ਸ਼੍ਰੀ ਅਮਰਨਾਥ ਯਾਤਰਾ ਲਈ ਹੁਸ਼ਿਆਰਪੁਰ ਤੋਂ ਪਹਿਲਾ ਜੱਥਾ ਰਵਾਨਾ

Monday, Jul 01, 2019 - 10:47 AM (IST)

ਸ਼੍ਰੀ ਅਮਰਨਾਥ ਯਾਤਰਾ ਲਈ ਹੁਸ਼ਿਆਰਪੁਰ ਤੋਂ ਪਹਿਲਾ ਜੱਥਾ ਰਵਾਨਾ

ਹੁਸ਼ਿਆਰਪੁਰ (ਅਮਰੀਕ)— ਅੱਜ ਤੋਂ ਸ਼੍ਰੀ ਅਮਰਨਾਥ ਦੀ ਯਾਤਰਾ ਸ਼ੁਰੂ ਹੋ ਗਈ ਹੈ, ਜੋ ਕਿ ਰੱਖੜੀ ਦੇ ਤਿਉਹਾਰ ਯਾਨੀ 15 ਅਗਸਤ ਤੱਕ ਚਲੇਗੀ। ਇਸੇ ਤਹਿਤ ਅੱਜ ਹੁਸ਼ਿਆਰਪੁਰ ਤੋਂ ਰਾਜਪੂਤ ਕਰਨੀ ਸੈਨਾ ਦਾ ਪਹਿਲਾ ਜੱਥਾ ਸ਼੍ਰੀ ਅਮਰਨਾਥ ਯਾਤਰਾ ਲਈ ਦੇਸ਼ ਦੇ ਤਿਰੰਗੇ ਝੰਡੇ ਨਾਲ ਰਵਾਨਾ ਹੋਇਆ। ਦੱਸਣਯੋਗ ਹੈ ਕਿ ਅਮਰਨਾਥ ਯਾਤਰਾ 'ਤੇ ਤੀਜੀ ਵਾਰ ਦੇਸ਼ ਦਾ ਝੰਡਾ ਲਹਿਰਾਇਆ ਗਿਆ ਹੈ। ਇਸ ਜੱਥੇ ਨੂੰ ਰਾਜਪੂਤ ਕਰਨੀ ਸੈਨਾ ਦੇ ਪ੍ਰਧਾਨ ਲੱਕੀ ਠਾਕੁਰ ਅਤੇ ਬਾਕੀ ਅਹੁਦੇਦਾਰਾਂ ਨਾਲ ਸਾਬਕਾ ਮੰਤਰੀ ਤੀਕਸ਼ਣ ਸੂਦ ਵੱਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। 

PunjabKesari
ਜ਼ਿਕਰਯੋਗ ਹੈ ਕਿ ਯਾਤਰੀਆਂ ਦੀ ਸੁਰੱਖਿਆ ਵਿਵਸਥਾ ਨੂੰ ਪੂਰੀ ਤਰ੍ਹਾਂ ਧਿਆਨ 'ਚ ਰੱਖਿਆ ਗਿਆ ਹੈ। ਪ੍ਰਸ਼ਾਸਨ ਅਤੇ ਸੂਬਾ ਸਰਕਾਰ ਵੱਲੋਂ ਯਾਤਰਾ ਨੂੰ ਧਿਆਨ 'ਚ ਰੱਖਦੇ ਹੋਏ ਜ਼ਬਰਦਸਤ ਇੰਤਜ਼ਾਮ ਕੀਤੇ ਗਏ ਹਨ। ਚੱਪੇ-ਚੱਪੇ 'ਤੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਮਦਦ ਲਈ ਥਾਂ-ਥਾਂ ਡਰੋਨ ਕੈਮਰੇ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਨਾਲ ਵੀ ਨਿਗਰਾਨੀ ਰੱਖੀ ਜਾ ਰਹੀ ਹੈ।

PunjabKesari


author

shivani attri

Content Editor

Related News