ਸ੍ਰੀ ਅਕਾਲ ਤਖ਼ਤ ਸਾਹਿਬ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਦਿੱਤਾ ਸਪੱਸ਼ਟੀਕਰਨ

Friday, Sep 13, 2024 - 06:00 PM (IST)

ਅੰਮ੍ਰਿਤਸਰ- ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਵਲੋਂ ਜਾਰੀ ਕੀਤੇ ਆਦੇਸ਼ ਅਨੁਸਾਰ ਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਅੱਜ ਆਪਣਾ ਸਪੱਸ਼ਟੀਕਰਨ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇਣ ਲਈ ਪੁੱਜੇ। ਦੱਸ ਦੇਈਏ ਅਕਾਲੀ ਸਰਕਾਰ ਸਮੇਂ ਦੇ 17 ਸਾਬਕਾ ਮੰਤਰੀਆਂ ਤੋਂ ਸ੍ਰੀ ਅਕਾਲ ਤਖਤ ਸਾਹਿਬ ਨੇ ਸਪੱਸ਼ਟੀਕਰਨ ਮੰਗਿਆ ਹੈ। ਜਿਸ ਤੋਂ ਬਾਅਦ ਬੀਤੇ ਦਿਨਾਂ ਤੋਂ ਕਈ ਸਾਬਕਾ ਮੰਤਰੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਆਪਣੇ ਸਪੱਸ਼ਟੀਕਰਨ ਸੌਂਪ ਦਿੱਤੇ ਹਨ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਸਰਵਣ ਸਿੰਘ ਫਿਲੌਰ

ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ । ਇਸੇ ਆਦੇਸ਼ ਨੂੰ ਮੰਨਦਿਆ  ਸਾਬਕਾ ਮੰਤਰੀ ਆਪੋ- ਆਪਣਾ ਸਪਸ਼ਟੀਕਰਨ ਦੇ ਰਹੇ ਹਨ। 

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਤੇ ਬੀਬੀ ਜਗੀਰ ਕੌਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News