ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ

02/27/2021 6:15:02 PM

ਅੰਮਿ੍ਰਤਸਰ (ਦੀਪਕ ਸ਼ਰਮਾ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਭਾਈ ਸੁਖਵਿੰਦਰ ਸਿੰਘ ਨੇ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਉਂਦੀ ਹੈ, ਜਿਸ ਤਹਿਤ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸਮਾਗਮ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਭੈਣਾਂ ਨੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਇਕਲੌਤੇ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ

PunjabKesari

ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ। ਉਨ੍ਹਾਂ ਸੰਗਤ ਨੂੰ ਗੁਰਬਾਣੀ ਦੀਆਂ ਮੁੱਲਵਾਨ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਇਸੇ ਸਬੰਧ ਵਿਚ ਸਜਾਏ ਗਏ ਦੀਵਾਨ ਅੰਦਰ ਢਾਡੀ ਭਾਈ ਗੁਰਭੇਜ ਸਿੰਘ ਚਵਿੰਡਾ ਅਤੇ ਪ੍ਰਚਾਰਕ ਭਾਈ ਤਰਸੇਮ ਸਿੰਘ ਨੇ ਸੰਗਤ ਨੂੰ ਗੁਰ-ਇਤਿਹਾਸ ਸਰਵਣ ਕਰਵਾਇਆ। 
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਕਮੇਟੀ ਮੈਂਬਰ ਅਤੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਨਿਰਵੈਲ ਸਿੰਘ, ਮੈਨੇਜਰ ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ, ਸੁਪਿ੍ਰੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਮਨਜੀਤ ਸਿੰਘ, ਸ. ਕਾਰਜ ਸਿੰਘ, ਸ. ਹਰਪਾਲ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਜਤਿੰਦਰਪਾਲ ਸਿੰਘ, ਸ. ਕਾਬਲ ਸਿੰਘ ਲੋਹਾਰਕਾ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ: ਪਵਿੱਤਰ ਸਥਾਨ ਸ੍ਰੀ ਖ਼ੁਰਾਲਗੜ੍ਹ ਸਾਹਿਬ ਦੀ ਹੈ ਵਿਸ਼ੇਸ਼ ਮਹੱਤਤਾ, ‘ਗੁਰੂ ਰਵਿਦਾਸ’ ਜੀ ਨੇ ਇਥੇ ਬਿਤਾਏ ਸਨ 4 ਸਾਲ

ਬੀਬੀ ਜਗੀਰ ਕੌਰ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ। ਭਗਤ ਰਵਿਦਾਸ ਜੀ ਨੇ ਸਮਾਜ ਦੀ ਖੁਸ਼ਹਾਲੀ ਲਈ ਜੋ ਰਸਤਾ ਵਿਖਾਇਆ, ਉਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਅਨੰਦਮਈ ਬਣਾ ਸਕਦੇ ਹਾਂ। 

ਇਹ ਵੀ ਪੜ੍ਹੋ: ਪੰਜਾਬ ’ਚ ਕਾਂਗਰਸ ਮੁੜ ਕਰੇਗੀ ਵਾਪਸੀ, ਕਿਸਾਨਾਂ ਦੇ ਮੁੱਦੇ ’ਤੇ ਭਾਜਪਾ ਬੇਨਕਾਬ : ਮਨੀਸ਼ ਤਿਵਾੜੀ


shivani attri

Content Editor

Related News