'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਅਲੌਕਿਕ ਬਰਾਤ ਰੂਪੀ ਨਗਰ ਕੀਰਤਨ ਬਟਾਲਾ ਲਈ ਰਵਾਨਾ

Thursday, Sep 21, 2023 - 04:37 PM (IST)

'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਅਲੌਕਿਕ ਬਰਾਤ ਰੂਪੀ ਨਗਰ ਕੀਰਤਨ ਬਟਾਲਾ ਲਈ ਰਵਾਨਾ

ਸੁਲਤਾਨਪੁਰ ਲੋਧੀ (ਚੰਦਰ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 536ਵੇਂ ਵਿਆਹ ਪੂਰਬ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਬਾਬੇ ਨਾਨਕ ਦੇ ਵਿਆਹ ਪੁਰਬ ਦੀ ਖ਼ੁਸ਼ੀ ’ਚ ਬਰਾਤ ਰੂਪੀ ਅਲੌਕਿਕ ਅਤੇ ਮਹਾਨ ਨਗਰ ਕੀਰਤਨ ਅੱਜ ਸਵੇਰੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਬਟਾਲਾ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਹੈੱਡ ਗ੍ਰੰਥੀ ਵੱਲੋਂ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ। ਇਸ ਦੇ ਬਾਅਦ ਮਹਾਨ ਨਗਰ ਕੀਰਤਨ ਆਰੰਭ ਹੋਇਆ।  ਬਰਾਤ ਰੂਪੀ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਕੱਢਿਆ ਗਿਆ। ਇਸ ਮਹਾਨ ਨਗਰ ਕੀਰਤਨ ਦਾ ਤਲਵੰਡੀ ਪੁਲ, ਪਿੰਡ ਮੇਵਾ ਸਿੰਘ ਵਾਲਾ, ਮੰਗੂਪੁਰ, ਖੇੜਾ ਬੇਟ, ਤਲਵੰਡੀ ਚੌਧਰੀਆਂ ਅਤੇ ਫੱਤੂਢੀਂਗਾ ਪਹੁੰਚਣ ’ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸੁਆਗਤ ਕੀਤਾ ਗਿਆ। 

PunjabKesari

ਇਸ ਮੌਕੇ ਪਾਲਕੀ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਵਾਰ ਬਰਾਤ ਰੂਪੀ ਨਗਰ ਕੀਰਤਨ ’ਚ ਐੱਸ. ਜੀ. ਪੀ. ਸੀ. ਦੇ ਸਮੂਹ ਮੈਂਬਰ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਵੀ ਸ਼ਾਮਲ ਹੋਏ। ਇਸ ਮੌਕੇ ਸਿਆਸੀ ਪਾਰਟੀਆਂ ਦੇ ਆਗੂਆਂ ਸਮੇਤ ਸਾਰੀ ਸੰਗਤ ਸਤਨਾਮ ਵਾਹਿਗੁਰੂ ਦਾ ਜਾਪ ਕਰਦੀ ਹੋਈ ਬਾਬਾ ਨਾਨਕ ਦੇ ਰੰਗ ’ਚ ਰੰਗੀ ਹੋਈ ਵਿਖਾਈ ਦਿੱਤੀ। 

ਇਹ ਵੀ ਪੜ੍ਹੋ- ਸ੍ਰੀ ਸਿੱਧ ਬਾਬਾ ਸੋਢਲ ਮੇਲੇ ਮੌਕੇ ਹੋਣਗੇ ਪੁਖ਼ਤਾ ਪ੍ਰਬੰਧ, ਝੂਲਿਆਂ ਦੀ ਸੁਰੱਖਿਆ ਦੀ ਜਾਂਚ ਲਈ ਕਮੇਟੀ ਦਾ ਗਠਨ

PunjabKesari

ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਦੇ ਅੱਗੇ-ਅੱਗੇ ਸ਼ਰਧਾਲੂ ਸਫ਼ਾਈ ਸੇਵਕ ਜੱਥਾ ਰਸਤੇ ਦੀ ਸਫ਼ਾਈ ਕਰ ਰਿਹਾ ਸੀ। ਨਗਰ ਕੀਰਤਨ ਦੌਰਾਨ ਗੁਲਾਬ ਦੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ, ਜੋ ਕਿ ਆਕਰਸ਼ਕ ਦਾ ਕੇਂਦਰ ਬਣੀ ਹੋਈ ਸੀ। ਇਸ ਮੌਕੇ ਨਿਹੰਗ ਸਿੰਘਾਂ ਅਤੇ ਗਤਕਾ ਪਾਰਟੀ ਨੇ ਖ਼ਾਲਸਾਈ ਯੁੱਧ ਕੌਸ਼ਲ ਦਾ ਬੜੇ ਹੀ ਰੋਚਕ ਤਰੀਕੇ ਨਾਲ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਨਗਰ ਕੀਰਤਨ ’ਚ ਸ਼ਾਮਲ ਹੋ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ 'ਚ ਸੁਲਤਾਨਪੁਰ ਲੋਧੀ, ਬਟਾਲਾ, ਕਪੂਰਥਲਾ, ਗੁਰਦਾਸਪੁਰ, ਗੋਇੰਦਵਾਲ ਸਾਹਿਬ, ਜਲੰਧਰ, ਢਿੱਲਵਾਂ, ਲੋਹੀਆਂ, ਸ਼ਾਹਕੋਟ ਤੋਂ ਇਲਾਵਾ ਦੂਰ-ਦੁਰਾਡੇ ਤੋਂ ਲੱਖਾਂ ਸ਼ਰਧਾਲੂ ਸ਼ਾਮਲ ਹੋਏ। ਅੱਜ ਸਵੇਰੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਆਸਾ ਜੀ ਦੀ ਵਾਰ ਦੇ ਕੀਰਤਨ ਉਪਰੰਤ ਗੁਰਬਾਣੀ ਦੀ ਕਥਾ ਅਤੇ ਗੁਰਬਾਣੀ ਸੁਣਾਈ ਗਈ ਅਤੇ ਉਪਰੰਤ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ਨੇ ਕੀਤੀ ਅਤੇ ਗੁਰਬਾਣੀ ਦਾ ਹੁਕਮਨਾਮਾ ਪ੍ਰਚਾਰਕ ਨੇ ਸੁਣਾਇਆ। 

PunjabKesari

ਇਸ ਉਪਰੰਤ ਨਗਰ ਕੀਰਤਨ 'ਚ ਸ਼ਾਮਲ ਪੰਜ ਨਿਸ਼ਾਨਚੀ ਅਤੇ ਪੰਜ ਪਿਆਰੇ ਸਾਹਿਬਾਨ ਅਤੇ ਹੋਰ ਸੰਤਾਂ ਮਹਾਂਪੁਰਸ਼ਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਉਪਰੰਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲੈ ਕੇ ਜੈਕਾਰੇ ਲਗਾਉਂਦੇ ਹੋਏ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ 'ਚ ਸ਼ਸ਼ੋਭਿਤ ਕੀਤਾ। ਇਸ ਸਮੇਂ ਥਾਂ-ਥਾਂ ਸ਼ਰਧਾਲੂਆਂ ਵੱਲੋਂ ਫਲ, ਫਰੂਟ, ਚਾਹ-ਪਕੌੜੇ, ਜਲ ਜੀਰਾ ਅਤੇ ਹੋਰ ਮਿਠਿਆਈਆਂ ਦੇ ਲੰਗਰ ਲਗਾਏ ਗਏ। ਨਗਰ ਕੀਰਤਨ ਅੱਜ ਉੱਚਾ ਬੇਟ, ਢਿੱਲਵਾਂ, ਬਾਬਾ ਬਕਾਲਾ ਸਾਹਿਬ , ਮਹਿਤਾ ਤੋਂ ਹੁੰਦੇ ਹੋਏ ਰਾਤ ਬਟਾਲਾ 'ਚ ਪੁੱਜੇਗਾ। ਪਿਛਲੇ ਸਾਲ ਨਾਲੋਂ ਇਸ ਵਾਰ ਸੰਗਤਾਂ ਵਿਚ ਨਗਰ ਕੀਰਤਨ ਸਜਾਏ ਜਾਣ ਦੀ ਦੁੱਗਣੀ ਖ਼ੁਸ਼ੀ ਪਾਈ ਜਾ ਰਹੀ ਸੀ । ਪਹਿਲਾਂ ਨਾਲੋਂ ਸੰਗਤਾਂ ਦਾ ਸੈਲਾਬ ਵੀ ਵੱਧ ਉਮੜਿਆ ਰਿਹਾ।

PunjabKesari

ਇਹ ਵੀ ਪੜ੍ਹੋ- ਫਿਰੋਜ਼ਪੁਰ: ਸਾਲ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਹੁਣ ਲਾਸ਼ ਬਣੀ ਵੇਖ ਧਾਹਾਂ ਮਾਰ ਰੋਈ ਮਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News