ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ
Sunday, Feb 15, 2026 - 06:21 PM (IST)
ਟਾਂਡਾ ਉੜਮੁੜ (ਪਰਮਜੀਤ ਮੋਮੀ)-ਸਤਿਗੁਰੂ ਮਹਾਰਾਜ ਜੀ ਦੇ ਪਾਵਨ ਪਵਿੱਤਰ ਅਸਥਾਨ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਧੰਨ-ਧੰਨ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ ਬ੍ਰਹਮਲੀਨ 108 ਸੰਤ ਸਰਵਣ ਦਾਸ ਮਹਾਰਾਜ ਜੀ ਦਾ 131ਵਾਂ ਜਨਮ ਦਿਨ ਅਤੇ ਰਵਿਦਾਸੀਆ ਧਰਮ ਦਾ 17ਵਾਂ ਸਥਾਪਨਾ ਦਿਵਸ ਸ਼ਰਧਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਅਸਥਾਨ ਦੇ ਮੌਜੂਦਾ ਗੱਦੀਨਸ਼ੀਨ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਮਹਾਰਾਜ ਜੀ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਟਰਸਟ ਵਾਰਾਨਸੀ ਯੂ. ਪੀ. ਦੀ ਸਰਪ੍ਰਸਤੀ ਹੇਠ ਹੋਏ ਇਸ ਸਮਾਗਮ ਵਿੱਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਭਾਗ ਲੈਂਦੇ ਹੋਏ ਹਾਜ਼ਰੀ ਲਗਵਾਈ ਅਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।

ਇਸ ਮੌਕੇ ਸਭ ਤੋਂ ਪਹਿਲਾਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਅੰਮ੍ਰਿਤ ਬਾਣੀ ਦੇ ਭੋਗ ਪਾਏ ਗਏ ਉਪਰੰਤ ਪੰਜਾਬ ਭਰ ਵਿਚੋਂ ਪਹੁੰਚੇ ਸਤਿਕਾਰਯੋਗ ਸੰਤਾਂ ਮਹਾਂਪੁਰਸ਼ਾਂ, ਰਾਗੀ, ਢਾਡੀ ,ਕਵੀਸ਼ਰੀ ਅਤੇ ਪ੍ਰਸਿੱਧ ਜਥਿਆਂ ਨੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਣ ਹੋਏ ਉਨਾਂ ਦੀ ਪਵਿੱਤਰ ਬਾਣੀ ਅਤੇ ਮਹਾਨ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੂੰ ਆਸ਼ੀਰਵਾਦ ਦਿੰਦੇ ਹੋਏ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ, ਬ੍ਰਹਮਲੀਨ ਸੰਤ ਸਰਵਨ ਦਾਸ ਜੀ ਦੇ 131ਵੇਂ ਜਨਮ ਦਿਨ ਅਤੇ ਰਵਿਦਾਸੀਆਂ ਸਮਾਜ ਦੇ ਸਥਾਪਨਾ ਦਿਵਸ ਤੇ ਮੁਬਾਰਕਬਾਦ ਦਿੰਦੇ ਹੋਏ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਹਾਨ ਜੀਵਨ ਤੋਂ ਪ੍ਰੇਰਨਾ ਲੈਣ ਲਈ ਕਿਹਾ।

ਇਹ ਵੀ ਪੜ੍ਹੋ: ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਹੋਇਆ ਵੱਡਾ ਖ਼ੁਲਾਸਾ, ਪਤੀ-ਪਤਨੀ ਨੇ...
ਇਸ ਮੌਕੇ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਦੱਸਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮਾਂ ਦੀ ਆਰੰਭਤਾ ਸਮੂਹ ਸੰਗਤਾਂ ਵੱਲੋਂ ਕਰ ਦਿੱਤੀ ਗਈ ਹੈ ਅਤੇ ਇਹ ਮਹਾਨ ਦਿਹਾੜਾ ਦੇਸ਼ਾਂ-ਵਿਦੇਸ਼ਾਂ ਵਿੱਚ ਸੰਗਤਾਂ ਵੱਲੋਂ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ਸੰਤ ਨਿਰੰਜਨ ਦਾਸ ਜੀ ਨੇ ਦੱਸਿਆ ਕਿ 20 ਫਰਵਰੀ 2027 ਨੂੰ ਵਿਸ਼ਵ ਪੱਧਰ ਤੇ ਮਨਾਏ ਜਾ ਰਹੇ ਪਵਿੱਤਰ ਦਿਹਾੜੀ ਨੂੰ ਮੁੱਖ ਰੱਖਦੇ ਹੋਏ ਸਾਰਾ ਸਾਲ ਹੀ ਧਾਰਮਿਕ ਸਮਾਗਮ ਕੀਤੇ ਜਾਣਗੇ, ਜਿਸ ਦੌਰਾਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਦਾ ਪ੍ਰਚਾਰ ਅਤੇ ਪ੍ਰਸਾਰ ਕੀਤਾ ਜਾਵੇਗਾ। ਸਮਾਗਮ ਦੌਰਾਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦੇ ਹੋਏ ਰਾਜ ਗਾਇਕ ਹੰਸ ਰਾਜ ਹੰਸ ਵੱਡੀ ਗਿਣਤੀ ਵਿੱਚ ਸੰਗਤਾਂ ਦੀ ਮੌਜੂਦਗੀ ਵਿੱਚ ਪ੍ਰੋਗਰਾਮ ਪੱਤਰ ਵੀ ਜਾਰੀ ਕੀਤਾ ਗਿਆ। ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦੇ ਹੋਏ ਡੇਰਾ ਸੱਚਖੰਡ ਬੱਲਾਂ ਵਿੱਚ ਸ਼ਾਮ ਦੇ ਸਮੇਂ ਸੁੰਦਰ ਦੀਪਮਾਲਾ ਤੇ ਆਤਿਸ਼ਬਾਜੀ ਵੀ ਕੀਤੀ ਗਈ।


ਇਹ ਵੀ ਪੜ੍ਹੋ: Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ ਲਾਉਂਦੇ ਨੌਜਵਾਨ ਦੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
