ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਦਿੱਤੀ ਵਧਾਈ

Monday, Nov 30, 2020 - 09:55 AM (IST)

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਦਿੱਤੀ ਵਧਾਈ

ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਦੁਨੀਆਂ ਭਰ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਫੇਸਬੁੱਕ ’ਤੇ ਪੋਸਟ ਪਾਈ ਹੈ, ਜਿਸ ’ਚ ਉਨ੍ਹਾਂ ਨੇ ‘‘ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਹੌਕਾ ਦੇ ਕੇ ਸਮੁੱਚੀ ਲੁਕਾਈ ਨੂੰ ਹੱਕ-ਸੱਚ ਦੀ ਕਮਾਈ ਕਰਨ ਲਈ ਪ੍ਰੇਰਿਆ ਅਤੇ ਉਸ ਇੱਕ ਰੱਬ ਦੀ ਬੰਦਗੀ ਕਰਨ ਲਈ ਕਿਹਾ। 

ਉਨ੍ਹਾਂ ਲਿਖਿਆ ਕਿ ਅੱਜ ਅਸੀਂ ਸਾਰੇ ਜਿਸ ਸਥਿਤੀ ‘ਚੋਂ ਗੁਜ਼ਰ ਰਹੇ ਹਾਂ, ਮੇਰੀ ਵਾਹਿਗੁਰੂ ਦੇ ਚਰਣਾਂ ‘ਚ ਇਹ ਅਰਦਾਸ ਹੈ ਕਿ ਉਹ ਆਪਣੀ ਮਿਹਰ ਕਰਨ, ਜਿਸ ਨਾਲ ਜਲਦ ਹੀ ਇਹ ਸਾਰੇ ਹਾਲਾਤ ਦਰੁੱਸਤ ਹੋ ਜਾਣ।

PunjabKesari


author

rajwinder kaur

Content Editor

Related News