ਟਾਂਡਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਜਾਏ ਗਏ ਅਲੌਕਿਕ ਨਗਰ ਕੀਰਤਨ

Friday, Feb 26, 2021 - 05:35 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,ਵਰਿੰਦਰ ਪੰਡਿਤ,ਜਸਵਿੰਦਰ)- ਕ੍ਰਾਂਤੀਕਾਰੀ ਰਹਿਬਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਦੀਆਂ ਖ਼ੁਸ਼ੀਆਂ ਅੰਦਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਅਤੇ ਅਲੌਕਿਕ ਮਹਾਨ ਨਗਰ ਕੀਰਤਨ ਸਜਾਏ ਗਏ। ਇਸੇ ਦਰਮਿਆਨ ਪਿੰਡ ਬਾਬਕ ਵਿਖੇ ਸ੍ਰੀ ਗੁਰੂ ਰਵਿਦਾਸ ਸਭਾ ਸ੍ਰੀ ਵੱਲੋਂ ਐੱਨ. ਆਰ. ਆਈ. ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਅਤੇ ਅਲੌਕਿਕ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ। ਨਗਰ ਕੀਰਤਨ ਦੀ ਪ੍ਰਮੁੱਖ ਵਿਸ਼ੇਸ਼ਤਾ ਇਹ ਰਹੀ ਕਿ ਜਿਥੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਲਿਆਂਦੇ ਗਏ ਉਸ ਰਸਤੇ ਉਤੇ ਸਮੂਹ ਸੇਵਾਦਾਰਾਂ ਵੱਲੋਂ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕਰਦੇ ਹੋਏ ਰੰਗ-ਬਿਰੰਗੇ ਫੁੱਲਾਂ ਦੀ ਵਿਛਾਈ ਕਰਨ ਤੋਂ ਇਲਾਵਾ ਨਗਰ ਕੀਰਤਨ ਦੇ ਸਮੁੱਚੇ ਰਸਤੇ ਉਤੇ ਸੁੰਦਰ ਮੈਟ ਵਿਛਾ ਕੇ ਨਗਰ ਕੀਰਤਨ ਕੱਢਿਆ ਜਾ ਰਿਹਾ ਸੀ।  

ਇਹ ਵੀ ਪੜ੍ਹੋ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ’ਚ ਲੱਗੀਆਂ ਰੌਣਕਾਂ, ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

PunjabKesari

ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇਸ ਤੋਂ ਇਲਾਵਾ ਸੰਗਤ ਵੱਲੋਂ ਕੀਤੀ ਗਈ ਫੁੱਲਾਂ ਦੀ ਵਰਖਾ ਇਕ ਵੱਖਰਾ ਨਜ਼ਾਰਾ ਪੇਸ਼ ਕਰ ਰਹੀ ਸੀ। ਮਹਾਨ ਨਗਰ ਕੀਰਤਨ ਸਮੁੱਚੇ ਪਿੰਡ ਦੀ ਪਰਿਕਰਮਾ ਕਰਦੇ ਹੋਏ ਸੰਪਨ ਹੋਏ  ਇਸ ਮੌਕੇ ਪ੍ਰਧਾਨ ਅਵਤਾਰ ਸਿੰਘ ਪੱਪੂ, ਜਸਬੀਰ ਸਿੰਘ ,ਸੁਰਜੀਤ ਸਿੰਘ ,ਮਹਿੰਦਰ ਸਿੰਘ ਸੂਬੇਦਾਰ ,ਧਰਮ ਸਿੰਘ ,ਮਲਕੀਤ ਸਿੰਘ, ਸੋਹਣ ਸਿੰਘ , ਜੈ ਸਿੰਘ, ਸਤਨਾਮ ਸਿੰਘ, ਹਰਪਾਲ ਸਿੰਘ, ਬਲਕਾਰ ਸਿੰਘ, ਕੇਵਲ ਸਿੰਘ ,ਗੁਰਬਚਨ ਸਿੰਘ ,ਸਵਰਨ ਸਿੰਘ, ਸਰਵਣ ਸਿੰਘ ,ਜੋਗਾ ਸਿੰਘ ਸੁਰਜਨ ਸਿੰਘ ਅਤੇ ਬਲਵੀਰ ਸਿੰਘ ਨੇ ਵੀ ਆਪਣੀ ਹਾਜ਼ਰੀ ਲਗਵਾਈ। ਇਸੇ ਤਰ੍ਹਾਂ ਹੀ ਪਿੰਡ ਧੂਤ ਪਿੰਡ ਧੂਤ ਖੁਰਦ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਗਿਆ। 

ਇਹ ਵੀ ਪੜ੍ਹੋ: ਪੇਪਰ ਦੇਣ ਤੋਂ ਬਾਅਦ ਕੁੜੀ ਦੀ ਸ਼ੱਕੀ ਹਾਲਾਤ ’ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

PunjabKesari

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਵਿਚ ਰਾਗੀ 'ਢਾਡੀ ਸਿੰਘਾਂ ਨੇ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਦੇ ਹੋਏ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ  ਨਾਲ ਜੋੜਿਆ। ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਸੰਪੰਨ ਹੋਇਆ। ਨਗਰ ਕੀਰਤਨ ਵਿਚ  ਸ਼ਿੰਗਾਰਾ ਸਿੰਘ, ਹਰੀਦਾਸ ,ਬਲਵੀਰ ਸਿੰਘ ,ਪੂਰਨ ਸਿੰਘ, ਕਮਲ ਚੌਧਰੀ ,ਬਿਜੇ ਸਿੰਘ ,ਵਰਿੰਦਰ ਸਿੰਘ ,ਕਸ਼ਮੀਰ ਸਿੰਘ  ਸਿੱਧੂ ,ਹੈਪੀ ਭਾਰਦਵਾਜ ,ਯਸ਼ਪ੍ਰੀਤ ਸਿੰਘ ,ਹਰਦੀਪ ਸਿੰਘ  ਅਤੇ ਹੋਰਨਾਂ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ। ਇਸ ਤੋਂ ਇਲਾਵਾ ਪਿੰਡ ਕੰਧਾਲਾ ਜੱਟਾਂ ਵਿਖੇ ਵੀ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਲੱਦੀ ਪਾਲਕੀ ਵਿੱਚ ਕਰਕੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ। 

ਇਹ ਵੀ ਪੜ੍ਹੋ: ਕਪੂਰਥਲਾ: ਖਾਣਾ ਖਾਣ ਤੋਂ ਬਾਅਦ PTU ਦੇ 40 ਵਿਦਿਆਰਥੀਆਂ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

PunjabKesari

ਮਹਾਨ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾ ਕੇ ਸ੍ਰੀ ਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਗੁਣਗਾਣ ਕੀਤਾ ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ਦੀ ਸੇਵਾ ਵਾਸਤੇ ਫਲ ਫਰੂਟ ਮਠਿਆਈਆਂ ਚਾਹ ਪਕੌੜਿਆਂ ਅਤੇ ਹੋਰ ਤਰ੍ਹਾਂ ਤਰ੍ਹਾਂ ਦੇ ਲੰਗਰ ਲਗਾ ਕੇ ਸੇਵਾਦਾਰਾਂ ਵੱਲੋਂ ਸੇਵਾ ਕੀਤੀ ਜਾ ਰਹੀ ਸੀ। ਨਗਰ ਕੀਰਤਨ ਵਿਚ ਪ੍ਰਧਾਨ ਕੈਪਟਨ ਗੁਰਦਿੱਤ ਸਿੰਘ ,ਖਜ਼ਾਨਚੀ ਦੇਸ ਰਾਜ ਸੈਕਟਰੀ, ਮਨਦੀਪ ਸਿੰਘ ,ਉਪ ਸੈਕਟਰੀ ਪੂਰਨ ਸਿੰਘ, ਸਰਪੰਚ ਜੋਗਿੰਦਰ ਸਿੰਘ ਹੀਰ, ਅਮਰੀਕ ਸਿੰਘ ਮੀਕਾ ,ਹੈੱਡ ਗਰੰਥੀ ਗਿਆਨੀ ਮੋਹਿੰਦਰਜੀਤ ਸਿੰਘ, ਗੁਰਜੀਤ ਸਿੰਘ, ਚਮਨਪ੍ਰੀਤ ਸਿੰਘ, ਜਸਬੀਰ ਸਿੰਘ ਨਿੱਕਾ ,ਪਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ,ਹਰਪ੍ਰੀਤ ਸਿੰਘ ਅਵਤਾਰ ਸਿੰਘ, ਰਛਪਾਲ ਸਿੰਘ, ਬਿੰਦਰ,  ਕੁਲਦੀਪ, ਹੈਪੀ ਕੰਧਾਲਾ ਜੱਟਾਂ, ਜਸਬੀਰ ਸਿੰਘ ਲੱਕੀ ਪ੍ਰਧਾਨ ਡਾ. ਬੀ.ਆਰ ਅੰਬੇਡਕਰ ਯੂਥ ਕਲੱਬ, ਚੇਅਰਮੈਨ ਡਾ. ਚਰਨਜੀਤ ਸਿੰਘ ਪੜ੍ਹਬੱਗਾ ਅਤੇ ਸੁਮਨਦੀਪ ਸਿੰਘ ਸ਼ੰਮੀ ਨੇ ਆਪਣੀ ਹਾਜ਼ਰੀ ਲਗਵਾਈ। 

ਇਹ ਵੀ ਪੜ੍ਹੋ: ਜਲੰਧਰ: ਬੰਦ ਕਮਰੇ ’ਚੋਂ ਮਿਲੀ ਨੌਜਵਾਨ ਦੀ ਸੜੀ ਹੋਈ ਲਾਸ਼, ਇਲਾਕੇ ’ਚ ਫੈਲੀ ਸਨਸਨੀ

ਇਸੇ ਤਰ੍ਹਾਂ ਹੀ ਪਿੰਡ ਕਲੋਆ ਵਿਖੇ ਵੀ ਮਹਾਨ ਨਗਰ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਅੰਦਰ ਮਹਾਨ ਨਗਰ ਕੀਰਤਨ ਸਜਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਮਹਾਨ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਸੰਪਨ ਹੋਏ। ਨਗਰ ਕੀਰਤਨ ਵਿਚ ਨਗਰ ਕੀਰਤਨ ਵਿਚ ਪ੍ਰਧਾਨ ਅਜੈਬ ਸਿੰਘ ਸਰਪੰਚ ਦਲਵੀਰ ਸਿੰਘ ਬੀਰਾ ਕਸ਼ਮੀਰ ਸਿੰਘ ਲਾਲ ਸਿੰਘ ਦਲਜੀਤ ਸਿੰਘ ਜੱਸਾ ਸਿੰਘ ਗੁਰਪ੍ਰੀਤ ਸਿੰਘ ਪ੍ਰਵੀਨ ਕੌਰ ਗਿਆਨ ਸਿੰਘ ਜੋਗਾ ਸਿੰਘ ਕੈਪਟਨ ਅਮਰਿੰਦਰ ਸਿੰਘ ਕੁਲਵਿੰਦਰ ਸਿੰਘ ਜੱਸਾ ਸਿੰਘ ਨੇ ਵੀ ਆਪਣੀ ਹਾਜ਼ਰੀ ਲਗਵਾਈ।
ਇਹ ਵੀ ਪੜ੍ਹੋ: ਗੜ੍ਹਦੀਵਾਲਾ ਦੇ ਸੈਨਿਕ ਮਨਬਹਾਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ, ਧਾਹਾਂ ਮਾਰ ਰੋਇਆ ਪਰਿਵਾਰ


shivani attri

Content Editor

Related News