਡੇ ਇਲਾਕਿਆਂ ਤੋਂ ਸੰਗਤਾਂ ਵਹੀਰਾਂ ਘੱਤ ਕੇ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਰਸ਼ਨਾਂ ਨੂੰ ਆਈਆਂ ਪਰ ਇਤਹਾਤ ਵਰਤਦੇ ਹੋਏ ਪੁਲਸ ਕਰਮਚਾਰੀਆਂ ਨੇ ਸੰਗਤਾਂ ਨੂੰ ਰੋਕੀ ਰੱਖਿਆ, ਜਿਸ ਕਾਰਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਤਿਨ ਪਹਿਰੇ ਦੀ ਸੇਵਾ ਕਰਨ ਵਾਲੀਆਂ ਸੰਗਤਾਂ ਅਤੇ ਡਿਊਟੀ ਸੇਵਾਦਾਰਾਂ ਨੇ ਹੀ ਸੰਭਾਲੀ। ਅੰਮ੍ਰਿਤ ਵੇਲੇ ਤੋਂ ਲੈ ਕੇ ਸ੍ਰੀ ਆਸਾ ਜੀ ਦੀ ਵਾਰ ਦੇ ਕੀਰਤਨ ਦੁਆਰਾ ਗੁਰੂ ਜੱਸ ਗਾਇਣ ਕੀਤਾ ਗਿਆ ਤੇ ਸਾਰਾ ਦਿਨ ਮਰਯਾਦਾ ਚੱਲਦੀ ਰਹੀ।


author

Shyna

Content Editor

Related News