ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਗਿਣਤੀ ਨਾ-ਮਾਤਰ

07/26/2020 10:29:27 AM

ਅੰਮ੍ਰਿਤਸਰ (ਅਨਜਾਣ): ਕੋਰੋਨਾ ਦੇ ਵਧ ਰਹੇ ਵਿਸਫੋਟ ਅਤੇ ਅੱਤ ਦੀ ਗਰਮੀ ਕਾਰਣ ਸ੍ਰੀ ਹਰਿਮੰਦਰ ਸਾਹਿਬ ਅੰਦਰ ਸੰਗਤਾਂ ਦੀ ਗਿਣਤੀ ਨਾ-ਮਾਤਰ ਹੀ ਰਹੀ। ਭਾਵੇਂ ਬੀਤੇ ਦਿਨੀ ਬਾਰਸ਼ ਵੀ ਰਹੀ ਪਰ ਹੁੰਮਸ ਕਾਰਣ ਸੰਗਤਾਂ ਆਪਣੇ ਘਰਾਂ ਤੋਂ ਘੱਟ ਬਾਹਰ ਨਿਲਦੀਆਂ ਦਿਖਾਈ ਦਿੱਤੀਆਂ। ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਤਿਨ ਪਹਿਰੇ ਦੀਆਂ ਸੰਗਤਾਂ ਤੇ ਡਿਊਟੀ ਸੇਵਾਦਾਰਾਂ ਨੇ ਸੰਭਾਲੀ ਰੱਖੀ। ਅੰਮ੍ਰਿਤ ਵੇਲੇ ਤੋਂ ਸ੍ਰੀ ਆਸਾ ਜੀ ਦੀ ਵਾਰ ਦੇ ਕੀਰਤਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਨਹਿਰੀ ਪਾਲਕੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੁਨਹਿਰੀ ਸਰੂਪ ਸੁਸ਼ਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਅੰਦਰ ਪ੍ਰਕਾਸ਼ਮਾਨ ਕੀਤਾ ਗਿਆ। ਰਾਗੀ ਜਥਿਆਂ ਵਲੋਂ ਸਾਰਾ ਦਿਨ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸ਼ਾਮ ਨੂੰ ਰਹਰਾਸਿ ਸਾਹਿਬ ਜੀ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ। ਰਾਗੀ ਸਿੰਘਾਂ ਨੇ ਆਰਤੀ ਦਾ ਉਚਾਰਣ ਕੀਤਾ ਤੇ ਰਾਤ ਨੂੰ ਸੁਖਆਸਣ ਸਾਹਿਬ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਬਿਰਾਜਮਾਨ ਕਰ ਦਿੱਤਾ ਗਿਆ। ਸੰਗਤਾਂ ਨੇ ਪ੍ਰੀਕਰਮਾ ਦੇ ਇਸ਼ਨਾਨ ਦੀ ਸੇਵਾ ਦੇ ਨਾਲ-ਨਾਲ ਗੁਰੂ ਕੇ ਲੰਗਰ, ਛਬੀਲ ਤੇ ਸਰੋਵਰ ਦੀ ਸਫ਼ਾਈ ਦੀ ਸੇਵਾ ਵੀ ਕੀਤੀ।

ਇਹ ਵੀ ਪੜ੍ਹੋ: ਇਕੱਲੀ ਰਹਿੰਦੀ ਬਜ਼ੁਰਗ ਬੀਬੀ ਨੂੰ ਚੋਰਾਂ ਨੇ ਦਿੱਤੀ ਦਰਦਨਾਕ ਮੌਤ, ਨਗਨ ਹਾਲਤ 'ਚ ਮਿਲੀ ਲਾਸ਼

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਸਰਬਤ ਦੇ ਭਲੇ ਦੀ ਅਰਦਾਸ:
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਵੇਲੇ ਸ੍ਰੀ ਆਸਾ ਜੀ ਦੀ ਵਾਰ ਦੇ ਕੀਰਤਨ ਦੇ ਭੋਗ ਉਪਰੰਤ ਕੋਰੋਨਾ ਮਹਾਮਾਰੀ ਤੋਂ ਨਿਜਾਤ ਦਿਵਾਉਣ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਹੁਕਮਨਾਮੇ ਉਪਰੰਤ ਅਰਦਾਸ ਹੋਈ ਤੇ ਸੰਗਤਾਂ ਨੇ ਬੇਨਤੀ ਰੂਪੀ ਸ਼ਬਦਾਂ ਦਾ ਜੱਸ ਗਾਇਣ ਕੀਤਾ। ਗ੍ਰੰਥੀ ਸਿੰਘ ਨੇ ਜਗਬਾਣੀ/ਪੰਜਾਬ ਕੇਸਰੀ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਾਰੇ ਦੁੱਖਾਂ ਦਾ ਦਾਰੂ ਕੇਵਲ ਇਕ ਅਕਾਲ ਪੁਰਖ ਵਾਹਿਗੁਰੂ ਦਾ ਨਾਮ ਹੀ ਹੈ। ਉਹ ਘਟ ਘਟ ਕੇ ਦਿਲਾਂ ਦੀ ਜਾਨਣ ਵਾਲਾ ਹੈ। ਅਜਿਹੀ ਔਖੀ ਘੜੀ ਵਿੱਚ ਕੇਵਲ ਨਾਮ ਹੀ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਬਿਨਾ ਕਿਸੇ ਭੇਦ ਭਾਵ ਦੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੁੜ ਕੇ ਇਕ ਆਪਣੇ ਲਈ ਹੀ ਨਹੀਂ ਬਲਕਿ ਸਰਬੱਤ ਦੇ ਭਲੇ ਦੀ ਅਰਦਾਸ ਕਰਨੀ ਚਾਹੀਦੀ ਹੈ ਤਾਂ ਜੋ ਸਮੁੱਚੀ ਲੋਕਾਈ ਲਈ ਹਰ ਸਵੇਰ ਖੁਸ਼ੀਆਂ ਤੇ ਖੇੜੇ ਲੈ ਕੇ ਆਵੇ।

ਇਹ ਵੀ ਪੜ੍ਹੋ: ਸਨਸਨੀਖੇਜ ਖ਼ੁਲਾਸਾ: ਕਿਰਾਏਦਾਰ ਜਨਾਨੀ ਨੇ 2 ਲੱਖ 'ਚ ਵੇਚੀ ਮਕਾਨ ਮਾਲਕ ਦੀ ਧੀ

Shyna

This news is Content Editor Shyna