ਸ੍ਰੀ ਅਕਾਲ ਤਖ਼ਤ ਸਾਹਿਬ ਨੇ 17 ਸਾਬਕਾ ਮੰਤਰੀਆਂ ਤੋਂ ਮੰਗਿਆ ਸਪੱਸ਼ਟੀਕਰਨ
Tuesday, Sep 03, 2024 - 06:31 PM (IST)

ਅੰਮ੍ਰਿਤਸਰ- ਅਕਾਲੀ ਸਰਕਾਰ ਸਮੇਂ ਦੇ 17 ਸਾਬਕਾ ਮੰਤਰੀਆਂ ਤੋਂ ਸ੍ਰੀ ਅਕਾਲ ਤਖਤ ਸਾਹਿਬ ਨੇ ਸਪੱਸ਼ਟੀਕਰਨ ਮੰਗਿਆ ਹੈ। ਇਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਕੱਤਰੇਤ ਵੱਲੋਂ ਚਿੱਠੀ ਜਨਤਕ ਕਰ ਦਿੱਤੀ ਗਈ ਹੈ। ਜਿਸ 'ਚ ਸਾਲ 2007 ਤੋਂ 2017 ਤੱਕ ਦੇ ਬਾਦਲ ਸਰਕਾਰ ਦੇ ਕਾਰਜਕਾਲ ਦੌਰਾਨ ਮੰਤਰੀ ਰਹੇ 17 ਕੋਲੋਂ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਇਹ ਵੀ ਪੜ੍ਹੋ- ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਸ਼ਗਨਾ ਦੀ ਮਹਿੰਦੀ ਵੀ ਨਹੀਂ ਲੱਥੀ ਕਿ ਕੁੜੀ ਨਾਲ ਵਾਪਰ ਗਿਆ ਭਾਣਾ (ਵੀਡੀਓ)
ਜਾਣਕਾਰੀ ਅਨੁਸਾਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿਜੀ ਸਹਾਇਕ ਪ੍ਰੋ. ਸੁਖਦੇਵ ਸਿੰਘ ਦੇ ਦਸਤਖ਼ਤਾਂ ਹੇਠ ਸਾਲ 2007 ਤੋਂ 2017 ਤਕ ਅਕਾਲੀ-ਭਾਜਪਾ ਗਠਜੋੜ ਸਰਕਾਰ ਵਿਚ ਮੰਤਰੀ ਰਹੇ ਬੀਬੀ ਉਪਿੰਦਰਜੀਤ ਕੌਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗੁਲਜ਼ਾਰ ਸਿੰਘ ਰਣੀਕੇ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਲੰਗਾਹ, ਜਨਮੇਜਾ ਸਿੰਘ ਸੇਖੋਂ, ਹੀਰਾ ਸਿੰਘ ਗਾਬੜੀਆ, ਸਰਵਨ ਸਿੰਘ ਫਿਲੋਰ, ਸੋਹਨ ਸਿੰਘ ਠੰਡਲ, ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਮਨਪ੍ਰੀਤ ਸਿੰਘ ਬਾਦਲ, ਸ਼ਰਨਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ, ਮਹੇਸ਼ਇੰਦਰ ਸਿੰਘ ਗਰੇਵਾਲ ਆਦਿ ਨੂੰ ਵੀ ਤਖ਼ਤਾਂ ਦੇ ਜਥੇਦਾਰਾਂ ਦੇ ਸਰਬਸੰਮਤੀ ਨਾਲ ਹੋਏ ਫ਼ੈਸਲੇ ਮੁਤਾਬਕ ਸੁਖਬੀਰ ਬਾਦਲ ਪ੍ਰਧਾਨ ਅਕਾਲੀ ਦਲ ਦੇ ਨਾਲ ਬਰਾਬਰ ਦੇ ਜ਼ਿੰਮੇਵਾਰ ਆਖਿਆ ਗਿਆ ਹੈ। ਉਕਤਾਨ ਕੋਲੋਂ ਵੀ 15 ਦਿਨਾਂ ਦੇ ਅੰਦਰ ਅੰਦਰ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਇਹ ਵੀ ਪੜ੍ਹੋ- ਸੈਲੂਨ ਤੇ ਸਪਾ ਸੈਂਟਰ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਤ 'ਚ ਮਿਲੇ ਕੁੜੀਆਂ-ਮੁੰਡੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8