ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਸ਼ੋਭਾ ਯਾਤਰਾ ਸਬੰਧੀ 26 ਨੂੰ ਸਰਕਾਰੀ ਤੇ ਪ੍ਰਾਈਵੇਟ ਅਦਾਰੇ ਅੱਧੇ ਦਿਨ ਰਹਿਣਗੇ ਬੰਦ
Wednesday, Feb 24, 2021 - 05:52 PM (IST)
ਜਲੰਧਰ (ਚੋਪੜਾ)– ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਸ਼ੋਭਾ ਯਾਤਰਾ ਨੂੰ ਲੈ ਕੇ 26 ਫਰਵਰੀ ਨੂੰ ਨਗਰ ਨਿਗਮ ਦੀ ਹੱਦ ਵਿਚ ਆਉਂਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ-ਕਾਲਜਾਂ ਵਿਚ ਦੁਪਹਿਰ 12 ਵਜੇ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: ਗਰਲਫਰੈਂਡ ਨੂੰ ਲੈ ਕੇ ਗੈਸਟ ਹਾਊਸ ਪੁੱਜਾ ਪਤੀ, ਮੌਕੇ ’ਤੇ ਪਤਨੀ ਨੇ ਰੰਗੇ ਹੱਥੀਂ ਫੜ੍ਹ ਕੀਤਾ ਇਹ ਕਾਰਾ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਜਾਵੇਗੀ, ਜਿਸ ਦੌਰਾਨ ਆਵਾਜਾਈ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਟਰੈਫਿਕ ਰੂਟ ਬਦਲ ਦਿੱਤੇ ਗਏ ਹਨ। ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆਂ ਨੂੰ ਧਿਆਨ ਵਿਚ ਰੱਖਦਿਆਂ ਛੁੱਟੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਆਦਮਖੋਰ ਚੋਰ ਦਾ ਕਾਰਾ, ਦੰਦਾਂ ਨਾਲ ਵੱਢ ਦਿੱਤਾ ਏ. ਐੱਸ. ਆਈ. ਦਾ ਕੰਨ
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਜ਼ਿਲ੍ਹਾ ਜਲੰਧਰ ਦੇ ਸਮੂਹ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀ ਇਸ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ ਲਈ ਅੱਧੇ ਦਿਨ ਦੀ ਛੁੱਟੀ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਦਾ ਰਿਕਾਰਡ ਸਬੰਧਤ ਕੰਟਰੋਲ ਅਥਾਰਿਟੀ ਵੱਲੋਂ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਮਾਹਿਲਪੁਰ ਦੇ ਕਿਸਾਨ ਦੀ ਮੌਤ