ਸ਼ੋਭਾ ਯਾਤਰਾ ਦੇ ਮਾਰਗ ਤੇ ਧਾਰਮਿਕ ਪ੍ਰੋਗਰਾਮ ਵਾਲੇ ਸਥਾਨਾਂ ਨੇੜੇ ਮੀਟ ਸਣੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ

Friday, Feb 26, 2021 - 09:51 AM (IST)

ਸ਼ੋਭਾ ਯਾਤਰਾ ਦੇ ਮਾਰਗ ਤੇ ਧਾਰਮਿਕ ਪ੍ਰੋਗਰਾਮ ਵਾਲੇ ਸਥਾਨਾਂ ਨੇੜੇ ਮੀਟ ਸਣੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ

ਜਲੰਧਰ (ਚੋਪੜਾ)–ਜ਼ਿਲ੍ਹਾ ਮੈਜਿਸਟਰੇਟ ਘਨਸ਼ਾਮ ਥੋਰੀ ਨੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 26 ਫਰਵਰੀ ਨੂੰ ਨਗਰ ਨਿਗਮ ਦੀ ਹੱਦ ਵਿਚ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਜਾ ਰਿਹਾ ਹੈ।  ਇਸ ਤੋਂ ਇਲਾਵਾ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਥਾਵਾਂ ’ਤੇ ਧਾਰਮਿਕ ਆਯੋਜਨ ਕੀਤੇ ਜਾ ਰਹੇ ਹਨ। ਘਨਸ਼ਾਮ ਥੋਰੀ ਨੇ ਦੱਸਿਆ ਕਿ ਸ਼ੋਭਾ ਯਾਤਰਾ ਦੇ ਮਾਰਗ ਅਤੇ ਪ੍ਰੋਗਰਾਮਾਂ ਨਜ਼ਦੀਕ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ’ਤੇ ਪਾਬੰਦੀ ਲਾਈ ਗਈ ਹੈ।

ਇਹ ਵੀ ਪੜ੍ਹੋ: ਗਰਲਫਰੈਂਡ ਨੂੰ ਲੈ ਕੇ ਗੈਸਟ ਹਾਊਸ ਪੁੱਜਾ ਪਤੀ, ਮੌਕੇ ’ਤੇ ਪਤਨੀ ਨੇ ਰੰਗੇ ਹੱਥੀਂ ਫੜ੍ਹ ਕੀਤਾ ਇਹ ਕਾਰਾ

ਇਥੇ ਦੱਸਣਯੋਗ ਹੈ ਕਿ 27 ਤਾਰੀਖ਼ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ’ਚ ਸਲਾਨਾ ਜੋੜ ਮੇਲਾ 25 ਫਰਵਰੀ ਤੋਂ ਲੈ ਕੇ 28 ਫਰਵਰੀ ਤੱਕ ਸ੍ਰੀ ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ ਨਕੋਦਰ ਰੋਡ ਮਨਾਇਆ ਜਾ ਰਿਹਾ ਹੈ। ਇਸ ਦੇ ਇਲਾਵਾ 26 ਫਰਵਰੀ ਯਾਨੀ ਕਿ ਅੱਜ ਜਲੰਧਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ:ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਵੀ ਜਾਰੀ ਕੀਤਾ ਜਾ ਚੁੱਕਿਆ ਹੈ ਤਾਂ ਜੋ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਰੱਖਿਆ ਜਾ ਸਕੇ। ਇਸ ਤੋਂ ਇਲਾਵਾ ਡਾਈਵਰਸ਼ਨ ਪੁਆਇੰਟਸ ਅਤੇ ਪਾਰਕਿੰਗ ਸਥਾਨ ਵੀ ਐਲਾਨ ਕੀਤੇ ਜਾ ਚੁੱਕੇ ਹਨ। ਜਿਸ ਰੂਟ ਤੋਂ ਵਿਸ਼ਾਲ ਸ਼ੋਭਾ ਯਾਤਰਾ ਨਿਕਲੇਗੀ, ਉਸ ਰੂਟ ’ਤੇ ਹਰ ਤਰ੍ਹਾਂ ਦੇ ਟਰੈਫਿਕ ਦੀ ਐਂਟਰੀ ’ਤੇ ਰੋਕ ਲਗਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਮਾਹਿਲਪੁਰ ਦੇ ਕਿਸਾਨ ਦੀ ਮੌਤ

ਏ. ਡੀ. ਸੀ. ਪੀ. ਟਰੈਫਿਕ ਗਗਨੇਸ਼ ਕੁਮਾਰ ਸ਼ਰਮਾ ਅਤੇ ਏ. ਸੀ. ਪੀ. ਟਰੈਫਿਕ ਹਰਬਿੰਦਰ ਸਿੰਘ ਭੱਲਾ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ’ਤੇ 25 ਤੋਂ 28 ਫਰਵਰੀ ਤੱਕ ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ ’ਤੇ ਸਾਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 26 ਫਰਵਰੀ ਨੂੰ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ ਤੋਂ ਸ਼ੁਰੂ ਹੋ ਕੇ ਵਾਇਆ ਗੁਰੂ ਰਵਿਦਾਸ ਚੌਕ, ਨਕੋਦਰ ਚੌਕ, ਭਗਵਾਨ ਵਾਲਮੀਕਿ ਚੌਕ, ਸ਼੍ਰੀ ਰਾਮ ਚੌਂਕ, ਲਵ-ਕੁਸ਼ ਚੌਕ, ਸ਼ਹੀਦ ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਬਸਤੀ ਅੱਡਾ, ਡਾ. ਅੰਬੇਡਕਰ ਚੌਕ, ਸ੍ਰੀ ਗੁਰੂ ਰਵਿਦਾਸ ਚੌਂਕ ਤੋਂ ਹੁੰਦੇ ਹੋਏ ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ ਵਿਚ ਸੰਪੰਨ ਹੋਵੇਗੀ। 

ਇਹ ਵੀ ਪੜ੍ਹੋ: ਦਿੱਲੀ ਪੁਲਸ ਵੱਲੋਂ ਤਲਬ ਕੀਤੇ ਕਈ ਲੋਕਾਂ ਦਾ 26 ਜਨਵਰੀ ਦੀ ਹਿੰਸਾ ਨਾਲ ਕੋਈ ਸੰਬੰਧ ਨਹੀਂ : ਸਿਰਸਾ


author

shivani attri

Content Editor

Related News